ਗੁਰਸਿਮਰਨ ਮੰਡ ਦੀ ਸੁਰੱਖਿਆ ਲਈ ਕੀਤੇ ਗਏ ਇੰਤਜ਼ਾਮ ਲੋਕਾਂ ਲਈ ਬਣੇ ਮੁਸੀਬਤ
ਲੁਧਿਆਣਾ : ਜ਼ਿਲ੍ਹਾ ਲੁਧਿਆਣਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਨੂੰ ਜ਼ਿਲ੍ਹਾ ਪੁਲਿਸ ਨੇ 8 ਦਿਨਾਂ ਤੋਂ ਘਰ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ। ਮੰਡ ਨੂੰ ਲਗਾਤਾਰ ਗੈਂਗਸਟਰ ਗੋਲਡੀ ਬਰਾੜ ਦੇ ਨਾਂ ਉਤੇ ਫ਼ੋਨ ਕਾਲਾਂ ਉਪਰ ਧਮਕੀਆਂ ਮਿਲ ਰਹੀਆਂ ਹਨ। ਧਮਕੀਆਂ ਮਿਲਣ ਤੋਂ ਬਾਅਦ ਮੰਡ ਨੂੰ ਪੁਲਿਸ ਨੇ ਘਰ 'ਚ ਹੀ ਨਜ਼ਰਬੰਦ ਕਰਕੇ ਰੱਖਿਆ ਹੋਇਆ ਹੈ। ਹਾਲ ਹੀ 'ਚ ਮੰਡ ਨੇ ਪੁਲਿਸ ਮੁਲਾਜ਼ਮਾਂ 'ਤੇ ਇਹ ਵੀ ਦੋਸ਼ ਲਗਾਇਆ ਸੀ ਕਿ ਕੁਝ ਪੁਲਿਸ ਵਾਲੇ ਉਨ੍ਹਾਂ ਖਿਲਾਫ਼ ਸਾਜ਼ਿਸ਼ ਰਚ ਰਹੇ ਹਨ ਤੇ ਜਾਣਬੁੱਝ ਕੇ ਅਜਿਹੇ ਪੁਲਿਸ ਮੁਲਾਜ਼ਮਾਂ ਨੂੰ ਉਸ ਦੀ ਸੁਰੱਖਿਆ 'ਚ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੇ ਮੁਲਾਜ਼ਮਾਂ ਉਤੇ ਲਾਹਪਰਵਾਹੀ ਦੇ ਵੀ ਦੋਸ਼ ਲਗਾਏ ਸਨ। ਹਾਲਾਂਕਿ ਪੁਲਿਸ ਨੇ ਸੁਰੱਖਿਆ ਵਿਵਸਥਾ ਪੁਖਤਾ ਕਰ ਦਿੱਤੀ ਪਰ ਸੋਸ਼ਲ ਮੀਡੀਆ 'ਤੇ ਬਿਆਨਬਾਜੀ ਕਰਨ ਤੋਂ ਮਨ੍ਹਾ ਕੀਤਾ ਹੈ।
ਇਸ ਸਭ ਦੇ ਬਾਵਜੂਦ ਮੰਡ ਦੀਆਂ ਕੰਧਾਂ 'ਤੇ ਕੱਚ ਦੇ ਸ਼ੀਸ਼ੇ, ਘਰ ਦੇ ਬਾਹਰ ਰੇਤ ਦੇ ਥੈਲੇ ਤੇ ਡਿਜੀਟਲ ਕੈਮਰੇ ਵਾਲੇ ਪੀ.ਸੀ.ਆਰ ਦਸਤੇ ਤਾਇਨਾਤ ਕੀਤੇ ਗਏ ਹਨ। ਸੂਤਰਾਂ ਅਨੁਸਾਰ ਹਿੰਦੂ ਆਗੂ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਗੁਰਸਿਮਰਨ ਸਿੰਘ ਮੰਡ ਤੇ ਅਮਿਤ ਅਰੋੜਾ ਨੂੰ ਹਾਈਡ੍ਰੇਟ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਰਾਸ਼ਨ ਕਾਰਡ 'ਤੇ 'ਦੱਤਾ' ਦੀ ਥਾਂ ਲਿਖਿਆ 'ਕੁੱਤਾ', ਅਧਿਕਾਰੀਆਂ ਨੂੰ ਲੱਗਾ 'ਭੌਂਕਣ', ਦੇਖੋ ਵੀਡੀਓ
ਦੂਜੇ ਪਾਸੇ ਮੰਡ ਦੇ ਇਲਾਕੇ ਦੇ ਰਹਿਣ ਵਾਲੇ ਲੋਕਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸਦੀ ਵੀਡੀਓ ਵਾਇਰਲ ਹੋ ਰਹੀ ਹੈ। ਮਿੱਟੀ ਦੀਆਂ ਬੋਰੀਆਂ ਲਗਾਉਣਾ ਕਾਰਨ ਰਸਤਾ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਇਸ ਕਾਰਨ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਹੋ ਰਹੀ ਹੈ।
- PTC NEWS