Hathras gang rape : ਅਦਾਲਤ ਵੱਲੋਂ ਹਾਥਰਸ ਸਮੂਹਿਕ ਜਬਰ ਜਨਾਹ ਦੇ ਤਿੰਨ ਮੁਲਜ਼ਮ ਬਰੀ, ਇਕ ਦੋਸ਼ੀ ਕਰਾਰ
ਹਾਥਰਸ : ਉੱਤਰ ਪ੍ਰਦੇਸ਼ ਦੇ ਹਾਥਰਸ ਸਮੂਹਿਕ ਜਬਰ ਜਨਾਹ ਮਾਮਲੇ 'ਚ SC-ST ਅਦਾਲਤ ਨੇ ਵੀਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਚਾਰਾਂ 'ਚੋਂ ਤਿੰਨ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਜਦਕਿ ਇਕ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। 14 ਸਤੰਬਰ 2020 ਨੂੰ ਹਾਥਰਸ ਵਿਚ ਇਕ ਦਲਿਤ ਲੜਕੀ ਨਾਲ ਕੁਝ ਨੌਜਵਾਨਾਂ ਵੱਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।
29 ਸਤੰਬਰ ਨੂੰ ਇਲਾਜ ਦੌਰਾਨ ਲੜਕੀ ਦੀ ਮੌਤ ਹੋ ਗਈ। SC-ST ਅਦਾਲਤ ਨੇ ਤਿੰਨ ਮੁਲਜ਼ਮਾਂ ਲਵ-ਕੁਸ਼, ਰਾਮੂ ਅਤੇ ਰਵੀ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਵੱਲੋਂ ਸੰਦੀਪ ਨੂੰ 3/110 ਅਤੇ 304 ਦਾ ਦੋਸ਼ੀ ਪਾਇਆ ਗਿਆ ਹੈ। ਅਦਾਲਤ 2 ਵਜੇ ਮੁਲਜ਼ਮਾਂ ਨੂੰ ਸਜ਼ਾ ਸੁਣਾਏਗੀ। ਹਾਲਾਂਕਿ ਪੀੜਤ ਧਿਰ ਫੈਸਲੇ ਤੋਂ ਅਸੰਤੁਸ਼ਟ ਦਿਖਾਈ ਦਿੱਤੀ। ਇਸ ਫੈਸਲੇ ਖਿਲਾਫ ਪੀੜਤ ਧਿਰ ਹਾਈ ਕੋਰਟ ਤੱਕ ਪਹੁੰਚ ਕਰ ਸਕਦੀ ਹੈ। ਪੀੜਤਾ ਦੇ ਬਿਆਨ 'ਤੇ ਚਾਰ ਨੌਜਵਾਨਾਂ ਨੂੰ ਦੋਸ਼ੀ ਬਣਾਇਆ ਗਿਆ ਸੀ। ਇਲਾਜ ਦੌਰਾਨ ਪੀੜਤਾ ਨੇ ਬਿਆਨ 'ਚ ਚਾਰ ਨੌਜਵਾਨਾਂ ਸੰਦੀਪ, ਰਾਮੂ, ਲਵਕੁਸ਼ ਅਤੇ ਰਵੀ 'ਤੇ ਸਮੂਹਿਕ ਜਬਰ ਜਨਾਹ ਦਾ ਦੋਸ਼ ਲਗਾਇਆ ਸੀ।
ਇਹ ਵੀ ਪੜ੍ਹੋ : Assembly Election Results : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਤ੍ਰਿਪੁਰਾ, ਮੇਘਾਲਿਆ ਤੇ ਨਾਗਾਲੈਂਡ 'ਚ ਵੋਟਾਂ ਦੀ ਗਿਣਤੀ ਸ਼ੁਰੂ
ਇਸ ਦੇ ਆਧਾਰ ਉਤੇ ਪੁਲਿਸ ਨੇ ਚਾਰਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ 'ਚ ਯੂਪੀ ਪੁਲਿਸ 'ਤੇ ਹਰ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਗਏ ਹਨ। ਇਲਜ਼ਾਮ ਸੀ ਕਿ ਪੁਲਿਸ ਨੇ ਪਰਿਵਾਰ ਨੂੰ ਦੱਸੇ ਬਿਨਾਂ ਲੜਕੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਸੀ। ਇੰਨਾ ਹੀ ਨਹੀਂ ਯੂਪੀ ਪੁਲਿਸ ਨੇ ਪੋਸਟਮਾਰਟਮ ਰਿਪੋਰਟ ਦੇ ਆਧਾਰ 'ਤੇ ਦਾਅਵਾ ਕੀਤਾ ਸੀ ਕਿ ਪੀੜਤਾ ਨਾਲ ਸਮੂਹਿਕ ਜਬਰ ਜਨਾਹ ਨਹੀਂ ਹੋਇਆ ਸੀ। ਯੂਪੀ ਪੁਲਿਸ ਦੇ ਇਸ ਬਿਆਨ ਤੋਂ ਬਾਅਦ ਅਦਾਲਤ ਨੇ ਯੂਪੀ ਪੁਲਿਸ ਨੂੰ ਫਟਕਾਰ ਲਗਾਈ ਹੈ। ਯੋਗੀ ਸਰਕਾਰ ਨੇ ਇਸ ਮਾਮਲੇ 'ਚ ਇਕ ਐਸਆਈਟੀ ਵੀ ਬਣਾਈ ਸੀ।
- PTC NEWS