Thu, May 8, 2025
Whatsapp

ਬ੍ਰਾਜ਼ੀਲ ਦੇ ਮਹਾਨ ਫੁੱਟਬਾਲਰ ਪੇਲੇ ਦਾ ਦੇਹਾਂਤ, ਖੇਡ ਜਗਤ 'ਚ ਸੋਗ ਦੀ ਲਹਿਰ

ਫੁੱਟਬਾਲ ਦਾ ਜਾਦੂਗਰ ਕਹੇ ਜਾਣ ਵਾਲੇ ਬ੍ਰਾਜ਼ੀਲ ਦੇ ਮਹਾਨ ਫੁੱਟਬਾਲਰ ਦਾ 82 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ।

Reported by:  PTC News Desk  Edited by:  Ravinder Singh -- December 30th 2022 09:01 AM -- Updated: December 30th 2022 09:11 AM
ਬ੍ਰਾਜ਼ੀਲ ਦੇ ਮਹਾਨ ਫੁੱਟਬਾਲਰ ਪੇਲੇ ਦਾ ਦੇਹਾਂਤ, ਖੇਡ ਜਗਤ 'ਚ ਸੋਗ ਦੀ ਲਹਿਰ

ਬ੍ਰਾਜ਼ੀਲ ਦੇ ਮਹਾਨ ਫੁੱਟਬਾਲਰ ਪੇਲੇ ਦਾ ਦੇਹਾਂਤ, ਖੇਡ ਜਗਤ 'ਚ ਸੋਗ ਦੀ ਲਹਿਰ

Brazilian Football Player Pele death : ਬ੍ਰਾਜ਼ੀਲ ਦੇ ਮਹਾਨ ਫੁੱਟਬਾਲ ਖਿਡਾਰੀ ਪੇਲੇ ਦਾ 82 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਇਹ ਜਾਣਕਾਰੀ ਉਨ੍ਹਾਂ ਦੀ ਬੇਟੀ ਨੇ ਇਕ ਇੰਸਟਾਗ੍ਰਾਮ ਪੋਸਟ ਰਾਹੀਂ ਦਿੱਤੀ। ਪੇਲੇ ਨੂੰ ਦੁਨੀਆ ਦੇ ਮਹਾਨ ਫੁੱਟਬਾਲਰਾਂ 'ਚ ਗਿਣਿਆ ਜਾਂਦਾ ਹੈ। ਉਹ ਕੁਝ ਸਮੇਂ ਤੋਂ ਹਸਪਤਾਲ 'ਚ ਦਾਖਲ ਸਨ। 20ਵੀਂ ਸਦੀ ਦੇ ਮਹਾਨ ਫੁੱਟਬਾਲਰ ਪੇਲੇ ਨੂੰ ਕੈਂਸਰ ਸੀ। ਇੰਸਟਾਗ੍ਰਾਮ 'ਤੇ ਮੌਤ ਦੀ ਜਾਣਕਾਰੀ ਦਿੰਦੇ ਹੋਏ ਪੇਲੇ ਦੀ ਬੇਟੀ ਕੇਲੀ ਨੈਸੀਮੈਂਟੋ ਨੇ ਲਿਖਿਆ, 'ਅਸੀਂ ਜੋ ਵੀ ਹਾਂ, ਇਹ ਤੁਹਾਡੀ ਵਜ੍ਹਾ ਨਾਲ ਹਾਂ। ਅਸੀਂ ਤੁਹਾਨੂੰ ਬਹੁਤ ਪਿਆਰ ਕਰਦੇ ਹਾਂ, ਸ਼ਾਂਤੀ। ਦੱਸ ਦੇਈਏ ਕਿ ਪੇਲੇ ਨੂੰ 2021 ਵਿੱਚ ਟਿਊਮਰ ਦਾ ਪਤਾ ਲੱਗਿਆ ਸੀ ਅਤੇ ਉਦੋਂ ਤੋਂ ਉਹ ਕੀਮੋਥੈਰੇਪੀ ਲੈ ਰਹੇ ਸਨ।



ਕੁਝ ਦਿਨ ਪਹਿਲਾਂ ਬ੍ਰਾਜ਼ੀਲ ਦੇ ਮਹਾਨ ਫੁੱਟਬਾਲਰ ਪੇਲੇ ਨੇ ਅਰਜਨਟੀਨਾ ਦੇ ਲਿਓਨਲ ਮੇਸੀ ਨੂੰ ਵਿਸ਼ਵ ਕੱਪ ਜਿੱਤਣ 'ਤੇ ਵਧਾਈ ਦਿੱਤੀ ਸੀ। ਇਸ ਦੇ ਨਾਲ ਹੀ ਉਸ ਨੇ ਫਾਈਨਲ ਵਿੱਚ ਹੈਟ੍ਰਿਕ ਬਣਾਉਣ ਲਈ ਫਰਾਂਸ ਦੇ ਕਿਲੀਅਨ ਐਮਬਾਪੇ ਨੂੰ ਵੀ ਵਧਾਈ ਦਿੱਤੀ। ਤਿੰਨ ਵਾਰ ਵਿਸ਼ਵ ਕੱਪ ਜਿੱਤਣ ਦਾ ਰਿਕਾਰਡ ਇਕ ਖਿਡਾਰੀ ਦੇ ਤੌਰ 'ਤੇ ਤਿੰਨ ਵਾਰ ਵਿਸ਼ਵ ਕੱਪ ਜਿੱਤਣ ਵਾਲੇ ਪੇਲੇ ਦਾ ਲੰਬੇ ਸਮੇਂ ਤੋਂ ਇਲਾਜ ਚੱਲ ਰਿਹਾ ਸੀ।  ਪੇਲੇ ਨੂੰ ਸਾਹ ਦੀ ਲਾਗ ਤੇ ਕੀਮੋਥੈਰੇਪੀ ਦੇ ਇਲਾਜ ਲਈ ਪਿਛਲੇ ਮਹੀਨੇ 29 ਨਵੰਬਰ ਨੂੰ ਸਾਓ ਪਾਓਲੋ ਦੇ ਅਲਬਰਟ ਆਈਨਸਟਾਈਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਾਲ ਹੀ ਦੇ ਸਾਲਾਂ ਵਿੱਚ, ਉਸਨੂੰ ਉਸਦੀ ਰੀੜ੍ਹ ਦੀ ਹੱਡੀ, ਕਮਰ, ਗੋਡੇ ਅਤੇ ਗੁਰਦੇ ਸਮੇਤ ਕਈ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਪੇਲੇ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਬਿਆਨ ਜਾਰੀ ਕੀਤਾ ਹੈ।

- PTC NEWS

Top News view more...

Latest News view more...

PTC NETWORK