ਸੀਐਮ ਨੂੰ ਮਿਲਣ ਪੁੱਜੇ ਵਿਕਲਾਂਗਾਂ ਨੂੰ ਬੈਰੀਕੇਡ 'ਤੇ ਰੋਕਿਆ, ਵਿਕਲਾਂਗ ਯੂਨੀਅਨ ਰੋਸ ਪ੍ਰਗਟਾਇਆ
ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਠਿੰਡਾ ਦੇ ਖੇਡ ਸਟੇਡੀਅਮ ਵਿਖੇ ਝੰਡਾ ਲਹਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਸਮਾਗਮ ਦੌਰਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੀਐਮ ਨੂੰ ਮਿਲਣ ਪਹੁੰਚੇ ਵਿਕਲਾਂਗਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਕੇਡ ਲਗਾ ਕੇ ਰੋਕ ਦਿੱਤਾ ਗਿਆ।
ਵਿਕਲਾਂਗ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸਟੇਡੀਅਮ ਦੇ ਇਧਰ-ਉਧਰ ਜਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡ ਉਤੇ ਹੀ ਰੋਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਉਤੇ ਲਾਗੂ ਕਰਨ ਦੀ ਗੱਲ ਆਖੀ ਗਈ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਅੱਖੋਂ ਪਰੋਖੇ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਭਾਰਤ ਬਾਇਓਟੈਕ ਵੱਲੋਂ ਨੱਕ ਰਾਹੀਂ ਦਿੱਤੀ ਜਾਣ ਵਾਲੀ ਵੈਕਸੀਨ iNCOVACC ਲਾਂਚ, ਜਾਣੋ ਕੀਮਤ
ਉਨ੍ਹਾਂ ਕਿਹਾ ਕੇ 4 ਫ਼ੀਸਦੀ ਕੋਟੇ ਦੀ ਮੰਗ ਲੰਮੇ ਸਮੇਂ ਤੋਂ ਲਟਕ ਰਹੀ ਹੈ। ਅੱਜ ਇਸ ਸਬੰਧ ਵਿਚ ਉਹ ਮੁੱਖ ਮੰਤਰੀ ਪੰਜਾਬ ਨੂੰ ਆਪਣਾ ਮੰਗ ਪੱਤਰ ਦੇਣ ਲਈ ਬਠਿੰਡਾ ਦੇ ਖੇਡ ਸਟੇਡੀਅਮ ਵਿਖੇ ਪਹੁੰਚੇ ਸਨ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਅੱਗੇ ਜਾਣ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀ ਸਰਕਾਰ ਅਤੇ ਭਗਵੰਤ ਮਾਨ ਸਰਕਾਰ ਵਿਚ ਕੋਈ ਫ਼ਰਕ ਨਹੀਂ ਹੈ।
- PTC NEWS