ਸਾਬਕਾ ਕਾਂਗਰਸੀ ਕੌਂਸਲਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਦਿੱਤੀ ਜਾਨ
ਜਲੰਧਰ : ਜਲੰਧਰ ਤੋਂ ਇਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਘਪਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਥਾਨਕ ਵਾਰਡ ਨੰਬਰ 64 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਜ਼ਹਿਰੀਲੀ ਚੀਜ਼ ਨਿਗਲਣ ਤੋਂ ਬਾਅਦ ਹਾਲਤ ਗੰਭੀਰ ਹੋਣ 'ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਰਾਸ਼ਟਰਪਤੀ ਭਵਨ ਦੇ ਮੁਗ਼ਲ ਗਾਰਡਨ ਦਾ ਬਦਲਿਆ ਨਾਮ, ਹੁਣ 'ਅੰਮ੍ਰਿਤ ਉਦਿਆਨ' ਵਜੋਂ ਜਾਣਿਆ ਜਾਵੇਗਾ ਗਾਰਡਨ
ਦੱਸਣਯੋਗ ਹੈ ਕਿ ਵਿੱਕੀ ਕਾਲੀਆ ਦਾ ਨਾਂ ਵਿਧਾਇਕ ਬਾਵਾ ਹੈਨਰੀ ਵੱਲੋਂ ਦਿੱਤੀ ਗਈ 50 ਲੱਖ ਰੁਪਏ ਦੀ ਗਰਾਂਟ ਦੇ ਮਾਮਲੇ ਵਿੱਚ ਹੋਈ ਹੇਰਾ-ਫੇਰੀ ਵਿਚ ਆਇਆ ਸੀ। ਇਸ ਮਾਮਲੇ ਵਿੱਚ ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰਾਂ ਖ਼ਿਲਾਫ਼ ਵੀ ਕੇਸ ਦਰਜ ਹਨ। ਵਿੱਕੀ ਕਾਲੀਆ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ ਪਰ ਉਨ੍ਹਾਂ ਦੇ ਬੇਟੇ ਅੰਸ਼ੂਮਨ ਦੀ ਜ਼ਮਾਨਤ ਵੀ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ।
- PTC NEWS