ਹਾਈ ਕੋਰਟ ਨੇ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ : ਟੈਂਡਰ ਅਲਾਟਮੈਂਟ ਘਪਲੇ ਵਿਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਦੀ ਜ਼ਮਾਨਤ ਉਤੇ ਹਾਈ ਕੋਰਟ ਨੇ ਅੱਜ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਆਸ਼ੂ ਨੇ ਉਨ੍ਹਾਂ ਖ਼ਿਲਾਫ਼ 16 ਅਗਸਤ ਨੂੰ ਲੁਧਿਆਣਾ ਵਿਚ ਵਿਜੀਲੈਂਸ ਵੱਲੋਂ ਦਰਜ ਐਫਆਈਆਰ ਵਿਚ ਨਿਯਮਿਤ ਜ਼ਮਾਨਤ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ।
ਕਾਬਿਲੇਗੌਰ ਹੈ ਕਿ ਖ਼ੁਰਾਕ ਤੇ ਸਪਲਾਈ ਵਿਭਾਗ ਵਿਚ ਹੋਏ ਕਰੋੜਾਂ ਰੁਪਏ ਦੇ ਟਰਾਂਸਪੋਟ੍ਰੇਸ਼ਨ ਟੈਂਡਰ ਘਪਲੇ ਵਿਚ ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ 16 ਅਗਸਤ ਨੂੰ ਐਫਆਈਆਰ ਦਰਜ ਕਰ ਦਿੱਤੀ ਸੀ ਇਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ : AAP MLA Amit Rattan Kotfatta arrested : ਵਿਜੀਲੈਂਸ ਨੇ 'ਆਪ' ਵਿਧਾਇਕ ਅਮਿਤ ਰਤਨ ਨੂੰ ਕੀਤਾ ਗ੍ਰਿਫ਼ਤਾਰ
ਇਸ ਮਾਮਲੇ ਵਿਚ ਹੁਣ ਆਸ਼ੂ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਨਿਯਮਿਤ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਹੈ।
- PTC NEWS