Amritsar News: ਪਤਨੀ ਨੂੰ ਛੱਡ ਪ੍ਰੇਮਿਕਾ ਨਾਲ ਭੱਜਿਆ ਸੀ ਪਤੀ, ਹੋਟਲ ਤੋਂ ਕਾਬੂ, ਜਾਣੋ ਪੂਰਾ ਮਾਮਲਾ
Husband Caught With Another Girl: ਅੰਮ੍ਰਿਤਸਰ 'ਚ ਇੱਕ ਨੌਜਵਾਨ ਆਪਣੀ ਪਤਨੀ ਨੂੰ ਛੱਡ ਕੇ ਪ੍ਰੇਮਿਕਾ ਨਾਲ ਭੱਜ ਗਿਆ। ਦੋ ਮਹੀਨੇ ਪਹਿਲਾਂ ਫਰਾਰ ਹੋਏ ਜੋੜੇ ਨੂੰ ਪਤਨੀ ਦੇ ਪਰਿਵਾਰ ਵਾਲਿਆਂ ਨੇ ਸ੍ਰੀ ਹਰਿਮੰਦਰ ਸਾਹਿਬ ਨੇੜੇ ਇੱਕ ਹੋਟਲ 'ਚ ਫੜ ਲਿਆ। ਜਿਸ ਤੋਂ ਬਾਅਦ ਦੋਵਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਹੋਟਲ 'ਚ ਹੰਗਾਮਾ ਹੁੰਦਾ ਦੇਖ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲੜਕੇ-ਲੜਕੀ ਨੂੰ ਛੁਡਵਾ ਕੇ ਥਾਣੇ ਲੈ ਗਈ।
ਪ੍ਰੇਮਿਕਾ ਨਾਲ ਫਰਾਰ ਹੋ ਗਿਆ ਸੀ ਨੌਜਵਾਨ
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਜਵਾਨ ਦਾ ਕਰੀਬ 10 ਸਾਲ ਪਹਿਲਾਂ ਵਿਆਹ ਹੋਇਆ ਸੀ। ਦੋ ਮਹੀਨੇ ਪਹਿਲਾਂ ਨੌਜਵਾਨ ਆਪਣੀ ਪ੍ਰੇਮਿਕਾ ਨਾਲ ਫਰਾਰ ਹੋ ਗਿਆ ਸੀ। ਥਾਣਾ ਬੀ ਡਿਵੀਜ਼ਨ ਦੇ ਐਸਐਚਓ ਰਣਜੀਤ ਸਿੰਘ ਨੇ ਦੱਸਿਆ ਕਿ ਹੋਟਲ ਵਿੱਚ ਹੰਗਾਮਾ ਹੋਣ ਦੀ ਸੂਚਨਾ ਕੰਟਰੋਲ ਰੂਮ ਤੋਂ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਤੁਰੰਤ ਲੜਕੇ-ਲੜਕੀ ਨੂੰ ਹੰਗਾਮੇ 'ਚੋਂ ਕੱਢ ਕੇ ਥਾਣੇ ਲਿਆਂਦਾ। ਨੌਜਵਾਨ ਦਾ ਕਹਿਣਾ ਹੈ ਕਿ ਉਸ ਨੇ ਲੜਕੀ ਨਾਲ ਕੋਰਟ ਮੈਰਿਜ ਕਰਵਾ ਲਈ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
ਹੰਗਾਮਾ ਕਰਨ ਵਾਲੇ ਪਰਿਵਾਰ ਨੇ ਦੱਸਿਆ ਕਿ ਉਸ ਦੀ ਭਤੀਜੀ ਦਾ ਵਿਆਹ ਭਿੱਖੀਵਿੰਡ ਵਿਖੇ ਹੋਇਆ ਸੀ। ਦੋ ਮਹੀਨੇ ਪਹਿਲਾਂ ਨੌਜਵਾਨ ਆਪਣੀ ਪ੍ਰੇਮਿਕਾ ਨਾਲ ਫਰਾਰ ਹੋ ਗਿਆ ਸੀ। ਪਰਿਵਾਰ ਦੋ ਮਹੀਨਿਆਂ ਤੋਂ ਉਸ ਦੀ ਭਾਲ ਕਰ ਰਿਹਾ ਸੀ। ਜਦੋਂ ਪਤਾ ਲੱਗਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਨੇੜੇ ਇੱਕ ਹੋਟਲ ਵਿੱਚ ਠਹਿਰਿਆ ਹੋਇਆ ਹੈ ਤਾਂ ਅਸੀਂ ਤੁਰੰਤ ਹੋਟਲ ਪੁੱਜੇ ਤੇ ਦੌਵਾਂ ਨੂੰ ਫੜ੍ਹ ਲਿਆ, ਪਰ ਪੁਲਿਸ ਨਾ ਤਾਂ ਇਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਕਰ ਰਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਰਿਹਾਅ ਕਰ ਰਹੀ ਹੈ।
ਥਾਣੇ ਦੇ ਬਾਹਰ ਹੰਗਾਮਾ
ਪਰਿਵਾਰ ਵਾਲਿਆਂ ਨੇ ਲੜਕੇ-ਲੜਕੀ ਖਿਲਾਫ ਕਾਰਵਾਈ ਦੀ ਮੰਗ ਕਰਦੇ ਹੋਏ ਥਾਣੇ ਦੇ ਬਾਹਰ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਤੇ ਸੜਕ ਜਾਮ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਕਾਰਵਾਈ ਕਰਦੇ ਹੋਏ 6 ਲੋਕਾਂ ਨੂੰ ਹਿਰਾਸਤ 'ਚ ਲੈ ਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਜਦੋਂ ਪਰਿਵਾਰਕ ਮੈਂਬਰਾਂ ਨੇ ਵਿਰੋਧ ਕਰਨਾ ਸ਼ੁਰੂ ਕੀਤਾ ਤਾਂ ਸ਼ਰਾਬ ਦੇ ਨਸ਼ੇ 'ਚ ਕੁਝ ਨੌਜਵਾਨ ਉਨ੍ਹਾਂ ਦੇ ਨਾਲ ਆ ਗਏ ਅਤੇ ਮਾਹੌਲ ਖਰਾਬ ਕਰਨਾ ਸ਼ੁਰੂ ਕਰ ਦਿੱਤਾ। 6 ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਦਾ ਬਿਆਨ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਦਾ ਕਹਿਣਾ ਹੈ ਕਿ ਉਸ ਨੇ ਕੋਰਟ ਮੈਰਿਜ ਕਰਵਾ ਲਈ ਹੈ, ਪਰ ਉਹ ਪਹਿਲਾਂ ਹੀ ਵਿਆਹਿਆ ਹੋਇਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਹੈ। ਪਰ ਜਾਂਚ ਤੋਂ ਪਹਿਲਾਂ ਹੀ ਪਰਿਵਾਰਕ ਮੈਂਬਰਾਂ ਨੇ ਪੁਲਿਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਵਿਗੜਦੇ ਮਾਹੌਲ ਨੂੰ ਦੇਖਦਿਆਂ ਪੁਲਿਸ ਵੱਲੋਂ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ: Delhi Liquor Scam: ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ, ਪਰ ਨਹੀਂ ਆਉਣਗੇ ਜੇਲ੍ਹ ਤੋਂ ਬਾਹਰ
- PTC NEWS