Sidhu Moosewala Murder Case Update: ਮੂਸੇਵਾਲਾ ਕਤਲ ਕਾਂਡ ਦੇ ਮੁੱਖ ਗਵਾਹ ਨਹੀਂ ਪਹੁੰਚੇ ਅਦਾਲਤ, ਮੰਗਿਆ ਸਮਾਂ
Sidhu Moosewala Murder Case Update: ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਗਵਾਹ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਗਵਾਹੀ ਦੇਣ ਲਈ ਨਹੀਂ ਪਹੁੰਚੇ। ਇਹ ਦੂਜੀ ਵਾਰ ਹੈ ਜਦੋਂ ਘਟਨਾ ਤੋਂ ਬਾਅਦ ਸਿੱਧੂ ਦੀ ਕਾਰ ਵਿੱਚ ਬੈਠੇ ਦੋਵੇਂ ਦੋਸਤ ਗਵਾਹੀ ਦੇਣ ਨਹੀਂ ਆਏ। ਅਦਾਲਤ ਨੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਦੋਵਾਂ ਦੇ ਬਿਆਨ ਦਰਜ ਕਰਨ ਦੀ ਤਰੀਕ ਤੈਅ ਕੀਤੀ ਸੀ।
ਕਤਲ ਦੌਰਾਨ ਥਾਰ ਵਿੱਚ ਸਵਾਰ ਸਨ ਦੋਵੇਂ ਗਵਾਹ
ਕਤਲ ਦੇ ਸਮੇਂ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸਿੱਧੂ ਦੀ ਕਾਰ ਵਿੱਚ ਬੈਠੇ ਸਨ। ਇਸ ਲਈ ਉਹਨਾਂ ਨੂੰ ਮੁੱਖ ਗਵਾਹ ਬਣਾਇਆ ਗਿਆ ਹੈ। ਦੋਵਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਦਾਲਤ ਤੋਂ ਛੋਟ ਦੀ ਮੰਗ ਕੀਤੀ ਹੈ। ਘਟਨਾ ਦੌਰਾਨ ਗੁਰਵਿੰਦਰ ਤੇ ਗੁਰਪ੍ਰੀਤ ਨੂੰ ਵੀ ਗੋਲੀਆਂ ਲੱਗੀਆਂ ਸਨ।
6 ਸ਼ੂਟਰਾਂ ਨੇ ਮੂਸੇਵਾਲਾ ਦਾ ਕੀਤਾ ਸੀ ਕਤਲ
29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮੂਸੇਵਾਲਾ ਨੂੰ 6 ਸ਼ੂਟਰਾਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਗੈਂਗ ਨੇ ਲਈ ਸੀ। ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ ਸੀ। ਜਿਸ 'ਚ ਲਾਰੈਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਲ ਸਨ। ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚੋਂ 4 ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: Gurdaspur News: 500 ਰੁਪਏ ਦੇ ਚੱਕਰ 'ਚ ਗਈ ਨੌਜਵਾਨ ਦੀ ਜਾਨ, ਕਣਕ ਚੋਰੀ...
- PTC NEWS