ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦਾ ਵਧਿਆ ਅੰਕੜਾ, ਹੁਣ ਤੱਕ 11 ਮੌਤਾਂ
Sangrur Poisonous Liquor: ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਿਕ ਹੁਣ ਤੱਕ ਜ਼ਹਿਰੀਲੀ ਸ਼ਰਾਬ ਕਾਰਨ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 21 ਵਿਅਕਤੀ ਜ਼ੇਰੇ ਇਲਾਜ ਹਨ। ਦੱਸ ਦਈਏ ਕਿ ਸੰਗਰੂਰ ਦੇ ਸੁਨਾਮ ਦੀ ਟਿੱਬਾ ਬਸਤੀ ਤੋਂ 10 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਚੋਂ ਇੱਕ ਦੀ ਮੌਤ ਹੋ ਚੁੱਕੀ ਹੈ। ਇਸ ਸਬੰਧੀ ਸੁਨਾਮ ਦੇ ਡੀਐਸਪੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ।
ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ 3 ਹੋਰ ਲੋਕਾਂ ਨੇ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ ਕੁੱਲ 11 ਲੋਕਾਂ ਦੀ ਮੌਤ ਹੋ ਗਈ ਹੈ।
ਮਾਮਲੇ ਸਬੰਧੀ ਡੀਐਸਪੀ ਬਸਤੀ ਵਿਚ ਇਕ ਵਿਅਕਤੀ ਦੀ ਮੌਤ ਕਾਰਨ ਪਰਿਵਾਰ ਵਾਲੇ ਸ਼ਰਾਬ ਦੱਸ ਰਹੇ ਹਨ। ਪਰ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਵਿਅਕਤੀ ਦੀ ਮੌਤ ਕਿਸ ਕਾਰਨ ਹੋਈ ਹੈ ਇਸ ਬਾਰੇ ਪੋਸਟਮਾਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ।
ਹਾਲਾਂਕਿ ਮ੍ਰਿਤਕ ਦੇ ਪਰਿਵਾਰ ਵਾਲੇ ਮੌਤ ਦਾ ਕਾਰਨ ਜ਼ਹਿਰੀਲੀ ਸ਼ਰਾਬ ਦੱਸ ਰਹੇ ਹਨ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਟਿੱਬਾ ਬਸਤੀ ’ਚ ਸ਼ਰਾਬ ਵਿਕ ਰਹੀ ਹੈ।
ਇਹ ਵੀ ਪੜ੍ਹੋ: ਭਾਗਸੁਨਾਗ 'ਚ ਫਗਵਾੜਾ ਸੈਲਾਨੀ ਦਾ ਕਤਲ, ਕੈਫੇ 'ਚ ਖਾਣਾ ਖਾਣ ਨੂੰ ਲੈ ਕੇ ਹੋਇਆ ਝਗੜਾ
-