ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਦਾ ਜਥੇਬੰਦਕ ਢਾਂਚਾ ਭੰਗ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਆਪਣੀ ਚੰਡੀਗੜ੍ਹ ਦੀ ਇਕਾਈ ਨੂੰ ਭੰਗ ਕਰ ਦਿੱਤਾ ਹੈ। ਇਹ ਐਲਾਨ ਚੰਡੀਗੜ੍ਹ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਨੇ ਪੱਤਰ ਜਾਰੀ ਕਰਕੇ ਕੀਤਾ ਹੈ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਨਵੇਂ ਢਾਂਚੇ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ (ਆਪ) ਨੇ ਸਾਲ 2024 ਵਿੱਚ ਹਰਿਆਣਾ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਹੈ। ਪਾਰਟੀ ਚੋਣਾਂ ਨੂੰ ਮੁੱਖ ਰੱਖ ਕੇ ਨਵੇਂ ਆਗੂਆਂ ਨੂੰ ਜ਼ਿੰਮੇਵਾਰੀ ਦੇਣ ਦੀ ਤਾਕ ਵਿਚ ਹੈ।⚠️ANNOUNCEMENT⚠️
The entire organisation structure of @ChandigarhAAP stands dissolved with immediate effect.
We will announce the new office bearers soon. pic.twitter.com/5mExisN8zI
— Aam Aadmi Party Chandigarh (@ChandigarhAAP) January 28, 2023
ਇਹ ਵੀ ਪੜ੍ਹੋ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੁੱਕਣ ਦਾ ਮਾਮਲਾ ; ਭਲਕੇ ਇੰਦੌਰ ਲਈ ਰਵਾਨਾ ਹੋਵੇਗਾ SGPC ਦਾ ਵਫ਼ਦ
- PTC NEWS