GUN POINT LOOT : ਬੇਖੌਫ਼ ਲੁਟੇਰੇ ! ਭਰੇ ਮੇਲੇ ਵਿੱਚੋਂ ਮੋਟਰਸਾਈਕਲ ਖੋਹ ਹੋਏ ਫਰਾਰ
Ajnala News : ਅਜਨਾਲਾ ਵਿੱਚ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਉਹ ਦਿਨ ਦਿਹਾੜੇ ਭੀੜ ਭਾੜ ਵਾਲੇ ਇਲਾਕਿਆਂ ਵਿੱਚੋਂ ਵੀ ਪਿਸਤੌਲ ਦੀ ਨੋਕ ’ਤੇ ਲੋਕਾਂ ਤੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲੱਗ ਪਏ ਹਨ। ਮਾਮਲਾ ਰਾੜਾ ਦੇ ਪਿੰਡ ਮਹਿਲ ਮਖਾਰੀ ਦਾ ਹੈ ਜਿੱਥੇ ਚੱਲ ਰਹੇ ਧਾਰਮਿਕ ਮੇਲੇ ਵਿੱਚੋਂ ਲੋਕਾਂ ਸਾਹਮਣੇ ਲੁਟੇਰੇ ਪਿਸਤੌਲ ਦੀ ਨੋਕ ’ਤੇ ਸਾਬਕਾ ਕੌਂਸਲਰ ਦੇ ਮੁੰਡੇ ਕੋਲੋਂ ਮੋਟਰਸਾਈਕਲ ਖੋਹ ਫਰਾਰ ਹੋ ਗਏ।
ਲੁੱਟ ਸਮੇਂ ਕਈ ਲੋਕ ਮੌਕੇ ’ਤੇ ਸਨ ਮੌਜੂਦ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੌਂਸਲਰ ਦੇ ਪੁੱਤਰ ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਦੇ ਨਾਲ ਅੰਮ੍ਰਿਤਸਰ ਤੋਂ ਅਜਨਾਲਾ ਵੱਲ ਨੂੰ ਆ ਰਿਹਾ ਸੀ ਤੇ ਜਦੋਂ ਉਹ ਮਹਿਲ ਮਖਾਰੀ ਮੀਲ ਚੌਂਕ ਵਿੱਚ ਪਹੁੰਚਿਆ ਤਾਂ ਤਿੰਨ ਚਾਰ ਨੌਜਵਾਨਾਂ ਆਏ ਜਿਨ੍ਹਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ, ਉਹ ਮੇਰੇ ਕੋਲੋ ਪਿਸਤੌਲ ਦਿਖਾ ਕੇ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਪੀੜਤ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਸ ਸਮੇਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਉਥੇ ਮੌਜੂਦ ਸਨ, ਪਰ ਲੁਟੇਰਿਆਂ ਨੇ ਕਿਸੇ ਦੀ ਵੀ ਪਰਵਾਹ ਨਹੀਂ ਕੀਤੀ।
ਇਸ ਸਬੰਧੀ ਘਟਨਾ ਸਬੰਧੀ ਮੌਕੇ ਉੱਤੇ ਪਹੁੰਚੇ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ ਇਸ ਮਾਮਲੇ ਨੂੰ ਬਾਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ, ਮੁਲਜ਼ਮਾਂ ਨੂੰ ਜਲਦ ਤੋਂ ਜਲਦ ਫੜ੍ਹ ਲਿਆ ਜਾਵੇਗਾ।
ਇਹ ਵੀ ਪੜ੍ਹੋ : Farmers Protest : ਚੰਡੀਗੜ੍ਹ 'ਚ ਕਿਸਾਨਾਂ ਦਾ ਪੱਕਾ ਮੋਰਚਾ, ਜਾਣੋ ਕਾਰਨ
- PTC NEWS