Thu, Jan 16, 2025
Whatsapp

1.24 ਕਰੋੜ ਰੁਪਏ ਦਾ ਘਪਲਾ ਕਰਨ ਵਾਲਾ ਮਾਰਕਫੈੱਡ ਦਾ ਸੀਨੀਅਰ ਬ੍ਰਾਂਚ ਅਧਿਕਾਰੀ ਗ੍ਰਿਫ਼ਤਾਰ View in English

Reported by:  PTC News Desk  Edited by:  Ravinder Singh -- December 07th 2022 04:02 PM
1.24 ਕਰੋੜ ਰੁਪਏ ਦਾ ਘਪਲਾ ਕਰਨ ਵਾਲਾ ਮਾਰਕਫੈੱਡ ਦਾ ਸੀਨੀਅਰ ਬ੍ਰਾਂਚ ਅਧਿਕਾਰੀ ਗ੍ਰਿਫ਼ਤਾਰ

1.24 ਕਰੋੜ ਰੁਪਏ ਦਾ ਘਪਲਾ ਕਰਨ ਵਾਲਾ ਮਾਰਕਫੈੱਡ ਦਾ ਸੀਨੀਅਰ ਬ੍ਰਾਂਚ ਅਧਿਕਾਰੀ ਗ੍ਰਿਫ਼ਤਾਰ

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਪੰਜਾਬ ਨੇ ਬੁੱਧਵਾਰ ਨੂੰ ਪੰਜਾਬ ਮਾਰਕਫੈੱਡ ਦੇ ਐਮ.ਆਰ.ਐਮ ਕੰਪਲੈਕਸ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿਖੇ ਕਣਕ ਦੇ ਸਟਾਕ 'ਚ ਵੱਡਾ ਗਬਨ ਕਰਨ ਦੇ ਦੋਸ਼ ਹੇਠ ਸੀਨੀਅਰ ਬਰਾਂਚ ਅਧਿਕਾਰੀ ਰਾਜਬੀਰ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਕਤ ਮਾਮਲੇ 'ਚ ਰਾਜਬੀਰ ਸਿੰਘ ਬੈਂਸ ਸਮੇਤ ਸ਼ਾਮਲ ਮਾਰਕਫੈਡ ਦੇ ਚਾਰ ਮੁਲਜ਼ਮਾਂ ਨੇ ਐਮ.ਆਰ.ਐਮ. ਕੰਪਲੈਕਸ ਵਿਖੇ ਭੰਡਾਰ ਕੀਤੀ 6,097 ਕੁਇੰਟਲ ਕਣਕ ਦੀਆਂ 12,194 ਬੋਰੀਆਂ ਦੀ ਹੇਰਾ-ਫੇਰੀ ਕਰਕੇ ਸਰਕਾਰੀ ਖਜ਼ਾਨੇ ਨੂੰ 1,24,61,658 ਰੁਪਏ ਦਾ ਭਾਰੀ ਨੁਕਸਾਨ ਪਹੁੰਚਾਇਆ ਹੈ।



ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ 'ਚ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਡੀ, 13(2) ਤਹਿਤ ਐਫਆਈਆਰ ਨੰਬਰ 7 ਮਿਤੀ 13-05-2016 ਨੂੰ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਹੋਇਆ ਸੀ। ਇਸ ਕੇਸ 'ਚ ਰਾਜਬੀਰ ਸਿੰਘ ਬੈਂਸ ਸੀਨੀਅਰ ਬ੍ਰਾਂਚ ਅਫ਼ਸਰ ਮਾਰਕਫੈੱਡ, ਰਾਜਪੁਰਾ, ਫਰੀਦ ਖਾਨ, ਨਿਗਰਾਨ (ਕਸਟੋਡੀਅਨ), ਐਮਆਰਐਮ ਕੰਪਲੈਕਸ ਤੇ ਦਲੇਰ ਸਿੰਘ, ਸੇਲਜ਼ਮੈਨ ਨੂੰ ਇਸ ਗਬਨ ਲਈ ਜ਼ਿੰਮੇਵਾਰ ਪਾਇਆ ਗਿਆ। ਇਸ ਮਾਮਲੇ ਦੀ ਜਾਂਚ ਦੌਰਾਨ ਅਸ਼ਵਨੀ ਕੁਮਾਰ, ਫੀਲਡ ਅਫਸਰ, ਓਪਨ ਪਲਿੰਥ (ਗੁਦਾਮ), ਪਿੰਡ ਢੀਂਡਸਾ, ਰਾਜਪੁਰਾ ਨੂੰ ਵੀ ਬਾਅਦ 'ਚ ਨਾਮਜ਼ਦ ਕੀਤਾ ਗਿਆ।

ਇਹ ਵੀ ਪੜ੍ਹੋ : RBI ਨੇ ਰੈਪੋ ਰੇਟ 'ਚ 0.35 ਫ਼ੀਸਦੀ ਕੀਤਾ ਵਾਧਾ, ਕਰਜ਼ੇ ਹੋ ਸਕਦੇ ਨੇ ਮਹਿੰਗੇ

ਉਨ੍ਹਾਂ ਅੱਗੇ ਦੱਸਿਆ ਕਿ ਇਹ ਮਾਮਲਾ ਐਮਆਰਐਮ ਕੰਪਲੈਕਸ ਰਾਜਪੁਰਾ ਵਿਚ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮਾਰਕਫੈੱਡ ਦੇ ਭੰਡਾਰਨ ਗੋਦਾਮਾਂ ਤੇ ਢੀਂਡਸਾ ਵਿਖੇ ਖੁੱਲ੍ਹੇ ਪਲਿੰਥ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਦਰਜ ਕੀਤਾ ਗਿਆ ਹੈ। ਇਸ ਚੈਕਿੰਗ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਪਤਾ ਲੱਗਾ ਹੈ ਕਿ ਮਾਰਕਫੈੱਡ ਦੇ ਉਕਤ ਮੁਲਾਜ਼ਮਾਂ ਨੇ ਸਾਲ 2013-2014, 2014-2015 ਅਤੇ 2015-2016 ਦੌਰਾਨ 6097 ਕੁਇੰਟਲ ਵਜ਼ਨੀ ਕਣਕ ਦੀਆਂ 12194 ਬੋਰੀਆਂ ਦਾ ਗਬਨ ਕਰਨ ਲਈ ਜ਼ਿੰਮੇਵਾਰ ਪਾਏ ਗਏ ਸਨ। ਇਸ ਤਰ੍ਹਾਂ ਉਕਤ ਮੁਲਜ਼ਮਾਂ ਨੇ ਇਸ ਕਣਕ ਦੇ ਸਟਾਕ ਦੀ ਦੁਰਵਰਤੋਂ ਕਰਕੇ ਸਰਕਾਰੀ ਖਜ਼ਾਨੇ ਨੂੰ 1,24,61,658 ਰੁਪਏ ਦਾ ਖ਼ੋਰਾ ਲਾਇਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

- PTC NEWS

Top News view more...

Latest News view more...

PTC NETWORK