ਸ਼ਿਵਸੈਨਾ ਆਗੂ ਖ਼ਿਲਾਫ਼ ਧਰਨਾ ਦੇ ਰਹੀਆਂ ਸਿੱਖ ਜਥੇਬੰਦੀਆਂ ਉਲਝੀਆਂ, ਸਥਿਤੀ ਬਣੀ ਤਣਾਅਪੂਰਨ
ਗੁਰਦਾਸਪੁਰ : ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਹਰਵਿੰਦਰ ਸੋਨੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਐਸਐਸਪੀ ਦਫ਼ਤਰ ਗੁਰਦਾਸਪੁਰ ਵਿਖੇ ਧਰਨਾ-ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਉਸ ਵੇਲੇ ਸਥਿਤੀ ਤਣਾਅਪੂਰਨ ਬਣ ਗਈ ਜਦੋਂ ਕੁੱਝ ਨਿਹੰਗ ਸਿੰਘ ਜੱਥੇਬੰਦੀਆਂ ਨੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਦੇ ਘਰ ਵੱਲ ਨੂੰ ਚਾਲੇ ਪਾ ਦਿੱਤੇ ਅਤੇ ਕੁੱਝ ਜਥੇਬੰਦੀਆ ਨੇ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਤੋਂ ਬਾਅਦ ਕੋਈ ਐਕਸ਼ਨ ਕਰਨਗੇ। ਇਸ ਤੋਂ ਬਾਅਦ ਨਿਹੰਗ ਸਿੰਘ ਅਤੇ ਮਾਨ ਦਲ ਦੇ ਆਗੂਆ ਵਿੱਚ ਤਿੱਖੀ ਬਹਿਸ ਸ਼ੁਰੂ ਹੋ ਗਈ। ਇਸ ਮਗਰੋਂ ਮੌਕੇ ਉਤੇ ਆਗੂਆ ਨੇ ਇਕ ਦੂਜੇ ਨੂੰ ਸਮਝਾ ਕੇ ਮਾਮਲੇ ਨੂੰ ਸ਼ਾਂਤ ਕਰਵਾਇਆ ਅਤੇ ਮੋਰਚੇ ਦੀ ਕਾਰਵਾਈ ਸ਼ੁਰੂ ਕਰਵਾਈ।
ਸਤਿਕਾਰ ਕਮੇਟੀ ਜਥੇਬੰਦੀ ਦੇ ਆਗੂ ਬਲਬੀਰ ਸਿੰਘ ਨੇ ਕਿਹਾ ਕਿ ਹਰਵਿੰਦਰ ਸੋਨੀ ਵੱਲੋਂ ਦਿੱਤੇ ਗਏ ਬਿਆਨ ਨੇ ਹਰ ਇਕ ਦੇ ਹਿਰਦੇ ਵਲੂੰਧਰੇ ਹਨ। ਇਸ ਲਈ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਤੋਂ ਪਰੇਸ਼ਾਨ ਨਿਹੰਗ ਸਿੰਘ ਜੱਥੇਬੰਦੀਆਂ ਨੇ ਸੋਨੀ ਦੇ ਘਰ ਵੱਲ ਨੂੰ ਚਾਲੇ ਪਾਏ ਸਨ ਜਿਸ ਕਰਕੇ ਆਪਸੀ ਸਹਿਮਤੀ ਨਾ ਹੋਣ ਕਰਕੇ ਕੁਝ ਬਹਿਸਬਾਜੀ ਹੋਈ ਪਰ ਹੁਣ ਸਾਰੀਆਂ ਜਥੇਬੰਦੀਆ ਦੀ ਸਹਿਮਤੀ ਬਣ ਗਈ ਹੈ ਅਤੇ ਮੋਰਚਾ ਚੜ੍ਹਦੀ ਕਲਾ 'ਚ ਹੈ। ਪੁਲਿਸ ਪ੍ਰਸ਼ਾਸਨ ਨਾਲ ਨੇ ਜਲਦ ਸ਼ਿਵਸੈਨਾ ਆਗੂ ਉਤੇ ਪਰਚਾ ਦਰਜ ਨਾ ਕੀਤਾ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਨੇ ਗ੍ਰਹਿ ਮੰਤਰਾਲੇ ਨੂੰ ਨਹੀਂ ਭੇਜਿਆ ਜਵਾਬ, ਹੁਣ ਕੇਂਦਰ ਨੇ ਪੁੱਛਿਆ ਗੈਂਗਸਟਰਾਂ ਤੱਕ ਕਿਵੇਂ ਪੁੱਜ ਰਹੇ ਹਥਿਆਰ
- PTC NEWS