ASI ਸਰਵੇਖਣ ਨੂੰ ਚੁਣੌਤੀ ਦੇਣ ਵਾਲੀ ਮਸਜਿਦ ਕਮੇਟੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
Gyanvapi mosque case: ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਅੰਜੁਮਨ ਇੰਤੇਜ਼ਾਮੀਆ ਮਸਜਿਦ ਕਮੇਟੀ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰੇਗਾ, ਜਿਸ ਵਿਚ ਇਲਾਹਾਬਾਦ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ਵਿਚ ਭਾਰਤੀ ਪੁਰਾਤੱਤਵ ਸਰਵੇਖਣ (ਏ.ਐੱਸ.ਆਈ.) ਨੂੰ ਗਿਆਨਵਾਪੀ ਮਸਜਿਦ ਪਰਿਸਰ ਦਾ ਵਿਗਿਆਨਕ ਸਰਵੇਖਣ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਮੁਸਲਿਮ ਸੰਸਥਾ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਵਕੀਲ ਨੇ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਅਤੇ ਬੈਂਚ ਨੂੰ ਏਐਸਆਈ ਨੂੰ ਸਰਵੇਖਣ ਕਰਨ ਤੋਂ ਰੋਕਣ ਦੀ ਅਪੀਲ ਕੀਤੀ।
ਇਲਾਹਾਬਾਦ ਹਾਈ ਕੋਰਟ ਨੇ ਮੁਸਲਿਮ ਪਾਰਟੀ ਦੀ ਪਟੀਸ਼ਨ ਕੀਤੀ ਸੀ ਖਾਰਜ:
ਇਲਾਹਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਵਾਰਾਣਸੀ ਅਦਾਲਤ ਦੇ ਹੁਕਮਾਂ ਵਿਰੁੱਧ ਮੁਸਲਿਮ ਧਿਰ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਚੀਫ਼ ਜਸਟਿਸ ਪ੍ਰੀਤਿੰਕਰ ਦਿਵਾਕਰ, ਜਿਨ੍ਹਾਂ ਨੇ ਇਹ ਹੁਕਮ ਦਿੱਤਾ, ਨੇ ਨਿਆਂ ਲਈ ਸਰਵੇਖਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਇਹ ਵੀ ਪੜ੍ਹੋ: Punjab Weather: ਪੰਜਾਬ ਵਿੱਚ ਯੈਲੋ ਅਲਰਟ ਜਾਰੀ, 7 ਜ਼ਿਲਿਆਂ ਵਿੱਚ ਭਾਰੀ ਮੀਂਹ ਦਾ ਖ਼ਦਸ਼ਾ
- PTC NEWS