Mon, Sep 30, 2024
Whatsapp

Punjab Declares Two Day Holiday : ਪੰਜਾਬ 'ਚ 2 ਦਿਨ ਰਹੇਗੀ ਸਰਕਾਰੀ ਛੁੱਟੀ, ਸਰਕਾਰੀ ਦਫਤਰਾਂ ਸਮੇਤ ਸਕੂਲ, ਕਾਲਜ ਤੇ ਬੈਂਕ ਰਹਿਣਗੇ ਬੰਦ

Punjab News: ਪੰਜਾਬ ਵਿੱਚ 2 ਅਤੇ 3 ਅਕਤੂਬਰ (ਬੁੱਧਵਾਰ ਅਤੇ ਵੀਰਵਾਰ) ਨੂੰ ਸਰਕਾਰੀ ਛੁੱਟੀ ਰਹੇਗੀ। ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਅਤੇ ਮਹਾਰਾਜਾ ਅਗਰਸੇਨ ਜਯੰਤੀ ਅਤੇ ਨਵਰਾਤਰੀ ਕਲਸ਼-ਸਥਾਪਨਾ ਵੀਰਵਾਰ ਨੂੰ ਹੈ।

Reported by:  PTC News Desk  Edited by:  Amritpal Singh -- September 30th 2024 11:35 AM -- Updated: September 30th 2024 12:53 PM
Punjab Declares Two Day Holiday : ਪੰਜਾਬ 'ਚ 2 ਦਿਨ ਰਹੇਗੀ ਸਰਕਾਰੀ ਛੁੱਟੀ, ਸਰਕਾਰੀ ਦਫਤਰਾਂ ਸਮੇਤ ਸਕੂਲ, ਕਾਲਜ ਤੇ ਬੈਂਕ ਰਹਿਣਗੇ ਬੰਦ

Punjab Declares Two Day Holiday : ਪੰਜਾਬ 'ਚ 2 ਦਿਨ ਰਹੇਗੀ ਸਰਕਾਰੀ ਛੁੱਟੀ, ਸਰਕਾਰੀ ਦਫਤਰਾਂ ਸਮੇਤ ਸਕੂਲ, ਕਾਲਜ ਤੇ ਬੈਂਕ ਰਹਿਣਗੇ ਬੰਦ

Punjab News: ਪੰਜਾਬ ਵਿੱਚ 2 ਅਤੇ 3 ਅਕਤੂਬਰ (ਬੁੱਧਵਾਰ ਅਤੇ ਵੀਰਵਾਰ) ਨੂੰ ਸਰਕਾਰੀ ਛੁੱਟੀ ਰਹੇਗੀ। ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਅਤੇ ਮਹਾਰਾਜਾ ਅਗਰਸੇਨ ਜਯੰਤੀ ਅਤੇ ਨਵਰਾਤਰੀ ਕਲਸ਼-ਸਥਾਪਨਾ ਵੀਰਵਾਰ ਨੂੰ ਹੈ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਦਿਨਾਂ 'ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ।

ਦੱਸ ਦੇਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿੱਚ ਕਈ ਵੱਡੇ ਤਿਉਹਾਰ ਆਉਂਦੇ ਹਨ। ਜਿਸ ਵਿੱਚ ਦੁਰਗਾ ਅਸ਼ਟਮੀ, ਦੁਸਹਿਰਾ, ਮਹਾਰਿਸ਼ੀ ਵਾਲਮੀਕਿ ਜੈਅੰਤੀ ਅਤੇ ਦੀਵਾਲੀ ਵਰਗੇ ਤਿਉਹਾਰ ਸ਼ਾਮਲ ਹਨ।


ਅਕਤੂਬਰ ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਮਹਾਰਾਜਾ ਅਗਰਸੇਨ ਜੈਅੰਤੀ 'ਤੇ 3 ਅਕਤੂਬਰ ਨੂੰ ਪੰਜਾਬ ਅਤੇ ਰਾਜਸਥਾਨ 'ਚ ਛੁੱਟੀ ਰਹੇਗੀ। ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ 'ਚ ਸਕੂਲ, ਕਾਲਜ, ਬੈਂਕ ਆਦਿ 2 ਦਿਨ ਬੰਦ ਰਹਿਣਗੇ। ਸਰਕਾਰ ਦੀ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚ ਇਹ ਦੋਵੇਂ ਦਿਨ ਛੁੱਟੀਆਂ ਵਜੋਂ ਦਰਜ ਹਨ।

ਇਹ ਵੀ ਪੜ੍ਹੋ : Panchayat Election 2024 : ਪੰਜਾਬ ਦੇ ਇਸ ਪਿੰਡ ’ਚ ਸਰਪੰਚੀ ਲਈ ਲੱਗੀ ਕਰੋੜਾਂ ਦੀ ਬੋਲੀ, ਰਿਕਾਰਡ ਹੋਇਆ ਕਾਇਮ

- PTC NEWS

Top News view more...

Latest News view more...

PTC NETWORK