27 ਦਸੰਬਰ ਨੂੰ ਪੰਜਾਬ 'ਚ ਸਰਕਾਰੀ ਛੁੱਟੀ ਰਹੇਗੀ, ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਯੂਨੀਵਰਸਿਟੀ ਦਾ ਫੈਸਲਾ, ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ ਵਿੱਚ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਹ ਐਲਾਨ ਪੰਜਾਬ ਯੂਨੀਵਰਸਿਟੀ (ਪੀ.ਯੂ.) ਨੇ ਕੀਤਾ ਹੈ। ਪੰਜਾਬ ਯੂਨੀਵਰਸਿਟੀ ਨੇ ਕਿਹਾ ਹੈ ਕਿ ਖੇਤਰੀ ਕੇਂਦਰਾਂ ਅਤੇ ਪੇਂਡੂ ਕੇਂਦਰਾਂ ਸਮੇਤ ਪੰਜਾਬ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਸਾਰੇ ਅਦਾਰੇ, ਕਾਲਜ ਅਤੇ ਮਾਨਤਾ ਪ੍ਰਾਪਤ ਕਾਲਜ ਬੰਦ ਰਹਿਣਗੇ।
ਇਸ ਤੋਂ ਇਲਾਵਾ ਸਾਰੇ ਅਦਾਰਿਆਂ ਦੇ ਦਫ਼ਤਰਾਂ ਵਿੱਚ ਛੁੱਟੀ ਰਹੇਗੀ। ਇਹ ਫੈਸਲਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਲਿਆ ਗਿਆ ਹੈ।
- PTC NEWS