ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਤੀਜਾ ਦਿਨ; ਕਿਸਾਨਾਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ, ਕਈ ਟ੍ਰੇਨਾਂ ਰੱਦ, ਜਾਣੋ ਕਿਸਾਨਾਂ ਦੀਆਂ ਮੰਗਾਂ
Farmers Rail Roko Andolan Day 3: ਅੰਬਾਲਾ ਦੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਦਾ ਧਰਨਾ ਤੀਜਾ ਦਿਨ ਵੀ ਜਾਰੀ ਹੈ। ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੇ ਚੱਲਦੇ ਰੇਲਵੇ ਵਿਭਾਗ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਰੇਲਵੇ ਸਟੇਸ਼ਨ ’ਤੇ ਬੈਠੇ ਕਿਸਾਨਾਂ ਦੇ ਕਰਕੇ 382 ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ। ਜਿਨ੍ਹਾਂ ’ਚ 139 ਟ੍ਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ 170 ਟ੍ਰੇਨਾਂ ਨੂੰ ਵਾਇਆ ਚੰਡੀਗੜ੍ਹ ਰੂਟ ਬਦਲੇ ਗਏ ਹਨ। ਇਨ੍ਹਾਂ ਹੀ ਜ਼ਰੂਰੀ ਸੇਵਾਵਾਂ ਵੀ ਕਾਫੀ ਪ੍ਰਭਾਵਿਤ ਹੋਈਆਂ ਹਨ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੱਸ ਦਈਏ ਕਿ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ ਤਿੰਨ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਵੱਲੋਂ ਇਹ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਭਾਜਪਾ ਦੇ ਨਾਲ-ਨਾਲ ਵਿਰੋਧੀ ਧਿਰ ਨੂੰ ਵੀ ਸਵਾਲ ਪੁੱਛਾਂਗੇ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਰਿਹਾਅ ਕਰਨ ਤੋਂ ਭੱਜ ਰਹੀ ਹੈ।
ਦੂਜੇ ਪਾਸੇ ਕਿਸਾਨਾਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਜਿਸ ’ਚ ਉਨ੍ਹਾਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜਦੋ ਤੱਕ ਤਿੰਨੇ ਕਿਸਾਨਾਂ ਦੀ ਰਿਹਾਈ ਨਹੀਂ ਹੋ ਜਾਂਦੀ ਉਸ ਸਮੇਂ ਤੱਕ ਉਨ੍ਹਾਂ ਵੱਲੋਂ ਰੇਲਵੇ ਟ੍ਰੈਕ ’ਤੇ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਦੀ ਰਿਹਾਈ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅਜੇ ਤੱਕ ਕਿਸਾਨਾਂ ਨੂੰ ਰਿਹਾਈ ਨਹੀਂ ਕੀਤਾ ਗਿਆ ਹੈ। ਸਰਕਾਰ ਵੱਲੋਂ ਟਾਲ ਮਟੋਲ ਕੀਤਾ ਜਾ ਰਿਹਾ ਹੈ।
ਕਿਸਾਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਵੱਲੋਂ 22 ਅਪ੍ਰੈਲ ਨੂੰ ਵੱਡਾ ਐਲਾਨ ਕੀਤਾ ਜਾਵੇਗਾ। ਜ਼ੀਂਦ ਵਿਖੇ ਅਗਲਾ ਐਕਸ਼ਨ ਕੀਤਾ ਜਾਵੇਗਾ। ਇਸ ਸਬੰਧੀ 21 ਤਰੀਕ ਤੱਕ ਸਰਕਾਰ ਨੂੰ ਸਮਾਂ ਦਿੱਤਾ ਹੈ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ ਨਹੀਂ ਤਾਂ ਉਹ ਵੱਡਾ ਐਕਸ਼ਨ ਲੈਣਗੇ।
ਕਿਸਾਨਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਤਿੰਨੇ ਸਾਥੀਆਂ ਨੂੰ ਬਿਨਾਂ ਕਿਸੇ ਸ਼ਰਤ ਤੋਂ ਰਿਹਾਅ ਕੀਤਾ ਜਾਵੇ। ਸਾਡੇ ਇੱਕ ਹੋਰ ਸਾਥੀ ਵੱਲੋਂ ਲਗਾਤਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਹਾਲਤ ਠੀਕ ਨਹੀਂ ਹੈ ਜੇਕਰ ਉਨ੍ਹਾਂ ਨੂੰ ਕੁਝ ਵੀ ਹੁੰਦਾ ਹੈ ਤਾਂ ਇਸ ਸਬੰਧੀ ਸਰਕਾਰ ਜਿੰਮੇਵਾਰ ਹੋਵੇਗੀ।
ਇਹ ਵੀ ਪੜ੍ਹੋ: Ropar ਹਾਦਸੇ ਮਾਮਲੇ ’ਚ ਵੱਡਾ ਅਪਡੇਟ; ਮਲਬੇ ਹੇਠਾਂ ਦੱਬੇ ਮਜ਼ਦੂਰਾਂ ’ਚੋਂ ਤਿੰਨ ਦੀ ਹੋਈ ਮੌਤ, ਇੱਕ ਮਜ਼ਦੂਰ ਦੀ ਭਾਲ ਜਾਰੀ
- PTC NEWS