Parkash Singh Badal: ਹਜ਼ਾਰਾਂ ਲੋਕਾਂ ਨੇ ਕਾਫਲਾ ਰੋਕ ਆਪਣੇ ਮਹਿਬੂਬ ਨੇਤਾ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਸਮੇਤ ਹਰ ਵਰਗ ਦੇ ਹਜ਼ਾਰਾਂ ਲੋਕਾਂ ਨੇ ਅੱਜ ਦੇਸ਼ ਦੇ ਸਭ ਤੋਂ ਵੱਡੇ ਨੇਤਾਵਾਂ ਵਿਚ ਸ਼ੁਮਾਰ ਪੰਜ ਵਾਰ ਮੁੱਖ ਮੰਤਰੀ ਰਹੇ ਤੇ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਅਤਿਮ ਵਿਦਾਇਗੀ ਦਿੱਤੀ। ਸਰਦਾਰ ਬਾਦਲ ਦੀ ਮ੍ਰਿਤਕ ਦੇਹ ਲੈ ਕੇ ਚੰਡੀਗੜ੍ਹ ਤੋਂ ਸ੍ਰੀ ਮੁਕਤਸਰ ਸਾਹਿਬ ਵਿਚ ਜੱਦੀ ਪਿੰਡ ਬਾਦਲ ਲਈ ਰਵਾਨਾ ਹੋਈ ਐਂਬੁਲੈਂਸ ਨੂੰ ਰਸਤੇ ਵਿਚ ਰੋਕ ਕੇ ਹਜ਼ਾਰਾਂ ਲੋਕਾਂ ਨੇ ਫੁੱਲ ਪੱਤੀਆਂ ਦੀ ਵਰਖਾ ਕਰ ਕੇ ਸ਼ਰਧਾਂਜਲੀ ਭੇਂਟ ਕੀਤੀ।
ਸਾਬਕਾ ਮੁੱਖ ਮੰਤਰੀ ਦੀ ਮ੍ਰਿਤਕ ਦੇਹ ਅੱਜ ਸਵੇਰੇ ਅਕਾਲੀ ਦਲ ਦੇ ਮੁੱਖ ਦਫਤਰ ਲਿਆਂਦੀ ਗਈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖਸੀਅਤਾਂ ਨੇ ਸਰਦਾਰ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਿਹਨਾਂ ਨੂੰ ਪੰਜਾਬ ਤੇ ਪੰਜਾਬੀਅਤ ਲਈ ਕੰਮ ਵਾਸਤੇ ਜਾਣਿਆ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਮਰਹੂਮ ਆਗੂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਅਕਾਲੀ ਦਲ ਦੇ ਪ੍ਰਧਾਨਯਰਦਾਰ ਸੁਖਬੀਰ ਸਿੰਘ ਬਾਦਲ ਤੇ ਬਾਦਲ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।
- ਜਦੋਂ ਪੀਐਮ ਮੋਦੀ ਨੇ 'ਕਾਸ਼ੀ' ਦੀ ਧਰਤੀ 'ਤੇ ਸਰਦਾਰ ਪ੍ਰਕਾਸ਼ ਸਿੰਘ ਦੇ ਛੂਹੇ ਸੀ ਪੈਰ, ਤਾਂ ਵਾਇਰਲ ਹੋ ਰਹੀਂ ਹੈ ਇਹ ਤਸਵੀਰ
ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਪਹੁੰਚੀਆਂ ਸ਼ਖਸੀਅਤਾਂ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਮੁੱਖ ਮੰਤਰੀ ਮਨਮੋਹਰ ਲਾਲ ਖੱਟਰ, ਇੰਡੀਅਨ ਨੈਸ਼ਨਲ ਲੋਕ ਦਲ ਦੇ ਮੁਖੀ ਓਮ ਪ੍ਰਕਾਸ਼ ਚੌਟਾਲਾ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਚਰਨਜੀਤ ਸਿੰਘ ਚੰਨੀ, ਭਾਜਪਾ ਪੰਜਾਬ ਦੇ ਇੰਚਾਰਜ ਤੇ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ, ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਵਿੱਤ ਮੰਤਰੀ ਹਰਪਾਲ ਚੀਮਾ, ਸਿੱਖਿਆ ਮੰਤਰੀ ਹਰਜੋਤ ਬੈਂਸ, ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਐਮ ਪੀ ਪ੍ਰਨੀਤ ਕੌਰ ਅਤੇ ਸੁਨੀਲ ਜਾਖੜ ਤੋਂ ਇਲਾਵਾ ਬਸਪਾ ਦੇ ਸੀਨੀਅਰ ਆਗੂ ਅਵਤਾਰ ਸਿੰਘ ਕਰੀਮਪੁਰੀ, ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸ਼ਾਮਲ ਸਨ ਜਦੋਂ ਕਿ ਮੌਕੇ ’ਤੇ ਬਾਦਲ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ, ਪਰਨੀਤ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਤੇ ਬਿਕਰਮ ਸਿੰਘ ਮਜੀਠੀਆ ਵੀ ਹਾਜ਼ਰ ਸਨ।
ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੇ ਇਕ ਸ਼ੋਕ ਸੰਦੇਸ਼ ਵਿਚ ਸਰਦਾਰ ਬਾਦਲ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਉਹਨਾਂ ਵੱਲੋਂ ਕਿਸਾਨਾਂ ਤੇ ਗਰੀਬ ਵਰਗਾਂ ਦੀ ਭਲਾਈ ਵਾਸਤੇ ਕੀਤੇ ਕੰਮਾਂ ਨੂੰ ਯਾਦ ਕੀਤਾ।
- ਬੇਟੀ ਦੇ ਵਿਆਹ 'ਤੇ ਜੇਲ੍ਹ 'ਚ ਸਨ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਇਸ ਨੇਤਾ ਨੇ ਕੀਤਾ ਸੀ ਕੰਨਿਆਦਾਨ
ਮੌਕੇ ’ਤੇ ਭਾਵੁਕ ਦ੍ਰਿਸ਼ ਵੇਖਣ ਨੂੰ ਮਿਲੇ। ਲੋਕਾਂ ਵਿਚ ਅਫਸਰਸ਼ਾਹੀ, ਪ੍ਰਫੈਸ਼ਨਨ, ਔਰਤਾਂ ਤੇ ਬਜ਼ੁਰਗ ਵੀ ਵੱਡੀ ਗਿਣਤੀ ਵਿਚਸ਼ਾਮਲ ਸਨ ਜਿਹਨਾਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਤੋਂ ਪਹਿਲਾਂ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ ਜਿਸ ਮਗਰੋਂ ਅਰਦਾਸ ਕੀਤੀਗਈ। ਇਸ ਮਗਰੋਂ ਸਰਦਾਰ ਬਾਦਲ ਦੀ ਮ੍ਰਿਤਕ ਦੇਹ ਫੁੱਲਾਂ ਨਾਲ ਸਜਾਈ ਐਂਬੁਲੈਂਸ ਵਿਚ ਰੱਖ ਕੇ ਪਿੰਡ ਬਾਦਲ ਲਈ ਤੋਰੀ ਗਈ। ਮੌਕੇ ’ਤੇ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ, ਪੰਥ ਤੇ ਪੰਜਾਬ ਦਾ ਰਾਖਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਮਰ ਰਹੇ ਦੇ ਨਾਅਰੇ ਗੂੰਜਦੇ ਰਹੇ। ਐਂਬੁਲੈਂਸ ਨੇ ਅਕਾਲੀ ਦਲ ਦੇ ਮੁੱਖ ਦਫਤਰ ਤੋਂ ਪਿੰਡ ਬਾਦਲ ਲਈ ਸਫਰ ਸ਼ੁਰੂ ਕੀਤਾ ਜਿਸ ਵਿਚ ਮੋਹਰੀ ਸੀਟ ’ਤੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਵਾਰ ਸਨ ਜਦੋਂ ਕਿ ਸਾਬਕਾ ਮੰਟਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਐਂਬੂਲੈਂਸ ਚਲਾ ਰਹੇ ਸਨ।
ਰਸਤੇ ਵਿਚ ਔਰਤਾਂ, ਨੌਜਵਾਨ ਤੇ ਬਜ਼ੁਰਗ ਵੱਡੀ ਗਿਣਤੀ ਵਿਚ ਸੜਕਾਂ ’ਤੇ ਨਿੱਤਰੇ ਤਾਂ ਜੋ ਆਪਣੇ ਮਹਿਸੂਸ ਨੇਤਾ ਦੇ ਅੰਤਿਮ ਦਰਸ਼ਨ ਕਰ ਸਕਣ। ਰਸਤੇ ਵਿਚ ਗੀਤ ਕਦੇ ਕਦੇ ਪੈਦਾ ਹੁੰਦਾ ਬਾਦਲ ਵਰਗਾ ਇਨਸਾਫ ਅਨੇਕਾਂ ਥਾਵਾਂ ’ਤੇ ਸੁਣਨ ਨੂੰ ਮਿਲਿਆ ਤੇ ਲੋਕਾਂ ਦੀ ਜ਼ੁਬਾਨ ’ਤੇ ਵੀ ਇਹੀ ਗੀਤ ਸੀ ਜੋ ਲੋਕ ਸਮੂਹਿਕ ਤੌਰ ’ਤੇ ਗਾ ਰਹੇ ਸਨ ਤੇ ਉਹਨਾਂ ਸਰਦਾਰ ਬਾਦਲ ਦੀ ਮ੍ਰਿਤਕ ਦੇਹ ਲਿਜਾ ਰਹੀ ਐਂਬੂਲੈਂਸ ’ਤੇ ਫੁੱਲ ਪੱਤੀਆਂ ਦੀ ਵਰਖਾ ਕਰ ਕੇ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਤਿਕਾਰ ਵਜੋਂ ਦੋਵੇਂ ਹੱਥ ਜੋੜ ਕੇ ਸੰਗਤਾਂ ਦਾ ਧੰਨਵਾਦ ਕੀਤਾ।
- ਬਾਦਲ-ਚੌਟਾਲਾ ਪਰਿਵਾਰ ਦਾ ਰਿਸ਼ਤਾ ਦੋਸਤੀ ਦੀ ਰਿਹਾ ਮਿਸਾਲ
- PTC NEWS