Sun, Sep 8, 2024
Whatsapp

Nijjar Murder Accused: ਸਿੱਖ ਆਗੂ ਨਿੱਝਰ ਦੇ ਕਤਲ ਦੇ ਤਿੰਨ ਮੁਲਜ਼ਮ ਅਦਾਲਤ 'ਚ ਪੇਸ਼, ਅਦਾਲਤ ਨੇ ਦਿੱਤੇ ਇਹ ਹੁਕਮ

ਮੀਡੀਆ ਰਿਪੋਰਟਾਂ ਦੇ ਅਨੁਸਾਰ, ਤਿੰਨ ਮੁਲਜ਼ਮ ਕਰਨ ਬਰਾੜ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਸਰੀ ਬ੍ਰਿਟਿਸ਼ ਕੋਲੰਬੀਆ ਪ੍ਰੋਵਿੰਸ਼ੀਅਲ ਕੋਰਟ ਵਿੱਚ ਨਿੱਜੀ ਤੌਰ 'ਤੇ ਪੇਸ਼ ਹੋਏ। ਜਦਕਿ ਅਮਨਦੀਪ ਸਿੰਘ ਵੀਡੀਓ ਲਿੰਕ ਰਾਹੀਂ ਪੇਸ਼ ਹੋਇਆ।

Reported by:  PTC News Desk  Edited by:  Aarti -- May 22nd 2024 10:13 AM -- Updated: May 22nd 2024 11:57 AM
Nijjar Murder Accused: ਸਿੱਖ ਆਗੂ ਨਿੱਝਰ ਦੇ ਕਤਲ ਦੇ ਤਿੰਨ ਮੁਲਜ਼ਮ ਅਦਾਲਤ 'ਚ ਪੇਸ਼, ਅਦਾਲਤ ਨੇ ਦਿੱਤੇ ਇਹ ਹੁਕਮ

Nijjar Murder Accused: ਸਿੱਖ ਆਗੂ ਨਿੱਝਰ ਦੇ ਕਤਲ ਦੇ ਤਿੰਨ ਮੁਲਜ਼ਮ ਅਦਾਲਤ 'ਚ ਪੇਸ਼, ਅਦਾਲਤ ਨੇ ਦਿੱਤੇ ਇਹ ਹੁਕਮ

Sikh Leader Hardeep Nijjar Murder Accused: ਕੈਨੇਡਾ 'ਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਮਾਮਲਾ ਕਾਫੀ ਚਰਚਾ 'ਚ ਹੈ। ਦੱਸ ਦਈਏ ਕਿ ਮੰਗਲਵਾਰ ਨੂੰ ਕਤਲ ਨਾਲ ਸਬੰਧਤ ਤਿੰਨ ਮੁਲਜ਼ਮਾਂ ਨੂੰ ਕੈਨੇਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਭਾਈਚਾਰੇ ਦੇ ਲੋਕਾਂ ਨਾਲ ਸੰਪਰਕ ਨਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ 25 ਜੂਨ ਨੂੰ ਹੋਵੇਗੀ।

ਮੀਡੀਆ ਰਿਪੋਰਟਾਂ ਦੇ ਅਨੁਸਾਰ, ਤਿੰਨ ਮੁਲਜ਼ਮ ਕਰਨ ਬਰਾੜ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਸਰੀ ਬ੍ਰਿਟਿਸ਼ ਕੋਲੰਬੀਆ ਪ੍ਰੋਵਿੰਸ਼ੀਅਲ ਕੋਰਟ ਵਿੱਚ ਨਿੱਜੀ ਤੌਰ 'ਤੇ ਪੇਸ਼ ਹੋਏ। ਜਦਕਿ ਅਮਨਦੀਪ ਸਿੰਘ ਵੀਡੀਓ ਲਿੰਕ ਰਾਹੀਂ ਪੇਸ਼ ਹੋਇਆ। ਦੱਸ ਦਈਏ ਕਿ ਅਮਨਦੀਪ ਓਨਟਾਰੀਓ ਵਿੱਚ ਹਿਰਾਸਤ ਵਿੱਚ ਹੈ। ਜੱਜ ਮਾਰਕ ਜੇਟ ਨੇ ਇਨ੍ਹਾਂ ਚਾਰਾਂ ਨੂੰ ਆਪਣੇ ਭਾਈਚਾਰੇ ਦੇ ਲੋਕਾਂ ਨਾਲ ਕੋਈ ਸੰਪਰਕ ਨਾ ਕਰਨ ਦਾ ਹੁਕਮ ਦਿੱਤਾ ਹੈ। 


ਦੱਸ ਦਈਏ ਕਿ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਉਸ ਦੀ ਤਲਾਸ਼ੀ ਲਈ ਗਈ। ਉਨ੍ਹਾਂ ਦੇ ਫ਼ੋਨ ਪਹਿਲਾਂ ਹੀ ਜ਼ਬਤ ਕਰ ਲਏ ਗਏ ਸਨ। ਇਸ ਦੌਰਾਨ ਨਿੱਝਰ ਸਮਰਥਕ ਅਦਾਲਤ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸੀ। 

ਮੀਡੀਆ ਰਿਪੋਰਟਾਂ ਮੁਤਾਬਕ ਇਸ ਸਾਲ ਜੂਨ ਵਿੱਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡਾ ਦੇ ਸਰੀ 'ਚ ਗੁਰੂ ਨਾਨਕ ਸਿੱਖ ਗੁਰਦੁਆਰੇ ਨੇੜੇ ਦੋ ਅਣਪਛਾਤੇ ਹਮਲਾਵਰਾਂ ਨੇ ਨਿੱਝਰ 'ਤੇ ਹਮਲਾ ਕਰ ਦਿੱਤਾ। ਹਮਲੇ 'ਚ ਉਸ ਦੀ ਮੌਤ ਹੋ ਗਈ ਸੀ। ਭਾਰਤੀ ਏਜੰਸੀ ਐਨਆਈਏ ਨੇ ਨਿੱਝਰ ਨੂੰ ਭਗੌੜਾ ਕਰਾਰ ਦਿੱਤਾ ਸੀ। 

ਇਹ ਵੀ ਪੜ੍ਹੋ: ਭਾਰਤੀ ਮੂਲ ਦੇ 3 ਵਿਦਿਆਰਥੀਆਂ ਦੀ ਜਾਰਜੀਆ 'ਚ ਭਿਆਨਕ ਕਾਰ ਹਾਦਸੇ ਦੌਰਾਨ ਮੌਤ

- PTC NEWS

Top News view more...

Latest News view more...

PTC NETWORK