ਘਨੌਰ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ ਤਿੰਨ ਦੀ ਮੌਤ
Land Dispute in Ghanaur: ਜ਼ਮੀਨੀ ਵਿਵਾਦ ਨੂੰ ਲੈ ਕੇ ਪੰਜਾਬ ਵਿੱਚ ਆਏ ਦਿਨ ਗੋਲੀਆਂ ਚੱਲਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਸ਼ਾਹੀ ਸ਼ਹਿਰ ਪਟਿਆਲਾ ਦੇ ਹਲਕਾ ਘਨੌਰ ਦਾ ਹੈ, ਜਿੱਥੋਂ ਦੇ ਪਿੰਡ ਚਤਰ ਨਗਰ ਤੇ ਨੌਗਾਵਾਂ ਦੇ ਲੋਕਾਂ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲ ਗਈਆਂ।
ਤਿੰਨ ਵਿਅਕਤੀਆਂ ਦੀ ਹੋਈ ਮੌਤ
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਈ ਅੰਨ੍ਹੇਵਾਹ ਗੋਲੀਬਾਰੀ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਸੂਤਰਾਂ ਮੁਤਾਬਕ ਮ੍ਰਿਤਕਾਂ 'ਚ ਪਿਓ-ਪੁੱਤ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਦਿਲਬਾਗ ਸਿੰਘ ਨੌਗਾਵਾਂ, ਜੱਸੀ ਨੌਗਾਵਾ ਤੇ ਸਤਵਿੰਦਰ ਸਿੰਘ ਸਪੁੱਤਰ ਧਰਮ ਸਿੰਘ ਚਤਰ ਨਗਰ ਵਜੋਂ ਹੋਈ ਹੈ।
30 ਏਕੜ ਜ਼ਮੀਨ ਨੂੰ ਲੈ ਕੇ ਹੋਇਆ ਵਿਵਾਦ
ਜਾਣਕਾਰੀ ਅਨੁਸਾਰ ਪਿੰਡ ਚਤਰ ਨਗਰ ਦੀ 30 ਏਕੜ ਜ਼ਮੀਨ ਨੂੰ ਲੈ ਕੇ ਝਗੜਾ ਹੋਇਆ ਹੈ ਜੋ ਕਿ ਇੱਕ ਕੰਪਨੀ ਨੇ ਖਰੀਦੀ ਹੋਈ ਹੈ। ਦੋਵੇਂ ਧਿਰਾਂ ਉਸ ਜ਼ਮੀਨ ’ਤੇ ਕਬਜ਼ਾ ਕਰਨ ਲਈ ਆਈਆਂ ਸਨ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਦੋਵਾਂ ਧਿਰਾਂ ਵੱਲੋਂ ਕਿਹਾ ਜਾ ਰਿਹਾ ਸੀ ਇਸ ਜ਼ਮੀਨ ਦਾ ਠੇਕਾ ਮੈਂ ਭਰਿਆ ਤੇ ਦੂਜੀ ਧਿਰ ਵੱਲੋਂ ਕਿਹਾ ਜਾ ਰਿਹਾ ਸੀ ਕਿ ਠੇਕਾਂ ਮੈਂ ਭਰਿਆ ਹੈ, ਪਰ ਇਹ ਨਹੀਂ ਪਤਾ ਕਿ ਠੇਕਾ ਕਿਸ ਨੇ ਭਰਿਆ ਹੈ।
ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ
ਇਸ ਖੂਨੀ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ 'ਚ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ ਚੁਣੇ ਗਏ 18ਵੀਂ ਲੋਕ ਸਭਾ ਦੇ ਸਪੀਕਰ
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੇ ਸਮਰਥਕ ਪ੍ਰਧਾਨ ਮੰਤਰੀ ਬਾਜੇਕੇ ਲੜਣਗੇ ਚੋਣ, ਡਿਬਰੂਗੜ੍ਹ ਜੇਲ੍ਹ ’ਚ ਹਨ ਬੰਦ
- PTC NEWS