Thu, Dec 26, 2024
Whatsapp

ਪੰਜਾਬ 'ਚ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ, ਇਥੇ ਜਾਣੋ

Reported by:  PTC News Desk  Edited by:  Jasmeet Singh -- March 31st 2024 05:02 PM
ਪੰਜਾਬ 'ਚ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ, ਇਥੇ ਜਾਣੋ

ਪੰਜਾਬ 'ਚ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ, ਇਥੇ ਜਾਣੋ

School timings change: ਪੰਜਾਬ ਦੇ ਸਕੂਲਾਂ ਵਿੱਚ ਭਲਕੇ ਯਾਨੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ ਵਿੱਚ ਪੀ.ਟੀ.ਐਮ. ਰੱਖੀ ਗਈ ਸੀ, ਹੁਣ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਸਤੰਬਰ ਤੱਕ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤੱਕ ਸੀ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਸੀ।

ਇਹ ਖਬਰਾਂ ਵੀ ਪੜ੍ਹੋ:


-

Top News view more...

Latest News view more...

PTC NETWORK