Sukhbir Singh Badal Latest News : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਚ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ, ਪਰਿਵਾਰ ਵੀ ਦੇ ਰਿਹਾ ਸਹਿਯੋਗ
Sukhbir Singh Badal Latest News : ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ 'ਚ ਵਾਪਰੀ ਘਟਨਾ ਤੋਂ ਬਾਅਦ ਵੀ ਸੁਖਬੀਰ ਸਿੰਘ ਬਾਦਲ ਦੀ ਸਜ਼ਾ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਸੁਖਬੀਰ ਸਿੰਘ ਬਾਦਲ ਅੱਜ ਯਾਨੀ ਵੀਰਵਾਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਹਨ, ਜਿੱਥੇ ਉਹ ਦੋ ਦਿਨ ਸੇਵਾਦਾਰ ਦੀ ਭੂਮਿਕਾ ਨਿਭਾਉਣਗੇ। ਇਸ ਦੌਰਾਨ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
ਦੱਸ ਦਈਏ ਕਿ ਉਹ ਸੇਵਾਦਾਰ ਦੇ ਪਹਿਰਾਵੇ ਵਿਚ, ਹੱਥਾਂ ਵਿਚ ਬਰਛੀ ਫੜ ਕੇ ਅਤੇ ਗਲ ਵਿਚ ਤਖ਼ਤੀ ਲੈ ਕੇ ਸ੍ਰੀ ਕੇਸਗੜ੍ਹ ਸਾਹਿਬ ਵਿਚ ਇਹ ਸੇਵਾ ਨਿਭਾ ਰਹੇ ਹਨ। ਹਾਲਾਂਕਿ ਪੰਜਾਬ ਪੁਲਿਸ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਦੇ ਆਲੇ ਦੁਆਲੇ ਤਿੰਨ ਪਰਤਾਂ ਦੀ ਸੁਰੱਖਿਆ ਲਗਾਈ ਹੈ।ਜਿਸ ਵਿੱਚ ਦੋ ਐਸਪੀ ਰੈਂਕ ਦੇ ਅਧਿਕਾਰੀ ਤਾਇਨਾਤ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਆਲੇ-ਦੁਆਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੀ ਤੈਨਾਤ ਕੀਤੀ ਜਾਣੀ ਹੈ। ਤਾਂ ਜੋ ਭਵਿੱਖ ਵਿੱਚ ਕਿਸੇ ਵੀ ਘਟਨਾ ਨੂੰ ਰੋਕਿਆ ਜਾ ਸਕੇ।
ਦੱਸ ਦਈਏ ਕਿ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ, ਸਾਂਸਦ ਹਰਸਿਮਰਤ ਕੌਰ ਬਾਦਲ, ਅਨੰਤਵੀਰ ਬਾਦਲ, ਬਿਕਰਮਜੀਤ ਸਿੰਘ ਮਜੀਠੀਆ , ਡਾਕਟਰ ਦਲਜੀਤ ਸਿੰਘ ਚੀਮਾ, ਪਰਮਜੀਤ ਸਿੰਘ ਸਰਨਾ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਜੂਠੇ ਭਾਂਡੇ ਧੋਣ ਦੀ ਸੇਵਾ ਕਰ ਰਹੇ ਹਨ।
ਕਾਬਿਲੇਗੌਰ ਹੈ ਕਿ ਇੱਥੇ ਵੀ ਅੱਜ ਅਤੇ ਕੱਲ੍ਹ ਸੁਖਬੀਰ ਸਿੰਘ ਬਾਦਲ ਸੇਵਾਦਾਰ ਦੀ ਵਰਦੀ ਪਾ ਕੇ ਸੇਵਾ ਕਰਨਗੇ। ਉਨ੍ਹਾਂ ਦੀ ਸੇਵਾ ਅੱਜ ਸਮੇਤ 8 ਦਿਨ ਜਾਰੀ ਰਹੇਗੀ। ਉਹ ਦੋ ਦਿਨ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਦੋ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ, ਦੋ ਦਿਨ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਅਤੇ ਦੋ ਦਿਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੇਵਾ ਕਰਨਗੇ।
ਇਹ ਵੀ ਪੜ੍ਹੋ : Mansa News : ਪਿੰਡ ਲੇਲੇਵਾਲਾ 'ਚ ਪੁਲਿਸ ਤੇ ਕਿਸਾਨਾਂ ਵਿਚਾਲੇ ਤਿੱਖੀ ਝੜਪ, ਲਾਠੀਚਾਰਜ, SHO ਭੀਖੀ ਦੇ ਦੋਵੇਂ ਹੱਥ ਹੋਏ ਫਰੈਕਚਰ
- PTC NEWS