Wed, Sep 25, 2024
Whatsapp

Gujarat News : ਟਰੱਕ 'ਚ ਵੱਜੀ ਸ਼ਰਧਾਲੂਆਂ ਨਾਲ ਭਰੀ ਕਾਰ, 7 ਲੋਕਾਂ ਦੀ ਮੌਕੇ 'ਤੇ ਮੌਤ, ਕਟਰ ਨਾਲ ਕੱਢੀਆਂ ਗਈਆਂ ਲਾਸ਼ਾਂ

Gujarat Accident : ਸਾਬਰਕਾਂਠਾ ਦੇ ਐਸਪੀ ਵਿਜੇ ਪਟੇਲ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪਿੱਛੇ ਤੋਂ ਆ ਰਹੇ ਟਰੱਕ ਨਾਲ ਟਕਰਾਉਣ ਕਾਰਨ ਕਾਰ ਸਾਹਮਣੇ ਤੋਂ ਬੁਰੀ ਤਰ੍ਹਾਂ ਕੁਚਲ ਗਈ। ਇਸ ਲਈ ਲਾਸ਼ਾਂ ਨੂੰ ਕਟਰ ਨਾਲ ਕੱਟ ਕੇ ਬਾਹਰ ਕੱਢਿਆ ਗਿਆ।

Reported by:  PTC News Desk  Edited by:  KRISHAN KUMAR SHARMA -- September 25th 2024 10:18 AM -- Updated: September 25th 2024 10:45 AM
Gujarat News : ਟਰੱਕ 'ਚ ਵੱਜੀ ਸ਼ਰਧਾਲੂਆਂ ਨਾਲ ਭਰੀ ਕਾਰ, 7 ਲੋਕਾਂ ਦੀ ਮੌਕੇ 'ਤੇ ਮੌਤ, ਕਟਰ ਨਾਲ ਕੱਢੀਆਂ ਗਈਆਂ ਲਾਸ਼ਾਂ

Gujarat News : ਟਰੱਕ 'ਚ ਵੱਜੀ ਸ਼ਰਧਾਲੂਆਂ ਨਾਲ ਭਰੀ ਕਾਰ, 7 ਲੋਕਾਂ ਦੀ ਮੌਕੇ 'ਤੇ ਮੌਤ, ਕਟਰ ਨਾਲ ਕੱਢੀਆਂ ਗਈਆਂ ਲਾਸ਼ਾਂ

7 Killed in Gujarat : ਗੁਜਰਾਤ ਦੇ ਸਾਬਰਕਾਂਠਾ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੱਛੇ ਤੋਂ ਇੱਕ ਕਾਰ ਟਰੱਕ ਨਾਲ ਟਕਰਾ ਗਈ। ਹਾਦਸੇ ਵਿੱਚ ਕਾਰ ਵਿੱਚ ਸਵਾਰ 7 ਲੋਕਾਂ ਦੀ ਮੌਤ ਹੋ ਗਈ। ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ, ਜਿਸ ਨੂੰ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਮਾਰੇ ਗਏ ਲੋਕ ਇੱਕ ਹੀ ਪਰਿਵਾਰ ਦੇ ਸਨ, ਜੋ ਸ਼ਿਆਮਲਾ ਜੀ ਮੰਦਰ (Shyamala Temple) ਦੇ ਦਰਸ਼ਨ ਕਰਕੇ ਆਪਣੇ ਸ਼ਹਿਰ ਅਹਿਮਦਾਬਾਦ ਪਰਤ ਰਹੇ ਸਨ।

ਹਾਦਸੇ ਤੋਂ ਬਾਅਦ ਕਾਰ ਦੀ ਹਾਲਤ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਾਰ ਦੀ ਰਫਤਾਰ ਜ਼ਿਆਦਾ ਸੀ। ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ। ਫਾਇਰ ਵਿਭਾਗ ਨੂੰ ਕਾਰ ਦੇ ਅੰਦਰ ਫਸੀਆਂ ਲਾਸ਼ਾਂ ਨੂੰ ਕੱਢਣ ਲਈ ਕਟਰ ਦੀ ਵਰਤੋਂ ਕਰਨੀ ਪਈ।


ਇਹ ਹਾਦਸਾ ਬੁੱਧਵਾਰ ਸਵੇਰੇ ਕਰੀਬ 6 ਵਜੇ ਹਿੰਮਤਨਗਰ 'ਚ ਵਾਪਰਿਆ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਹਾਦਸੇ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਮੁਤਾਬਕ ਹਾਦਸੇ ਦਾ ਕਾਰਨ ਕਾਰ ਦੀ ਤੇਜ਼ ਰਫ਼ਤਾਰ ਅਤੇ ਡਰਾਈਵਰ ਦੀ ਝਪਕੀ ਲੱਗਣਾ ਦੱਸਿਆ ਗਿਆ ਹੈ। ਨੀਂਦ ਦੇ ਅਚਾਨਕ ਝਟਕੇ ਕਾਰਨ ਅੱਗੇ ਜਾ ਰਿਹਾ ਟਰੱਕ ਦਿਖਾਈ ਨਹੀਂ ਦਿੱਤਾ ਅਤੇ ਕਾਰ ਸਿੱਧੀ ਉਸ ਵਿੱਚ ਜਾ ਵੱਜੀ।

ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਦੀ ਰਫਤਾਰ ਬਹੁਤ ਤੇਜ਼ ਸੀ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਪਿੱਛੇ ਤੋਂ ਇਕ ਟਰੱਕ ਨਾਲ ਜਾ ਟਕਰਾਈ। ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ। ਪੁਲਿਸ ਨੇ ਦੱਸਿਆ ਕਿ ਸਾਰੇ ਮ੍ਰਿਤਕ ਅਹਿਮਦਾਬਾਦ ਦੇ ਰਹਿਣ ਵਾਲੇ ਸਨ। ਇਹ ਸੜਕ ਹਾਦਸਾ ਸਵੇਰੇ 6 ਵਜੇ ਵਾਪਰਿਆ। ਜ਼ਖਮੀ ਵਿਅਕਤੀ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।

ਸਾਬਰਕਾਂਠਾ ਦੇ ਐਸਪੀ ਵਿਜੇ ਪਟੇਲ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪਿੱਛੇ ਤੋਂ ਆ ਰਹੇ ਟਰੱਕ ਨਾਲ ਟਕਰਾਉਣ ਕਾਰਨ ਕਾਰ ਸਾਹਮਣੇ ਤੋਂ ਬੁਰੀ ਤਰ੍ਹਾਂ ਕੁਚਲ ਗਈ। ਇਸ ਲਈ ਲਾਸ਼ਾਂ ਨੂੰ ਕਟਰ ਨਾਲ ਕੱਟ ਕੇ ਬਾਹਰ ਕੱਢਿਆ ਗਿਆ। ਕਾਰ ਦੀ ਰਫ਼ਤਾਰ 100 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਹੋਣੀ ਚਾਹੀਦੀ ਹੈ, ਜਿਸ ਕਾਰਨ ਇੰਨੀ ਜ਼ਬਰਦਸਤ ਟੱਕਰ ਹੋਈ। ਰਾਹਗੀਰਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸਾਬਰਕਾਂਠਾ ਥਾਣਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ।

- PTC NEWS

Top News view more...

Latest News view more...

PTC NETWORK