Fri, Jan 3, 2025
Whatsapp

Jalandhar Horrible Accident : ਦੀਵਾਲੀ ਵਾਲੀ ਰਾਤ ਪਿਓ-ਪੁੱਤ ਹੋਏ ਭਿਆਨਕ ਹਾਦਸੇ ਦਾ ਸ਼ਿਕਾਰ, ਭਿੜ ਗਈਆਂ ਸੀ ਤਿੰਨ ਗੱਡੀਆਂ

ਇਸ ਦੌਰਾਨ ਤੇਜ਼ ਰਫਤਾਰ ਕਾਰ ਦੀ ਆਪਸ 'ਚ ਟੱਕਰ ਹੋਣ ਕਾਰਨ ਉਨ੍ਹਾਂ ਨੂੰ ਕੁਚਲ ਦਿੱਤਾ ਗਿਆ, ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

Reported by:  PTC News Desk  Edited by:  Aarti -- November 01st 2024 02:57 PM
Jalandhar Horrible Accident : ਦੀਵਾਲੀ ਵਾਲੀ ਰਾਤ ਪਿਓ-ਪੁੱਤ ਹੋਏ ਭਿਆਨਕ ਹਾਦਸੇ ਦਾ ਸ਼ਿਕਾਰ, ਭਿੜ ਗਈਆਂ ਸੀ ਤਿੰਨ ਗੱਡੀਆਂ

Jalandhar Horrible Accident : ਦੀਵਾਲੀ ਵਾਲੀ ਰਾਤ ਪਿਓ-ਪੁੱਤ ਹੋਏ ਭਿਆਨਕ ਹਾਦਸੇ ਦਾ ਸ਼ਿਕਾਰ, ਭਿੜ ਗਈਆਂ ਸੀ ਤਿੰਨ ਗੱਡੀਆਂ

Jalandhar Horrible Accident : ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਨੇੜੇ ਦੀਵਾਲੀ ਦੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤਰ ਦੀ ਦਰਦਨਾਕ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ਸੰਦੀਪ ਸ਼ਰਮਾ (53) ਅਤੇ ਉਸ ਦਾ ਪੁੱਤਰ ਸਨਨ ਸ਼ਰਮਾ (17) ਇਕ ਪਾਰਟੀ ਤੋਂ ਘਰ ਵਾਪਸ ਜਾਣ ਲਈ ਸੜਕ ’ਤੇ ਖੜੇ ਹੋਏ ਸੀ। ਇਸ ਦੌਰਾਨ ਤੇਜ਼ ਰਫਤਾਰ ਕਾਰ ਦੀ ਆਪਸ 'ਚ ਟੱਕਰ ਹੋਣ ਕਾਰਨ ਉਨ੍ਹਾਂ ਨੂੰ ਕੁਚਲ ਦਿੱਤਾ ਗਿਆ, ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਹਾਦਸਾ ਮਾਡਲ ਟਾਊਨ ਦੇ ਮਾਲ ਰੋਡ 'ਤੇ ਥਿੰਦ ਆਈ ਹਸਪਤਾਲ ਦੇ ਬਾਹਰ ਵਾਪਰਿਆ। ਚਸ਼ਮਦੀਦਾਂ ਮੁਤਾਬਕ ਦੋਵੇਂ ਕਾਰਾਂ ਬਹੁਤ ਤੇਜ਼ ਰਫ਼ਤਾਰ ਨਾਲ ਜਾ ਰਹੀਆਂ ਸਨ, ਜਿਸ ਕਾਰਨ ਇੱਕ ਕਾਰ ਬੇਕਾਬੂ ਹੋ ਕੇ ਦੂਜੀ ਕਾਰ ਅਤੇ ਐਸਯੂਵੀ ਨਾਲ ਟਕਰਾ ਗਈ।


ਇਸ ਘਟਨਾ ਵਿੱਚ ਤਿੰਨ ਵਾਹਨ ਨੁਕਸਾਨੇ ਗਏ। ਇਸ ਹਾਦਸੇ ’ਚ ਬਰੇਜ਼ਾ ਕਾਰ ਦੇ ਪਰਖੱਚੇ ਉੱਡ ਗਏ ਅਤੇ ਹਾਦਸੇ ਦੀ ਜ਼ੋਰਦਾਰ ਆਵਾਜ਼ ਦੂਰ ਤੱਕ ਸੁਣਾਈ ਦਿੱਤੀ।

ਮ੍ਰਿਤਕਾਂ ਦੀ ਪਛਾਣ ਸੰਦੀਪ ਸ਼ਰਮਾ ਅਤੇ ਉਸ ਦੇ ਪੁੱਤਰ ਸਨਨ ਸ਼ਰਮਾ ਵਜੋਂ ਹੋਈ ਹੈ। ਇਸ ਹਾਦਸੇ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਤੇਜ਼ ਰਫ਼ਤਾਰ ਕਾਰਾਂ ਦੇ ਡਰਾਈਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜੋ ਹਾਦਸੇ ਦਾ ਕਾਰਨ ਬਣੇ।

ਇਹ  ਵੀ ਪੜ੍ਹੋ : Batala Accident News : ਦੀਵਾਲੀ ਵਾਲੇ ਦਿਨ ਦੋ ਘਰਾਂ ਵਿਚ ਵਿੱਛ ਗਏ ਸੱਥਰ,ਮੋਟਰਸਾਈਕਲ ਸਵਾਰ ਦੋ ਦੋਸਤ ਹੋਏ ਹਾਦਸੇ ਦਾ ਸ਼ਿਕਾਰ, ਦੋਵਾਂ ਦੀ ਮੌਤ

- PTC NEWS

Top News view more...

Latest News view more...

PTC NETWORK