Punjab News : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ , 3 IAS ਅਤੇ 9 PCS ਅਫਸਰਾਂ ਦੇ ਤਬਾਦਲੇ, ਸੰਯਮ ਅਗਰਵਾਲ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਨਿਯੁਕਤ
Punjab News : ਪੰਜਾਬ ਸਰਕਾਰ ਨੇ 12 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਤਿੰਨ ਆਈਏਐਸ ਅਤੇ 9 ਪੀਸੀਐਸ ਅਧਿਕਾਰੀ ਸ਼ਾਮਲ ਹਨ। ਕੁਝ ਅਧਿਕਾਰੀਆਂ ਨੂੰ ਵਾਧੂ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਡਾਇਰੈਕਟਰ ਉੱਚ ਸਿੱਖਿਆ ਦੀ ਜ਼ਿੰਮੇਵਾਰੀ ਸੰਭਾਲ ਰਹੇ ਆਈਏਐਸ ਅਧਿਕਾਰੀ ਸੰਯਮ ਅਗਰਵਾਲ ਨੂੰ ਹੁਣ ਨਾਲ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।
ਸੁਖਜੀਤ ਸਿੰਘ ਨੂੰ ਸਿਹਤ ਅਤੇ ਪਰਿਵਾਰ ਭਲਾਈ ਦੇ ਵਧੀਕ ਸਕੱਤਰ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਦੇ ਵਧੀਕ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਪਹਿਲਾਂ ਉਹ ਸਿਹਤ ਅਤੇ ਪਰਿਵਾਰ ਭਲਾਈ ਦੇ ਵਧੀਕ ਸਕੱਤਰ, ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਵਧੀਕ ਸਕੱਤਰ, ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸਕੱਤਰ ਦਾ ਕਾਰਜਭਾਰ ਸੰਭਾਲ ਰਹੇ ਸਨ। ਜਦੋਂ ਕਿ ਜਗਦੀਪ ਸਿੰਘ ਸਹਿਗਲ ਨੂੰ ਸੰਯੁਕਤ ਡਾਇਰੈਕਟਰ ਸਥਾਨਕ ਸੰਸਥਾ ਨਿਯੁਕਤ ਕੀਤਾ ਗਿਆ ਹੈ।
- PTC NEWS