ਪੰਜਾਬ ਵਿੱਚ 22 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ, ਗੁਰਪ੍ਰੀਤ ਸਿੰਘ ਭੁੱਲਰ ਅੰਮ੍ਰਿਤਸਰ ਦੇ ਬਣੇ ਪੁਲੀਸ ਕਮਿਸ਼ਨਰ
Punjab News: ਪੰਜਾਬ ਸਰਕਾਰ ਨੇ 22 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਅਜੈ ਗਾਂਧੀ ਨੂੰ ਮੋਗਾ ਦਾ ਐਸਐਸਪੀ ਅਤੇ ਗੁਰਪ੍ਰੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਨੌਨਿਹਾਲ ਸਿੰਘ ਨੂੰ ਏਡੀਜੀਪੀ ਇੰਟਰਨਲ ਵਿਜੀਲੈਂਸ ਸੈੱਲ ਅਤੇ ਐਸਪੀਐਸ ਪਰਮਾਰ ਨੂੰ ਏਡੀਜੀਪੀ ਲਾਅ ਐਂਡ ਆਰਡਰ ਬਣਾਇਆ ਗਿਆ ਹੈ। ਨਵੇਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।
- PTC NEWS