Turkey Syria Earthquake Deaths update: ਤੁਰਕੀ ਅਤੇ ਸੀਰੀਆ ਵਿਚ ਆਏ ਭਿਆਨਕ ਭੁਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਦੋਵਾਂ ਦੇਸ਼ਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 34000 ਨੂੰ ਪਾਰ ਕਰ ਗਈ ਹੈ। ਜਦਕਿ ਹਜ਼ਾਰਾਂ ਲੋਕ ਅਜੇ ਵੀ ਮਲਬੇ ਹੇਠਾਂ ਦੱਬੇ ਹੋਏ ਹਨ। ਫਿਲਹਾਲ ਰਾਹਤ ਬਚਾਅ ਦਾ ਕੰਮ ਅਜੇ ਵੀ ਜਾਰੀ ਹੈ। ਮੀਡੀਆ ਰਿਪੋਰਟਾਂ ਦਾ ਕਹਿਣਾ ਹੈ ਕਿ ਤੁਰਕੀ ਦੇ ਰਾਸ਼ਟਰਪਤੀ ਨੇ ਭੂਚਾਲ ਦੇ ਨਾਲ ਪ੍ਰਭਾਵਿਤ ਸੂਬਿਆਂ ’ਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਭੂਚਾਲ ਪ੍ਰਭਾਵਿਤ ਖੇਤਰਾਂ ਵਿੱਚ 54000 ਟੈਂਟ ਅਤੇ 1,02,000 ਬਿਸਤਰੇ ਭੇਜੇ ਗਏ ਹਨ। ਤੁਰਕੀ ਦੇ ਰਾਸ਼ਟਰਪਤੀ ਨੇ ਕਿਹਾ ਕਿ ਇਹ ਪੂਰੀ ਦੁਨੀਆ ਲਈ ਸਭ ਤੋਂ ਵੱਡੀ ਤਬਾਹੀ ਹੈ।ਕਾਬਿਲੇਗੌਰ ਹੈ ਕਿ ਤੁਰਕੀ ਅਤੇ ਸੀਰੀਆ ’ਚ 5 ਵਾਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਤੁਰਕੀ ਵਿੱਚ 7.8, 7.6 ਅਤੇ 6.0 ਦੀ ਤੀਬਰਤਾ ਵਾਲੇ ਲਗਾਤਾਰ ਤਿੰਨ ਜ਼ਬਰਦਸਤ ਭੂਚਾਲ ਆਏ। ਇਸ ਤੋਂ ਬਾਅਦ ਮੰਗਲਵਾਰ ਨੂੰ 5.6 ਅਤੇ 5.4 ਦੀ ਤੀਬਰਤਾ ਨਾਲ ਭੂਚਾਲ ਆਇਆ ਜਿਸ ਕਾਰਨ ਕਈ ਜਾਨੀ ਮਾਲ ਦਾ ਨੁਕਸਾਨ ਹੋਇਆ।