Sirsa Firing : ਬੱਚਿਆਂ ਨਾਲ ਭਰੀ ਸਕੂਲ ਵੈਨ 'ਤੇ ਗੋਲੀਬਾਰੀ, ਹਮਲੇ 'ਚ ਇੱਕ ਸਕੂਲੀ ਬੱਚੇ ਸਮੇਤ 4 ਵਿਅਕਤੀ ਜ਼ਖ਼ਮੀ
School Bus News : ਸਿਰਸਾ ਦੇ ਰਾਣੀਆ ਇਲਾਕੇ ਦੇ ਪਿੰਡ ਨਾਹਰਾਣਾ 'ਚ ਪੁਰਾਣੇ ਝਗੜੇ ਕਾਰਨ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਪਿਓ-ਪੁੱਤ ਨੇ ਇਕ ਵਾਹਨ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਇੱਕ ਵਿਦਿਆਰਥੀ ਸਮੇਤ ਚਾਰ ਲੋਕ ਜ਼ਖਮੀ ਹੋ ਗਏ।
ਜ਼ਖਮੀਆਂ ਨੂੰ ਪਹਿਲਾਂ ਸਿਰਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਅਗਰੋਹਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਹਾਲਾਂਕਿ ਪਰਿਵਾਰਕ ਮੈਂਬਰ ਸਾਰੇ ਜ਼ਖਮੀਆਂ ਨੂੰ ਨਿੱਜੀ ਹਸਪਤਾਲ ਲੈ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਇਸ ਗੋਲੀਬਾਰੀ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਭਾਲ ਵਿੱਚ ਜੁਟੀ ਹੋਈ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਇਸ ਝਗੜੇ ਸਬੰਧੀ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
- PTC NEWS