Hoshiarpur Road Accident : ਮਾਤਾ ਵੈਸ਼ਨੋ ਦੇਵੀ ਤੋਂ ਵਾਪਿਸ ਆ ਰਹੀ ਭਜਨ ਮੰਡਲੀ ਨਾਲ ਵਾਪਰਿਆ ਹਾਦਸਾ, 2 ਦੀ ਮੌਤ
Hoshiarpur Road Accident : ਹੁਸ਼ਿਆਰਪੁਰ 'ਚ ਸਵੇਰੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਟੈਂਪੂ ਟਰੈਵਲਰ 'ਚ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇੱਕ ਭਜਨ ਮੰਡਲੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਤੋਂ ਵਾਪਸ ਆ ਰਹੀ ਸੀ। ਇਸ ਦੌਰਾਨ ਹੁਸ਼ਿਆਰਪੁਰ ਦੇ ਪਿੰਡ ਬਾਗਪੁਰ ਨੇੜੇ ਟੈਂਪੂ ਟਰੈਵਲਰ ਬੇਕਾਬੂ ਹੋ ਕੇ ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਟੈਂਪੂ ਟਰੈਵਲਰ 'ਚ ਕਰੀਬ 12 ਲੋਕ ਸਵਾਰ ਸਨ।
ਦੱਸ ਦਈਏ ਕਿ ਜੰਮੂ ਦੇ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਵਾਪਸ ਆ ਰਿਹਾ ਟੈਂਪੂ ਟਰੈਵਲਰ ਇਸ ਘਟਨਾ ਵਿੱਚ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਜੰਮੂ ਹੁਸ਼ਿਆਰਪੁਰ ਹਾਈਵੇਅ 'ਤੇ ਵਾਪਰੇ ਇਸ ਹਾਦਸੇ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ ਤੁਰੰਤ ਜਾਂਚ ਲਈ ਮੌਕੇ 'ਤੇ ਪਹੁੰਚ ਗਈ।
ਹੁਸ਼ਿਆਰਪੁਰ ਵਿਖੇ ਚੱਲ ਰਿਹਾ ਹੈ ਜ਼ਖਮੀਆਂ ਦਾ ਇਲਾਜ
ਹਾਦਸੇ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਇਸ ਘਟਨਾ 'ਚ ਹੁਣ ਤੱਕ ਦੋ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। ਨਾਲ ਹੀ ਬਾਕੀ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ। ਇਸ ਤੋਂ ਇਲਾਵਾ ਨੁਕਸਾਨੇ ਗਏ ਦੋਵੇਂ ਵਾਹਨ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਏ ਹਨ।
ਇਹ ਵੀ ਪੜ੍ਹੋ : PRTC Bus Accident Update : PRTC ਬੱਸ ਪਲਟੀ, ਹਾਦਸੇ ’ਚ 2 ਦੀ ਮੌਤ; ਕਈ ਜ਼ਖ਼ਮੀ
- PTC NEWS