ਬਾਹਰੀ ਸੂਬਿਆਂ ਤੋਂ ਆ ਰਹੇ ਝੋਨੇ ਦੇ ਦੋ ਟਰਾਲੇ ਕੀਤੇ ਕਾਬੂ
ਬਠਿੰਡਾ : ਬਾਹਰਲੇ ਸੂਬਿਆਂ ਤੋਂ ਪੰਜਾਬ ਅੰਦਰ ਝੋਨੇ ਦੇ ਭਰੇ ਦੋ ਟਰਾਲੇ ਗੈਰ-ਕਨੂੰਨੀ ਢੰਗ ਨਾਲ ਕਥਿਤ ਤੌਰ ਉਤੇ ਆ ਰਹੇ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵੱਲੋਂ ਸੰਗਤ ਮੰਡੀ ਦੇ ਪਿੰਡ ਗੁਰਥੜੀ ਕੋਲ ਰੋਕੇ ਕਾਬੂ ਕੀਤੇ ਤੇ ਮਾਰਕੀਟ ਕਮੇਟੀ ਅਤੇ ਖੁਰਾਕ ਤੇ ਸਪਲਾਈ ਅਧਿਕਾਰੀਆਂ ਨੂੰ ਸੂਚਿਤ ਕਰਕੇ ਇਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਵਿਭਾਗ ਵੱਲੋਂ ਢਿੱਲੀ ਕਾਰਵਾਈ ਨੂੰ ਦੇਖਦੇ ਹੋਏ ਕਿਸਾਨਾਂ ਨੇ ਬਠਿੰਡਾ ਡੱਬਵਾਲੀ ਮਾਰਗ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਵੱਲੋਂ ਇਹ ਝੋਨਾ ਪੰਜਾਬ 'ਚ ਗੈਰਕਨੂੰਨੀ ਤੌਰ ਉਤੇ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਖ਼ਿਲਾਫ਼ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਨ ਵਿੱਚ ਢਿੱਲ ਵਰਤੀ ਜਾ ਰਹੀ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਵਿੱਤ ਵਿਭਾਗ ਦਾ ਵਿਭਾਗਾਂ ਨੂੰ ਫ਼ਰਮਾਨ: ਆਮਦਨ ਦਾ ਟੀਚਾ ਪੂਰਾ ਨਾ ਹੋਇਆ ਅਧਿਕਾਰੀਆਂ 'ਤੇ ਗਿਰੇਗੀ ਗਾਜ
ਮਾਰਕੀਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਝੋਨੇ ਦੇ ਭਰੇ ਟਰਾਲੇ ਨੂੰ ਸੰਗਤ ਪੁਲਿਸ ਹਵਾਲੇ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਰਕੀਟ ਕਮੇਟੀ ਸੰਗਤ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਧਰ ਪਤਾ ਲੱਗਾ ਹੈ ਕਿ ਥਾਣਾ ਸੰਗਤ ਪੁਲਿਸ ਨੇ ਝੋਨਾ ਭੇਜਣ ਵਾਲੀ ਫਰਮ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
- PTC NEWS