Patiala News : ਪਟਿਆਲਾ ਵਿੱਚ ਦੋ ਨੌਜਵਾਨਾਂ ਤੇ ਤੇਜ਼ਧਾਰ ਹਥਿਆਰਾ ਨਾਲ ਹਮਲਾ, ਦੱਸੀ ਜਾ ਰਹੀ ਪਰਿਵਾਰਿਕ ਦੁਸ਼ਮਣੀ
Patiala News : ਪੰਜਾਬ ’ਚ ਕਤਲ ਦੀਆਂ ਵਾਰਦਾਤਾਂ ਨੂੰ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਦੋ ਨੌਜਵਾਨਾਂ ’ਤੇ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ।
ਦੱਸ ਦਈਏ ਕਿ ਇਸ ਹਮਲੇ ਮਗਰੋਂ ਦੋਵੇਂ ਨੌਜਵਾਨ ਗੰਭੀਰ ਰੂਪ ਨਾਲ ਗੰਭੀਰ ਜ਼ਖਮੀ ਹੋ ਗਏ। ਫਿਲਹਾਲ ਦੋਵੇਂ ਰਾਜਿੰਦਰਾ ਹਸਪਤਾਲ ’ਚ ਇਲਾਜ ਅਧਿਨ ਹਨ।
ਹਮਲੇ ਦਾ ਮਾਮਲਾ ਪੁਲਿਸ ਵੱਲੋਂ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਸਬੰਧੀ ਜਾਂਚ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਉੱਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਿਕ ਮੈਂਬਰਾਂ ਵੱਲੋਂ ਪਰਿਵਾਰਿਕ ਦੁਸ਼ਮਣੀ ਦੀ ਗੱਲ ਆਖੀ ਗਈ ਹੈ।
ਨਾਲ ਹੀ ਪੁਲਿਸ ਨੇ ਦੱਸਿਆ ਕਿ ਦੋਵੇਂ ਨੌਜਵਾਨਾਂ ’ਤੇ 7 ਤੋਂ 8 ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਸੀ। ਹਮਲਾ ਕਰਨ ਵਾਲੇ ਸਾਰੇ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ।
- PTC NEWS