Wed, Jan 22, 2025
Whatsapp

Rule Changes From February 1st : 1 ਫਰਵਰੀ ਤੋਂ ਦੇਸ਼ਭਰ ’ਚ ਹੋਣ ਜਾ ਰਹੇ ਹਨ ਇਹ ਵੱਡੇ ਬਦਲਾਅ; ਆਮ ਆਦਮੀ ’ਤੇ ਪਵੇਗਾ ਸਿੱਧਾ ਅਸਰ

ਅੰਤਰਿਮ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਫਰਵਰੀ ਮਹੀਨੇ ਦੀ ਸ਼ੁਰੂਆਤ ਦੇ ਨਾਲ ਐਨਪੀਐਸ ਕਢਵਾਉਣ ਅਤੇ ਔਨਲਾਈਨ ਲੈਣ-ਦੇਣ ਨਾਲ ਸਬੰਧਤ ਨਵੇਂ ਨਿਯਮ ਵੀ ਲਾਗੂ ਹੋਣ ਜਾ ਰਹੇ ਹਨ।

Reported by:  PTC News Desk  Edited by:  Aarti -- January 21st 2025 05:07 PM
Rule Changes From February 1st : 1 ਫਰਵਰੀ ਤੋਂ ਦੇਸ਼ਭਰ ’ਚ ਹੋਣ ਜਾ ਰਹੇ ਹਨ ਇਹ ਵੱਡੇ ਬਦਲਾਅ; ਆਮ ਆਦਮੀ ’ਤੇ ਪਵੇਗਾ ਸਿੱਧਾ ਅਸਰ

Rule Changes From February 1st : 1 ਫਰਵਰੀ ਤੋਂ ਦੇਸ਼ਭਰ ’ਚ ਹੋਣ ਜਾ ਰਹੇ ਹਨ ਇਹ ਵੱਡੇ ਬਦਲਾਅ; ਆਮ ਆਦਮੀ ’ਤੇ ਪਵੇਗਾ ਸਿੱਧਾ ਅਸਰ

Rule Changes From February 1st : ਜਨਵਰੀ ਦਾ ਮਹੀਨਾ ਖਤਮ ਹੋ ਗਿਆ ਹੈ। ਇਸ ਤੋਂ ਬਾਅਦ ਸਾਲ 2025 ਦਾ ਦੂਜਾ ਮਹੀਨਾ ਯਾਨੀ ਫਰਵਰੀ ਸ਼ੁਰੂ ਹੋਵੇਗਾ। ਹਰ ਮਹੀਨੇ ਦੀ ਤਰ੍ਹਾਂ, ਇਸ ਮਹੀਨੇ ਦੇ ਸ਼ੁਰੂ ਹੁੰਦੇ ਹੀ ਕਈ ਤਰ੍ਹਾਂ ਦੇ ਨਿਯਮ ਬਦਲਣ ਜਾ ਰਹੇ ਹਨ। 1 ਫਰਵਰੀ ਤੋਂ ਕਈ ਅਜਿਹੇ ਨਵੇਂ ਨਿਯਮ  ਲਾਗੂ ਹੋਣ ਜਾ ਰਹੇ ਹਨ, ਜਿਨ੍ਹਾਂ ਦਾ ਸਿੱਧਾ ਅਸਰ ਆਮ ਆਦਮੀ 'ਤੇ ਪਵੇਗਾ। ਅਜਿਹੀ ਸਥਿਤੀ ਵਿੱਚ, ਤੁਹਾਡੇ ਲਈ ਇਨ੍ਹਾਂ ਤਬਦੀਲੀਆਂ ਬਾਰੇ ਜਾਣਨਾ ਬਹੁਤ ਜ਼ਰੂਰੀ ਹੈ। ਇਨ੍ਹਾਂ ਵਿੱਚੋਂ ਕੁਝ ਅਜਿਹੇ ਨਿਯਮ ਹਨ, ਜੋ ਤੁਹਾਡੀ ਜੇਬ ਨੂੰ ਪ੍ਰਭਾਵਿਤ ਕਰ ਸਕਦੇ ਹਨ।

ਅੰਤਰਿਮ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਫਰਵਰੀ ਮਹੀਨੇ ਦੀ ਸ਼ੁਰੂਆਤ ਦੇ ਨਾਲ ਐਨਪੀਐਸ ਕਢਵਾਉਣ ਅਤੇ ਔਨਲਾਈਨ ਲੈਣ-ਦੇਣ ਨਾਲ ਸਬੰਧਤ ਨਵੇਂ ਨਿਯਮ ਵੀ ਲਾਗੂ ਹੋਣ ਜਾ ਰਹੇ ਹਨ। ਇਨ੍ਹਾਂ ਵਿੱਚ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀਆਂ ਕੀਮਤਾਂ ਵਿੱਚ ਬਦਲਾਅ ਵੀ ਸ਼ਾਮਲ ਹਨ। ਇੱਥੇ ਅਸੀਂ ਤੁਹਾਨੂੰ 1 ਫਰਵਰੀ ਤੋਂ ਹੋਣ ਵਾਲੇ ਕੁਝ ਵੱਡੇ ਬਦਲਾਵਾਂ ਬਾਰੇ ਦੱਸਣ ਜਾ ਰਹੇ ਹਾਂ। ਤਾਂ ਆਓ ਜਾਣਦੇ ਹਾਂ ਇਸ ਬਾਰੇ...


ਐਲਪੀਜੀ ਦੀਆਂ ਕੀਮਤਾਂ ਵਿੱਚ ਬਦਲਾਅ

ਦੱਸ ਦਈਏ ਕਿ 1 ਫਰਵਰੀ ਨੂੰ ਅੰਤਰਿਮ ਬਜਟ ਪੇਸ਼ ਹੋਣ ਦੇ ਨਾਲ ਹੀ ਪੈਟਰੋਲ-ਡੀਜ਼ਲ ਅਤੇ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਬਦਲਾਅ ਹੋਵੇਗਾ। ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਬਾਲਣ ਦੀਆਂ ਦਰਾਂ ਵਿੱਚ ਬਦਲਾਅ ਕਰਦੀਆਂ ਹਨ। 

ਪੈਟਰੋਲ ਅਤੇ ਡੀਜ਼ਲ ਕੀਮਤਾਂ ਵਿੱਚ ਬਦਲਾਅ

ਲੰਬੇ ਸਮੇਂ ਤੋਂ, ਤੇਲ ਕੰਪਨੀਆਂ ਨੇ ਰਾਸ਼ਟਰੀ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਵਾਰ ਆਮ ਲੋਕਾਂ ਨੂੰ ਬਜਟ ਤੋਂ ਉਮੀਦਾਂ ਹਨ ਕਿ ਸਰਕਾਰ ਪੈਟਰੋਲ ਅਤੇ ਡੀਜ਼ਲ ਸਮੇਤ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਰਾਹਤ ਦੇ ਸਕਦੀ ਹੈ।

ਸੰਸਦ ਦਾ ਬਜਟ ਇਜਲਾਸ 

ਕਾਬਿਲੇਗੌਰ ਹੈ ਕਿ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ 4 ਅਪ੍ਰੈਲ ਤੱਕ ਦੋ ਹਿੱਸਿਆਂ ਵਿੱਚ ਹੋਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਅੱਠਵੀਂ ਵਾਰ ਬਜਟ ਪੇਸ਼ ਕਰਨਗੇ। ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਕੀਤੇ ਗਏ ਅਸਥਾਈ ਕੈਲੰਡਰ ਦੇ ਅਨੁਸਾਰ ਸੈਸ਼ਨ 31 ਜਨਵਰੀ ਨੂੰ ਸੰਸਦ ਦੇ ਦੋਵੇਂ ਸਦਨਾਂ, ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ, ਉਸੇ ਦਿਨ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : PANJAB'95 : 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਦਿਲਜੀਤ ਦੁਸਾਂਝ ਨੇ ਦੱਸਿਆ ਵੱਡਾ ਕਾਰਨ

- PTC NEWS

Top News view more...

Latest News view more...

PTC NETWORK