Budget 2024: 2019 ਦੇ ਬਜਟ ਤੋਂ ਕਿੰਨਾ ਵੱਖਰਾ ਹੋ ਸਕਦੈ 2024 ਦਾ ਅੰਤਰਿਮ ਬਜਟ, ਜਾਣੋ ਪਿਛਲੇ ਬਜਟ ਦੇ ਵੱਡੇ ਐਲਾਨ
union-budget-2024: 1 ਫਰਵਰੀ 2024 ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੰਤਰਿਮ ਬਜਟ ਪੇਸ਼ ਕਰੇਗੀ। ਇਸ ਵਾਰ ਦਾ ਪੂਰਾ ਬਜਟ (features-of-budget) ਲੋਕ ਸਭਾ ਦੀਆ ਚੋਣਾਂ ਤੋਂ ਬਾਅਦ ਪੇਸ਼ ਕੀਤਾ ਜਾਵੇਗਾ। ਦਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ 2019 'ਚ ਅੰਤਰਿਮ ਬਜਟ (interim-budget-2024) ਪੇਸ਼ ਕੀਤਾ ਗਿਆ ਸੀ, ਜਿਸ ਨੂੰ ਪੀਯੂਸ਼ ਗੋਇਲ ਨੇ ਪੇਸ਼ ਕੀਤਾ ਸੀ, ਜੋ ਉਸ ਸਮੇਂ ਦੇ ਵਿੱਤ ਮੰਤਰੀ ਅਰੁਣ ਜੇਤਲੀ ਦੀ ਖਰਾਬ ਸਿਹਤ ਕਾਰਨ ਵਿੱਤ ਮੰਤਰਾਲੇ ਦਾ ਵਾਧੂ ਚਾਰਜ ਸੰਭਾਲ ਰਹੇ ਸਨ ਅਤੇ ਇਸ ਅੰਤਰਿਮ ਬਜਟ 'ਚ ਕਈ ਵੱਡੇ ਐਲਾਨ ਕੀਤੇ ਗਏ। ਤਾਂ ਆਉ ਜਾਣਦੇ ਹਾਂ ਇਸ ਵਾਰ ਕੀ ਉਮੀਦ ਹੈ?
ਆਮ ਤੌਰ 'ਤੇ ਕਿਹਾ ਜਾਂਦਾ ਹੈ ਕਿ ਅੰਤਰਿਮ ਬਜਟ 'ਚ ਕੋਈ ਵੱਡੀਆਂ ਨੀਤੀਗਤ ਤਬਦੀਲੀਆਂ ਨਹੀਂ ਕੀਤੀਆਂ ਗਈਆਂ ਹਨ, ਪਰ ਪੀਯੂਸ਼ ਗੋਇਲ ਵੱਲੋਂ 1 ਫਰਵਰੀ 2019 ਨੂੰ ਪੇਸ਼ ਕੀਤੇ ਗਏ ਅੰਤਰਿਮ ਬਜਟ 'ਚ ਕਈ ਵੱਡੇ ਐਲਾਨ ਕੀਤੇ ਗਏ ਸਨ, ਜਿਨ੍ਹਾਂ 'ਚ ਇੱਕ ਮਹੱਤਵਪੂਰਨ ਫੈਸਲਾ ਸੀ ਤਨਖਾਹਦਾਰ ਟੈਕਸਦਾਤਾਵਾਂ ਲਈ ਮਿਆਰੀ ਕਟੌਤੀ ਨੂੰ 10,000 ਰੁਪਏ ਵਧਾਉਂਦੇ ਹੋਏ 40,000 ਰੁਪਏ ਤੋਂ ਵਧਾ ਕੇ 50,000 ਰੁਪਏ ਕਰਨਾ ਸ਼ਾਮਲ ਸੀ।
ਵਿੱਤੀ ਸਾਲ 2019-20 'ਚ ਮਿਆਰੀ ਕਟੌਤੀ ਦੀ ਸੀਮਾ ਨੂੰ ਵਧਾਉਣ ਤੋਂ ਇਲਾਵਾ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਕਿਸਾਨਾਂ ਨੂੰ ਤੋਹਫ਼ਾ ਦਿੱਤਾ ਗਿਆ ਸੀ। ਜਿਸ 'ਚ 2 ਹੈਕਟੇਅਰ ਤੱਕ ਵਾਹੀਯੋਗ ਜ਼ਮੀਨ ਵਾਲੇ ਕਿਸਾਨ ਪਰਿਵਾਰਾਂ ਨੂੰ ਤਿੰਨ ਬਰਾਬਰ ਕਿਸ਼ਤਾਂ 'ਚ 6000 ਰੁਪਏ ਪ੍ਰਤੀ ਸਾਲ ਦੇਣ ਦਾ ਐਲਾਨ ਕੀਤਾ ਗਿਆ ਸੀ। ਦਸ ਦਈਏ ਕਿ ਇਸ ਰਹੀ 12 ਕਰੋੜ ਛੋਟੇ ਅਤੇ ਸੀਮਾਂਤ ਕਿਸਾਨ ਪਰਿਵਾਰਾਂ ਨੂੰ ਕਵਰ ਕੀਤਾ ਗਿਆ ਸੀ। ਨਾਲ ਹੀ ਰਾਸ਼ਟਰੀ ਗੋਕੁਲ ਮਿਸ਼ਨ ਲਈ 750 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਸੀ।
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤੋਂ ਇਲਾਵਾ, ਮੱਛੀ ਪਾਲਣ ਦੇ ਵਿਕਾਸ 'ਤੇ ਧਿਆਨ ਦਿੰਦੇ ਹੋਏ ਸਰਕਾਰ ਨੇ ਵੱਖਰਾ ਮੱਛੀ ਪਾਲਣ ਵਿਭਾਗ ਬਣਾਉਣ ਦਾ ਫੈਸਲਾ ਕੀਤਾ ਸੀ। ਸਰਕਾਰ ਦੀ ਇਸ ਪਹਿਲਕਦਮੀ ਨਾਲ ਇਸ ਸੈਕਟਰ 'ਤੇ ਨਿਰਭਰ ਲਗਭਗ 1.45 ਕਰੋੜ ਲੋਕਾਂ ਦੀ ਰੋਜ਼ੀ-ਰੋਟੀ ਨੂੰ ਹੁਲਾਰਾ ਦੇਣ ਦਾ ਉਪਰਾਲਾ ਕੀਤਾ ਗਿਆ ਸੀ। ਨਾਲ ਹੀ ਵਿੱਤ ਮੰਤਰੀ ਪੀਯੂਸ਼ ਗੋਇਲ ਨੇ ਕਿਸਾਨ ਕ੍ਰੈਡਿਟ ਕਾਰਡ ਰਾਹੀਂ ਕਰਜ਼ਾ ਲੈਣ ਵਾਲੇ ਪਸ਼ੂ ਪਾਲਣ ਅਤੇ ਮੱਛੀ ਪਾਲਣ ਨਾਲ ਜੁੜੇ ਕਿਸਾਨਾਂ ਨੂੰ ਵਿਆਜ 'ਚ 2 ਫੀਸਦੀ ਦੀ ਛੋਟ ਦੇਣ ਦਾ ਐਲਾਨ ਕੀਤਾ ਸੀ। ਅਤੇ ਇਨ੍ਹਾਂ ਤੋਂ ਇਲਾਵਾ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ ਸ਼ੁਰੂ ਕੀਤੀ ਗਈ ਸੀ, ਜਿਸ 'ਚ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਤੋਂ ਬਾਅਦ 3,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਪੇਸ਼ਕਸ਼ ਕੀਤੀ ਗਈ।
ਜੇਕਰ ਬਾਕੀ ਦੇ ਵੱਡੇ ਫੈਸਲਿਆਂ ਦੀ ਗੱਲ ਕਰੀਏ ਤਾਂ 2019 ਦੇ ਅੰਤਰਿਮ ਬਜਟ (budget 2019) 'ਚ ਦੇਸ਼ 'ਚ ਰੇਲਵੇ ਬੁਨਿਆਦੀ ਢਾਂਚੇ ਦੇ ਵਿਸਤਾਰ ਲਈ ਬਜਟ 'ਚ ਭਾਰਤੀ ਰੇਲਵੇ ਲਈ 1.58 ਲੱਖ ਕਰੋੜ ਰੁਪਏ ਰੱਖੇ ਗਏ ਸਨ। ਅਸੰਗਠਿਤ ਖੇਤਰ ਦੇ ਕਾਮਿਆਂ ਲਈ ਇੱਕ ਨਵੀਂ ਸਮਾਜਿਕ ਸੁਰੱਖਿਆ ਕਵਰੇਜ ਯੋਜਨਾ ਦਾ ਐਲਾਨ ਕੀਤਾ ਗਿਆ ਸੀ। ਦਸ ਦਈਏ ਕਿ ਰੱਖਿਆ ਬਜਟ 3 ਲੱਖ ਕਰੋੜ ਰੁਪਏ ਤੋਂ ਵੱਧ ਕਰ ਦਿੱਤਾ ਗਿਆ ਸੀ। ਅਤੇ ਨਾਲ ਹੀ ਫਿਲਮਾਂ ਦੀ ਸ਼ੂਟਿੰਗ ਨੂੰ ਸੁਖਾਲਾ ਬਣਾਉਣ ਲਈ ਨਿਰਦੇਸ਼ਕਾਂ ਨੂੰ ਸਿੰਗਲ ਵਿੰਡੋ ਕਲੀਅਰੈਂਸ ਦੀ ਸਹੂਲਤ ਵੀ ਦਿੱਤੀ ਗਈ ਸੀ।
ਪੀਯੂਸ਼ ਗੋਇਲ ਨੇ ਆਪਣੇ ਅੰਤਰਿਮ ਬਜਟ ਭਾਸ਼ਣ 'ਚ 5 ਲੱਖ ਰੁਪਏ ਤੱਕ ਦੀ ਟੈਕਸਯੋਗ ਸਾਲਾਨਾ ਆਮਦਨ ਵਾਲੇ ਵਿਅਕਤੀਗਤ ਟੈਕਸਦਾਤਾਵਾਂ ਲਈ ਕੋਈ ਆਮਦਨ ਟੈਕਸ ਨਾ ਲਗਾਉਣ ਦਾ ਐਲਾਨ ਕੀਤਾ, ਇਨਕਮ ਟੈਕਸ ਰਿਟਰਨਾਂ ਦੀ ਪ੍ਰਕਿਰਿਆ 24 ਘੰਟਿਆਂ 'ਚ ਕੀਤੀ ਜਾਵੇਗੀ ਅਤੇ ਅਗਲੇ 2 ਸਾਲਾਂ 'ਚ ਰਿਟਰਨਾਂ ਦਾ ਭੁਗਤਾਨ ਤੁਰੰਤ ਕੀਤਾ ਜਾਵੇਗਾ। ਨਾਲ ਹੀ ਇਨ੍ਹਾਂ ਤੋਂ ਇਲਾਵਾ ਗਰੀਬਾਂ ਲਈ 10 ਫੀਸਦੀ ਰਾਖਵੇਂਕਰਨ ਨੂੰ ਪੂਰਾ ਕਰਨ ਲਈ ਵਿਦਿਅਕ ਅਦਾਰਿਆਂ 'ਚ 25 ਫੀਸਦੀ ਵਾਧੂ ਸੀਟਾਂ ਦੇਣ ਦਾ ਐਲਾਨ ਕੀਤਾ ਗਿਆ।
ਆਮ ਬਜਟ ਹੋਵੇ ਜਾਂ ਅੰਤਰਿਮ ਬਜਟ (budget-2024-faqs) ਹਰ ਕਿਸੇ ਦੀ ਨਜ਼ਰ ਇਸ 'ਤੇ ਹੁੰਦੀ ਹੈ। ਵੈਸੇ ਤਾਂ ਇਸ ਸਾਲ 2024 'ਚ ਪੇਸ਼ ਕੀਤੇ ਜਾਣ ਵਾਲੇ ਅੰਤਰਿਮ ਬਜਟ ਦੇ ਸਬੰਧ 'ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਨਾਗਰਿਕਾਂ ਨੂੰ 1 ਫਰਵਰੀ ਨੂੰ ਪੇਸ਼ ਕੀਤੇ ਜਾਣ ਵਾਲੇ ਅੰਤਰਿਮ ਬਜਟ 2024-25 'ਚ ਕਿਸੇ ਸ਼ਾਨਦਾਰ ਐਲਾਨ ਦੀ ਉਮੀਦ ਨਹੀਂ ਕਰਨੀ ਚਾਹੀਦੀ। ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਵਿੱਤੀ ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ 2024 'ਚ ਆਮ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਸ ਦੀਆਂ ਤਰੀਕਾਂ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ।
-