Kisan Andolan News : ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅਪੀਲ ,ਹੁਣ ਮਰਨ ਵਰਤ ਖ਼ਤਮ ਕਰੋ; 4 ਮਈ ਨੂੰ ਕਿਸਾਨਾਂ ਨਾਲ ਕਰਾਂਗੇ ਗੱਲਬਾਤ
Kisan Andolan News : ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਕੇਂਦਰੀ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਸ਼ੇਅਰ ਕਰਦਿਆਂ ਗੱਲਬਾਤ ਦਾ ਦੌਰ ਜਾਰੀ ਰੱਖਣ ਦੀ ਗੱਲ ਕਹੀ ਹੈ। ਉਨ੍ਹਾਂ ਇਹ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ। ਉਨ੍ਹਾਂ ਦੀ ਇਹ ਅਪੀਲ ਉਦੋਂ ਆਈ ਹੈ ,ਜਦੋਂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਬਰਨਾਲਾ ਵਿਖੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਪ੍ਰਵਾਸੀ ਮਜ਼ਦੂਰ ਦਾ ਬੱਚਾ ਕੀਤਾ ਅਗਵਾ, ਲੱਭਣ 'ਚ ਜੁਟੀ ਪੁਲਿਸ
ਕੇਂਦਰੀ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਭਾਰਤ ਸਰਕਾਰ ਦੇ ਪ੍ਰਤੀਨਿਧੀਆਂ ਅਤੇ ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀਆਂ ਵਿਚਕਾਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਚੱਲ ਰਹੀ ਗੱਲਬਾਤ ਜਾਰੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹੁਣ ਹਸਪਤਾਲ ਤੋਂ ਵਾਪਸ ਆ ਗਏ ਹਨ ਅਤੇ ਅਸੀਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਨਾਲ ਹੀ ਅਸੀਂ ਉਨ੍ਹਾਂ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਵੀ ਬੇਨਤੀ ਕਰਦੇ ਹਾਂ ਅਤੇ ਅਸੀਂ ਪਹਿਲਾਂ ਤੋਂ ਤੈਅ ਮਿਤੀ ਅਨੁਸਾਰ 4 ਮਈ ਨੂੰ ਸਵੇਰੇ 11 ਵਜੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਲਈ ਮਿਲਾਂਗੇ।
ਇਹ ਵੀ ਪੜ੍ਹੋ : ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਘੁੱਗੂ ਪਹਿਲਵਾਨ ਦਾ ਕਤਲ, ਖੂਹ 'ਚੋਂ ਮਿਲੀ ਲਾਸ਼, 27 ਮਾਰਚ ਤੋਂ ਸੀ ਲਾਪਤਾ
ਦੱਸ ਦੇਈਏ ਕਿ ਪਿਛਲੇ ਵੀਰਵਾਰ ਨੂੰ ਹੀ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਇਸ ਤੋਂ ਬਾਅਦ ਉਹ ਆਪਣੇ ਜੱਦੀ ਪਿੰਡ ਪਹੁੰਚ ਗਏ। ਡੱਲੇਵਾਲ ਨੇ ਕਿਹਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਜਗਜੀਤ ਸਿੰਘ ਡੱਲੇਵਾਲ 3 ਅਪ੍ਰੈਲ ਨੂੰ ਜੱਦੀ ਪਿੰਡ ਡੱਲੇਵਾਲਾ ਵਿਖੇ ਹੋਈ ਡੱਲੇਵਾਲ ਮਹਾਂਪੰਚਾਇਤ ਵਿੱਚ ਸ਼ਾਮਿਲ ਹੋਏ ਸਨ।
- PTC NEWS