Vicky Middukhera Family News : ਵਿੱਕੀ ਮਿੱਡੂਖੇੜਾ ਦੇ ਪਰਿਵਾਰਿਕ ਮੈਂਬਰਾਂ ਨੇ ਹਾਈਕੋਰਟ ਦਾ ਕੀਤਾ ਰੁਖ਼; ਬਰੀ ਮੁਲਜ਼ਮਾਂ ਖਿਲਾਫ ਪਾਈ ਪਟੀਸ਼ਨ
Vicky Middukhera Family News : ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਦੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ। ਦਰਅਸਲ ਮਿੱਡੂਖੇੜਾ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਕਤਲਕਾਂਡ ’ਚ ਬਰੀ ਕੀਤੇ ਗਏ ਮੁਲਜ਼ਮਾਂ ਕਿਲਾਫ ਪਟੀਸ਼ਨ ਪਾਈ ਗਈ ਹੈ। ਦੱਸ ਦਈਏ ਕਿ ਹੇਠਲੀ ਅਦਾਲਤ ਵੱਲੋਂ ਸਬੂਤਾਂ ਦੀ ਕਮੀ ਦੀ ਵਜ੍ਹਾ ਕਰਕੇ 3 ਮੁਲਜ਼ਮਾਂ ਨੂੰ ਬਰੀ ਕੀਤਾ ਗਿਆ ਸੀ। ਉਸਦੇ ਭਰਾ ਅਜੈਪਾਲ ਸਿੰਘ ਨੇ ਹੇਠਲੀ ਅਦਾਲਤ ਦੇ ਫੈਸਲੇ ਖਿਲਾਫ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਦਾਇਰ ਕੀਤੀ ਹੈ।
ਪਟੀਸ਼ਨ ’ਚ ਪਰਿਵਾਰ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ, ਹੇਠਲੀ ਅਦਾਲਤ ਵੱਲੋਂ ਭੁਪਿੰਦਰ ਸਿੰਘ ਉਰਫ਼ ਭੂਪੀ ਰਾਣਾ, ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਨੂੰ ਬਰੀ ਕਰਨਾ ਗਲਤ ਸੀ, ਇਹ ਤਿੰਨੋਂ ਵੀ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਸਨ।
ਹੇਠਲੀ ਅਦਾਲਤ ਨੇ ਅਨਿਲ ਕੁਮਾਰ ਉਰਫ਼ ਲਠ, ਅਜੈ ਕੁਮਾਰ ਉਰਫ਼ ਲੈਫਟੀ ਅਤੇ ਸੱਜਣ ਸਿੰਘ ਨੂੰ ਕਤਲ ਲਈ ਦੋਸ਼ੀ ਠਹਿਰਾਇਆ ਸੀ ਅਤੇ ਸਜ਼ਾ ਸੁਣਾਈ ਸੀ। ਪਰ ਭੁਪਿੰਦਰ ਸਿੰਘ ਉਰਫ਼ ਭੁੱਪੀ ਰਾਣਾ, ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।
ਇਸ ਦੇ ਖਿਲਾਫ ਪਰਿਵਾਰ ਨੇ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਭੁਪਿੰਦਰ ਸਿੰਘ ਉਰਫ਼ ਭੂਪੀ ਰਾਣਾ, ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਨੂੰ ਵੀ ਇਸ ਕਤਲ ਲਈ ਦੋਸ਼ੀ ਠਹਿਰਾਇਆ ਜਾਵੇ। ਕਿਉਂਕਿ ਇਹ ਤਿੰਨੋਂ ਜਿਨ੍ਹਾਂ ਨੂੰ ਬਰੀ ਕੀਤਾ ਗਿਆ ਹੈ, ਇਸ ਕਤਲ ਦੀ ਸਾਜ਼ਿਸ਼ ਵਿੱਚ ਪੂਰੀ ਤਰ੍ਹਾਂ ਸ਼ਾਮਲ ਸਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਇਸ ਅਪੀਲ 'ਤੇ ਜਲਦੀ ਹੀ ਸੁਣਵਾਈ ਕਰ ਸਕਦੀ ਹੈ।
ਇਹ ਵੀ ਪੜ੍ਹੋ : Waqf Amendment Bill Live Updates : ਵਕਫ਼ ਬਿੱਲ ਕੀ ਹੈ ਅਤੇ ਇਸ 'ਤੇ ਵਿਵਾਦ ਕਿਉਂ ਹੈ?, ਜਾਣੋ ਬਿੱਲ ਨੂੰ ਪਾਸ ਕਰਵਾਉਣ ਲਈ ਕਿੰਨੀਆਂ ਵੋਟਾਂ ਦੀ ਲੋੜ
- PTC NEWS