AAP MLA Amit Rattan Kotfatta arrested : ਵਿਜੀਲੈਂਸ ਨੇ 'ਆਪ' ਵਿਧਾਇਕ ਅਮਿਤ ਰਤਨ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ/ਬਠਿੰਡਾ : ਪੰਜਾਬ ਵਿਜੀਲੈਂਸ ਬਿਊਰੋ (vigilance bureau punjab) ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ ਕੋਟਫੱਤਾ (AAP MLA Amit Rattan Kotfatta) ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਗ੍ਰਿਫ਼ਤਾਰ ਕਰ ਲਿਆ ਹੈ। ਕੋਟਫੱਤਾ ਬਠਿੰਡਾ ਦਿਹਾਤੀ ਤੋਂ ‘ਆਪ’ ਦੇ ਵਿਧਾਇਕ ਹਨ। ਵਿਜੀਲੈਂਸ ਦੀ ਟੀਮ ਤੜਕੇ ਕਰਨਾਲ ਤੋਂ ਕੋਟਫੱਤਾ ਨੂੰ ਗ੍ਰਿਫ਼ਤਾਰ ਕਰਕੇ ਬਠਿੰਡਾ ਲਈ ਰਵਾਨਾ ਹੋ ਗਈ । ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਉਸ ਦਾ ਕਥਿਤ ਪ੍ਰਾਈਵੇਟ ਪੀਏ ਰਸ਼ਿਮ ਗਰਗ (PA Rashim Garg) ਬਠਿੰਡਾ ਵਿਚ 4 ਲੱਖ ਰੁਪਏ ਦੀ ਰਿਸ਼ਵਤ (bribery case) ਲੈਂਦੇ ਫੜਿਆ ਗਿਆ ਸੀ।
ਉਸ ਸਮੇਂ ਵਿਧਾਇਕ ਤੋਂ ਵੀ ਕਰੀਬ 4 ਘੰਟੇ ਸਰਕਟ ਹਾਊਸ ਵਿਚ ਪੁੱਛਗਿੱਛ ਕੀਤੀ ਗਈ। ਫਿਲਹਾਲ ਵਿਜੀਲੈਂਸ ਦੀ ਟੀਮ ਕੋਟਫੱਤਾ ਨੂੰ ਬਠਿੰਡਾ ਲੈ ਕੇ ਜਾ ਰਹੀ ਹੈ ਜਿਥੇ ਅੱਜ ਉਸ ਨੂੰ ਬਠਿੰਡਾ ਅਦਾਲਤ (Bathinda Court) ਵਿਚ ਪੇਸ਼ ਕੀਤਾ ਜਾਵੇਗਾ। ਹਾਲਾਂਕਿ ਰਸ਼ਿਮ ਗਰਗ ਨੂੰ ਗ੍ਰਿਫਤਾਰ ਕਰਨ ਵੇਲੇ ਵਿਜੀਲੈਂਸ ਨੇ ਕੋਟਫੱਤਾ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਜਿਸ ਤੋਂ ਬਾਅਦ 'ਆਪ' ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ।
ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਜਦੋਂ ਉਨ੍ਹਾਂ ਦੇ ਕਥਿਤ ਪ੍ਰਾਈਵੇਟ ਪੀਏ ਰਸ਼ਿਮ ਗਰਗ ਨੇ ਬਠਿੰਡਾ ਦੇ ਸਰਕਟ ਹਾਊਸ ਵਿਖੇ ਰਿਸ਼ਵਤ ਲਈ ਸੀ ਤਾਂ ਵਿਧਾਇਕ ਕੋਟਫੱਤਾ ਕਾਰ ਤੋਂ ਹੇਠਾਂ ਉਤਰ ਕੇ ਕੁਝ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਵਿਜੀਲੈਂਸ ਨੇ ਇਹ ਕਾਰਵਾਈ ਡੀਐਸਪੀ ਸੰਦੀਪ ਸਿੰਘ ਦੀ ਅਗਵਾਈ ਵਿਚ ਕੀਤੀ ਹੈ।
ਇਹ ਵੀ ਪੜ੍ਹੋ : ਮੁੜ ਘਿਰੇ ਮਨੀਸ਼ ਸਿਸੋਦੀਆ ; ਗ੍ਰਹਿ ਮੰਤਰਾਲੇ ਨੇ ਜਾਸੂਸੀ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਨੂੰ ਦਿੱਤੀ ਮਨਜ਼ੂਰੀ
ਰਸ਼ਿਮ ਗਰਗ ਨੇ ਵੀ ਗ੍ਰਿਫਤਾਰੀ ਦੌਰਾਨ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਵਿਧਾਇਕ ਨੂੰ ਵੀ ਟੀਮ ਨੇ ਹਿਰਾਸਤ ਵਿਚ ਲੈ ਲਿਆ। ਦੋਵਾਂ ਤੋਂ ਸਰਕਟ ਹਾਊਸ 'ਚ ਬੈਠ ਕੇ ਕਈ ਘੰਟੇ ਪੁੱਛਗਿੱਛ ਕੀਤੀ ਗਈ। ਇਸ ਮਗਰੋਂ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।
ਰਿਪੋਰਟ-ਅੰਕੁਸ਼ ਮਹਾਜਨ/ਮੁਨੀਸ਼ ਗਰਗ
- PTC NEWS