SGPC Voter Registration: ਇਸ ਤਰੀਕ ਤੱਕ ਵਧ ਸਕਦਾ ਹੈ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦਾ ਸਮਾਂ
SGPC Voter Registration: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਬਣਵਾਉਣ ਦਾ ਸਮਾਂ ਵਧ ਸਕਦਾ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਮਿਲੀ ਹੈ। ਜਿਸ ਮੁਤਾਬਿਕ 28 ਫਰਵਰੀ 2024 ਤੱਕ ਸਮਾਂ ਵਧਾਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਫਿਲਹਾਲ ਅਜੇ ਤੱਕ ਇਸ ਸਬੰਧੀ ਕੋਈ ਅਧਿਕਾਰਿਕ ਪੱਤਰ ਜਾਰੀ ਨਹੀਂ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਵੱਖ-ਵੱਖ ਧੜਿਆਂ ਤੇ ਪਾਰਟੀਆਂ ਵੱਲੋਂ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਤਿਉਹਾਰਾਂ ਅਤੇ ਫਸਲਾਂ ਅਤੇ ਹੋਰ ਰੁਝੇਵਿਆਂ ’ਚ ਲੋਕਾਂ ਦੇ ਰੁਝੇ ਹੋਣ ਦਾ ਹਵਾਲਾ ਦੇ ਕੇ ਸਮਾਂ ਵਧਾਉਣ ਦੀ ਮੰਗ ਕੀਤੀ।
ਦੱਸ ਦਈਏ ਕਿ ਵੋਟਰਾਂ ਦੀ ਰਜਿਸਟ੍ਰੇਸ਼ਨ 21 ਅਕਤੂਬਰ 2023 ਤੋਂ ਸ਼ੁਹੂ ਹੋਈ ਸੀ। ਜੋ ਕਿ 15 ਨਵੰਬਰ 2023 ਤੱਕ ਚੱਲ਼ਣੀ ਹੈ। ਪਰ ਹੁਣ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਵੋਟਾਂ ਬਣਾਉਣ ਦੀ ਪ੍ਰਕਿਰਿਆ ਅੱਗੇ ਵਧ ਸਕਦੀ ਹੈ।
ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ 'ਚ ਨੌਜਵਾਨਾਂ ਲਈ ਕਰਨਗੇ ਵੱਡੇ ਐਲਾਨ
- PTC NEWS