Water Cannon Boy ਨਵਦੀਪ ਸਿੰਘ ਜਲਬੇੜਾ ਨੂੰ ਮਿਲੀ ਜ਼ਮਾਨਤ, ਕਿਸਾਨਾਂ ਨੇ ਕੀਤਾ ਹੈ ਵੱਡਾ ਐਲਾਨ
Kisan Andolan Update: ਕਿਸਾਨ ਅੰਦੋਲਨ ਦੇ ਹੀਰੋ ਵਾਟਰ ਕੈਨਨ ਬੁਆਏ ਦੇ ਨਾਂ ਨਾਲ ਮਸ਼ਹੂਰ ਨਵਦੀਪ ਜਲਬੇੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਉਸ ਨੂੰ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਉਹ ਕਈ ਮਹੀਨੇ ਜੇਲ੍ਹ ਵਿੱਚ ਰਿਹਾ। ਜਿਸ ਕਾਰਨ ਕਿਸਾਨਾਂ ਵਿੱਚ ਰੋਸ ਹੈ। ਕਿਸਾਨ ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਵਦੀਪ ਜਲਬੇੜਾ ਅਤੇ ਹੋਰ ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਦੀ ਮੰਗ ਵਾਰ-ਵਾਰ ਕਰ ਰਹੇ ਸਨ।
ਕਿਸਾਨਾਂ ਨੇ ਕੀਤਾ ਸੀ ਇਹ ਐਲਾਨ
ਕਿਸਾਨਾਂ ਨੇ ਨਵਦੀਪ ਜਲਬੇੜਾ ਦੇ ਹੱਕ ਵਿੱਚ 17 ਜੁਲਾਈ ਨੂੰ ਅੰਬਾਲਾ ਦੇ ਐਸਪੀ ਦਫ਼ਤਰ ਨੂੰ ਘੇਰਨ ਦਾ ਐਲਾਨ ਕੀਤਾ ਸੀ। ਇਸ ਦੌਰਾਨ ਹਾਈਕੋਰਟ ਨੇ ਨਵਦੀਪ ਜਲਬੇੜਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਸ਼ੱਕ ਜ਼ਾਹਰ ਕੀਤਾ ਸੀ ਕਿ ਨਵਦੀਪ ਨੂੰ ਵਿਦੇਸ਼ ਤੋਂ ਫੰਡਿੰਗ ਮਿਲੀ ਸੀ।
ਕਿਸਾਨ ਅੰਦੋਲਨ ਦੌਰਾਨ ਮਾਮਲੇ ਹੋਏ ਦਰਜ
ਦੱਸ ਦਈਏ ਕਿ ਕਿਸਾਨ ਅੰਦੋਲਨ ਭਾਗ 2 ਦੌਰਾਨ ਨਵਦੀਪ ਜਲਬੇੜਾ ਖ਼ਿਲਾਫ਼ 13 ਫਰਵਰੀ ਨੂੰ ਧਾਰਾ 147, 149, 186, 188, 307, 352 ਅਤੇ ਅੰਬਾਲਾ ਵਿੱਚ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ, ਅੱਜ ਹਾਈ ਕੋਰਟ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ।
ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨ ਦਾ ਕੀਤਾ ਐਲਾਨ
ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ 'ਤੇ ਖੜ੍ਹੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸ਼ੰਭੂ ਸਰਹੱਦ ਖੁੱਲ੍ਹਦੇ ਹੀ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਬਸ ਸਾਮਾਨ ਇਕੱਠਾ ਕਰਨ ਲਈ ਸਮਾਂ ਲਵਾਂਗੇ, ਉਸ ਤੋਂ ਬਾਅਦ ਅਸੀਂ ਦਿੱਲੀ ਲਈ ਰਵਾਨਾ ਹੋਵਾਂਗੇ।
ਸ਼ੰਭੂ ਸਰਹੱਦ 'ਤੇ ਲਗਾਈ ਗਈ 8 ਲੇਅਰ ਬੈਰੀਕੇਡਿੰਗ ਨੂੰ ਫਿਲਹਾਲ ਨਹੀਂ ਹਟਾਇਆ ਜਾਵੇਗਾ। 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਦਿਨਾਂ ਦੇ ਅੰਦਰ ਬਾਰਡਰ ਖੋਲ੍ਹਣ ਦਾ ਹੁਕਮ ਦਿੱਤਾ ਸੀ। ਅੱਜ ਇਸ ਦਾ ਆਖਰੀ ਦਿਨ ਹੈ, ਪਰ ਹਰਿਆਣਾ ਸਰਕਾਰ ਇਸ ਸਬੰਧੀ ਸੁਪਰੀਮ ਕੋਰਟ ਗਈ ਹੈ। ਸਰਕਾਰ ਹੁਣ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਹੀ ਹੈ।
ਇਹ ਵੀ ਪੜ੍ਹੋ: Fancy Number: ਚੰਡੀਗੜ੍ਹ ’ਚ ਹੋਈ ਫੈਂਸੀ ਨੰਬਰਾਂ ਦੀ ਨੀਲਾਮੀ, ਜਾਣੋ VIP ਨੰਬਰ 0009 ਤੇ 0007 ਕਿੰਨੇ ਦੇ ਵਿਕੇ
- PTC NEWS