Thu, Dec 26, 2024
Whatsapp

We Stand With Sukhbir : ਸੋਸ਼ਲ ਮੀਡੀਆ ’ਤੇ ਸੁਖਬੀਰ ਸਿੰਘ ਬਾਦਲ ਨੂੰ ਮਿਲੀ ਵੱਡੀ ਹਮਾਇਤ, ਅਸਤੀਫਾ ਵਾਪਿਸ ਲੈਣ ਦੀ ਕੀਤੀ ਜਾ ਰਹੀ ਮੰਗ

ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ ਜਿਸ ’ਚ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ’ਤੇ ਚਰਚਾ ਕੀਤੀ ਜਾਵੇਗੀ।

Reported by:  PTC News Desk  Edited by:  Aarti -- November 18th 2024 10:36 AM
We Stand With Sukhbir : ਸੋਸ਼ਲ ਮੀਡੀਆ ’ਤੇ ਸੁਖਬੀਰ ਸਿੰਘ ਬਾਦਲ ਨੂੰ ਮਿਲੀ ਵੱਡੀ ਹਮਾਇਤ,  ਅਸਤੀਫਾ ਵਾਪਿਸ ਲੈਣ ਦੀ ਕੀਤੀ ਜਾ ਰਹੀ ਮੰਗ

We Stand With Sukhbir : ਸੋਸ਼ਲ ਮੀਡੀਆ ’ਤੇ ਸੁਖਬੀਰ ਸਿੰਘ ਬਾਦਲ ਨੂੰ ਮਿਲੀ ਵੱਡੀ ਹਮਾਇਤ, ਅਸਤੀਫਾ ਵਾਪਿਸ ਲੈਣ ਦੀ ਕੀਤੀ ਜਾ ਰਹੀ ਮੰਗ

We Stand With Sukhbir : ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਅਸਤੀਫੇ ਮਗਰੋਂ ਸਿਆਸੀ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ ਜਿਸ ’ਚ  ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ’ਤੇ ਚਰਚਾ ਕੀਤੀ ਜਾਵੇਗੀ। ਉੱਥੇ ਹੀ ਦੂਜੇ ਪਾਸੇ ਸੋਸ਼ਲ ਮੀਡੀਆ ’ਤੇ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਹਮਾਇਤ ਮਿਲੀ ਹੈ। 

ਦਰਅਸਲ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ  ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਵੱਖ-ਵੱਖ ਯੂਜਰਸ ਦੇ ਨਾਲ ਨਾਲ ਅਕਾਲੀ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਵੱਡੀ ਹਮਾਇਤ ਕੀਤੀ ਜਾ ਰਹੀ ਹੈ। ਇਨ੍ਹਾਂ ਹੀ ਨਹੀਂ ਸੋਸ਼ਲ ਮੀਡੀਆ ਐਕਸ ’ਤੇ ਵੀ ਸਟੈਂਡ ਵਿਦ ਸੁਖਬੀਰ ਵੀ ਟ੍ਰੈਂਡ ਕਰ ਰਿਹਾ ਹੈ। ਜਿਸ ’ਚ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਥ ਅਤੇ ਪੰਜਾਬ ਦੇ ਲਈ ਹਮੇਸ਼ ਸਖਬੀਰ ਸਿੰਘ ਬਾਦਲ ਹੀ ਫਿਕਰਮੰਦ ਰਹੇ ਹਨ। ਜਿਹੜਾ ਵਿਜ਼ਨ ਸੁਖਬੀਰ ਸਿੰਘ ਬਾਦਲ ਕੋਲ ਹੈ ਉਹ ਕਿਸੇ ਹੋਰ ਲੀਡਰ ਕੋਲ ਨਹੀਂ ਹੈ। 


ਸੋਸ਼ਲ ਮੀਡੀਆ ’ਤੇ ਵੱਖ ਵੱਖ ਯੂਜਰਸ ਵੱਲੋਂ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਦੇ ਨਾਲ ਸੀ, ਨਾਲ ਹਨ ਅਤੇ ਨਾਲ ਹੀ ਰਹਿਣਗੇ। ਸਾਰਾ ਪੰਜਾਬ ਉਨ੍ਹਾਂ ਦੇ ਨਾਲ ਹੀ ਹੈ। 

ਉੱਥੇ ਹੀ ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਦੇ ਹੱਕ ’ਚ ਯੂਥ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਵੱਡੀ ਹਮਾਇਤ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਸਰਬਜੀਤ ਸਿੰਘ ਝਿੰਜਰ ਨੇ ਆਪਣੇ ਅਸਤੀਫੇ ਦੇਣ ਦੀ ਆਖੀ ਗੱਲ ਹੈ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਹੁੰਦਾ ਹੈ ਤਾਂ ਵਰਕਿੰਗ ਕਮੇਟੀ ਉਨ੍ਹਾਂ ਦੇ ਵੀ ਅਸਤੀਫੇ ਨੂੰ ਮਨਜ਼ੂਰ ਕਰਨ। 

ਇਹ ਵੀ ਪੜ੍ਹੋ : Diljit Dosanjh Tweaks Lyrics : ਤੇਲੰਗਾਨਾ ਸਰਕਾਰ ਦੇ ਨੋਟਿਸ ’ਤੇ ਦਿਲਜੀਤ ਦੋਸਾਂਝ ਦਾ ਕਰਾਰਾ ਜਵਾਬ; ਗੀਤ 'ਚ ਕੀਤੇ ਇਹ ਵੱਡੇ ਬਦਲਾਅ

- PTC NEWS

Top News view more...

Latest News view more...

PTC NETWORK