Rain Prediction In Punjab : ਪੰਜਾਬ ਸਣੇ ਪੂਰੇ ਉੱਤਰ ਭਾਰਤ ’ਚ ਸੀਤ ਲਹਿਰ ਨੇ ਫੜਿਆ ਜੋਰ; ਸੰਘਣੀ ਧੁੰਦ ਕਾਰਨ ਜ਼ੀਰੋ ਵਿਜ਼ੀਬਿਲਟੀ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
Fog Alert Rain Prediction In Punjab : ਦਿੱਲੀ-ਐੱਨਸੀਆਰ ਸਣੇ ਪੂਰੇ ਉੱਤਰ ਭਾਰਤ 'ਚ ਠੰਢ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਦਿੱਲੀ-ਐਨਸੀਆਰ ਦੇ ਨਾਲ ਪੰਜਾਬ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬੇਹੱਦ ਘੱਟ ਹੋ ਗਈ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਧੁੰਦ ਦਾ ਅਸਰ ਆਵਾਜਾਈ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।
ਚੰਡੀਗੜ੍ਹ ਅਤੇ ਪੰਜਾਬ ਲਈ ਅੱਜ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਧੁੰਦ ਦੇਖਣ ਨੂੰ ਮਿਲ ਸਕਦੀ ਹੈ। ਇਸ ਤੋਂ ਇਲਾਵਾ ਬੱਦਲਵਾਈ ਵੀ ਹੋ ਸਕਦੀ ਹੈ। ਜਿਸ ਕਾਰਨ ਤਾਪਮਾਨ ਵਧਣ ਦੀ ਸੰਭਾਵਨਾ ਹੈ।
#WATCH | Delhi: Dense fog engulfs the national capital as cold wave grips the city.
(Visuals from Akshardham) pic.twitter.com/ePXNPWLPGO — ANI (@ANI) January 3, 2025
ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਅਗਲੇ 5 ਦਿਨਾਂ 'ਚ 2 ਤੋਂ 3 ਡਿਗਰੀ ਤੱਕ ਵਧ ਸਕਦਾ ਹੈ। ਪੱਛਮੀ ਗੜਬੜੀ ਸਰਗਰਮ ਹੋ ਗਈ ਹੈ ਅਤੇ ਜੰਮੂ-ਕਸ਼ਮੀਰ 'ਚ ਚੱਕਰਵਾਤੀ ਸਰਕੂਲੇਸ਼ਨ ਸਰਗਰਮ ਹੈ। ਜਿਸ ਕਾਰਨ ਪੰਜਾਬ ਵਿੱਚ 5-6 ਜਨਵਰੀ ਨੂੰ ਬਰਸਾਤ ਵਾਲੇ ਹਾਲਾਤ ਬਣ ਰਹੇ ਹਨ। ਜਿਸ ਤੋਂ ਬਾਅਦ ਇੱਕ ਵਾਰ ਫਿਰ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
ਉੱਥੇ ਹੀ ਜੇਕਰ ਪੰਜਾਬ ਦੇ ਮਾਲਵਾ ਖੇਤਰ ਦੀ ਗੱਲ ਕਰੀਏ ਤਾਂ ਇੱਥੇ ਮੀਂਹ ਮਗਰੋਂ ਸੰਘਣੀ ਧੁੰਦ ਨੇ ਦਸਤਕ ਦਿੱਤੀ ਹੈ। ਜਿਸ ਨਾਲ ਕਿਸਾਨ ਅਤੇ ਆਮ ਲੋਕ ਖੁਸ਼ ਹਨ। ਬੇਸ਼ੱਕ ਧੁੰਦ ’ਚ ਆਵਾਜਾਈ ਦੇ ਵਾਹਨ ਧੀਮੀ ਰਫਤਾਰ ਨਾਲ ਚੱਲ ਰਹੇ ਹਨ। ਪਰ ਹਾੜੀ ਦੀਆਂ ਫਸਲਾਂ ਲਈ ਧੁੰਦ ਲਾਭਦਾਇਕ ਦੱਸੀ ਜਾ ਰਹੀ ਹੈ। ਇਸ ਮੌਕੇ ਜਿੱਥੇ ਲੋਕਾਂ ਨੇ ਆਵਾਜਾਈ ਦੇ ਵਾਹਨਾਂ ਨੂੰ ਹੌਲੀ ਰਫਤਾਰ ਨਾਲ ਚਲਾਉਣ ਦੀ ਨਸੀਹਤ ਦਿੱਤੀ ਹੈ। ਉੱਥੇ ਹੀ ਉਨ੍ਹਾਂ ਨੇ ਹਾੜੀ ਦੀਆਂ ਫਸਲਾਂ ਲਈ ਧੁੰਦ ਨੂੰ ਫਾਇਦੇਮੰਦ ਦੱਸਿਆ ਹੈ।
ਸਪਾਈਸਜੈੱਟ, ਇੰਡੀਗੋ ਅਤੇ ਏਅਰ ਇੰਡੀਆ ਸਮੇਤ ਕਈ ਏਅਰਲਾਈਨਜ਼ ਦੀਆਂ ਉਡਾਣਾਂ ਪ੍ਰਭਾਵਿਤ ਹੋਈਆਂ। ਦਿੱਲੀ ਹਵਾਈ ਅੱਡੇ 'ਤੇ ਪਹੁੰਚਣ ਵਾਲੀਆਂ ਉਡਾਣਾਂ ਵਿੱਚ ਔਸਤਨ ਪੰਜ ਮਿੰਟ ਅਤੇ ਰਵਾਨਾ ਹੋਣ ਵਾਲੀਆਂ ਉਡਾਣਾਂ ਵਿੱਚ 11 ਮਿੰਟ ਦੀ ਦੇਰੀ ਦਰਜ ਕੀਤੀ ਗਈ। ਇਸ ਦੌਰਾਨ ਸਪਾਈਸ ਜੈੱਟ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਅੰਮ੍ਰਿਤਸਰ ਅਤੇ ਗੁਹਾਟੀ ਆਉਣ-ਜਾਣ ਵਾਲੀਆਂ ਸਾਰੀਆਂ ਉਡਾਣਾਂ ਪ੍ਰਭਾਵਿਤ ਹੋਈਆਂ ਹਨ।
- PTC NEWS