IMD issues Alert In Punjab : ਪੰਜਾਬ ਸਣੇ ਇਨ੍ਹਾਂ 20 ਸੂਬਿਆਂ ’ਚ ਸੰਘਣੀ ਧੁੰਦ ਦਾ ਯੈਲੋ ਅਲਰਟ; ਪਹਾੜਾਂ ਤੇ ਬਰਫਬਾਰੀ ਤੇ ਮੈਦਾਨੀ ਇਲਾਕਿਆਂ ’ਚ ਮੀਂਹ ਕਾਰਨ ਹੋਰ ਵਧੇਗੀ ਠੰਢ
IMD issues Alert In Punjab : ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਸਰਗਰਮ ਪੱਛਮ ਗੜਬੜੀ ਕਾਰਨ ਰਾਤ ਤੋਂ ਹੀ ਕਈ ਇਲਾਕਿਆਂ 'ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਦਕਿ ਅੱਜ ਵੀ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤੇਜ਼ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ’ਚ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਵਿੱਚ ਕੁਝ ਥਾਂ ਸ਼ਾਮਲ ਹਨ।
ਮੌਸਮ ਵਿਭਾਗ ਦੀ ਭਵਿੱਖਬਾਣੀ
ਇਸ ਤੋਂ ਇਲਾਵਾ ਮੌਮਸ ਵਿਭਾਗ ਨੇ 23 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਸੰਘਣੀ ਧੁੰਦ ਦਾ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਤੱਕ ਵਧਿਆ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 2.6 ਡਿਗਰੀ ਘੱਟ ਦਰਜ ਕੀਤਾ ਗਿਆ ਹੈ।
ਪਹਾੜਾਂ 'ਤੇ ਬਰਫਬਾਰੀ ਕਾਰਨ ਪੰਜਾਬ 'ਚ ਸੀਤ ਲਹਿਰ, ਠੰਡ ਦੇ ਦਿਨ ਅਤੇ ਧੁੰਦ ਵਰਗੇ ਹਾਲਾਤ ਬਣ ਰਹੇ ਹਨ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਧੁੰਦ ਦਾ ਆਰੈਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਸ਼ਾਮਲ ਹਨ।
ਜਦਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ 16 ਜਨਵਰੀ ਤੋਂ ਮੌਸਮ ਸਾਫ਼ ਹੋਣ ਦੀ ਉਮੀਦ ਹੈ। ਜਦਕਿ 13 ਤੋਂ ਬਾਅਦ ਮੀਂਹ ਦਾ ਕੋਈ ਅਲਰਟ ਨਹੀਂ ਹੈ।
ਇਨ੍ਹਾਂ ਰਾਜਾਂ ਵਿੱਚ ਰਹੇਗਾ ਧੁੰਦ ਦਾ ਕਹਿਰ
ਮੌਸਮ ਵਿਭਾਗ ਅਨੁਸਾਰ ਮੌਸਮ ਵਿੱਚ ਇਹ ਤਬਦੀਲੀ ਪੱਛਮੀ ਗੜਬੜੀ ਅਤੇ ਪੂਰਬੀ ਹਵਾਵਾਂ ਕਾਰਨ ਆਈ ਹੈ। 14 ਜਨਵਰੀ ਦੀ ਰਾਤ ਤੋਂ ਇੱਕ ਤਾਜ਼ਾ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਪ੍ਰਭਾਵ ਕਾਰਨ 15-17 ਜਨਵਰੀ ਤੱਕ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫ਼ਬਾਰੀ ਅਤੇ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਉੱਤਰਾਖੰਡ ਵਿੱਚ 12 ਤੋਂ 16 ਜਨਵਰੀ ਦਰਮਿਆਨ ਧੁੰਦ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Jalandhar Mayor : ਵਿਨੀਤ ਧੀਰ ਬਣੇ ਜਲੰਧਰ ਨਿਗਮ ਦੇ ਨਵੇਂ ਮੇਅਰ, ਜਾਣੋ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਕੌਣ
- PTC NEWS