Punjab Weather Update: ਪੰਜਾਬ ਸਣੇ ਉੱਤਰ ਭਾਰਤ ’ਚ ਠੰਢ ਦਾ ਮੌਸਮ ਹੌਲੀ ਹੌਲੀ ਖਤਮ ਹੁੰਦਾ ਜਾ ਰਿਹਾ ਹੈ। ਪਰ ਇਸਦੇ ਬਾਵਜੁਦ ਵੀ ਮੈਦਾਨੀ ਇਲਾਕਿਆਂ ਅਜੇ ਵੀ ਹਲਕੀ ਹਲਕੀ ਠੰਢ ਮਹਿਸੂਸ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਿਕ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਚੱਲਣ ਵਾਲੀਆਂ ਹਵਾਵਾਂ ਦੇ ਕਾਰਨ ਹੀ ਮੁੜ ਤੋਂ ਠੰਢ ਮਹਿਸੂਸ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਿਕ ਦਿਨ ਨਾਲੋਂ ਰਾਤ ਸਮੇਂ ਜਿਆਦਾ ਠੰਢ ਮਹਿਸੂਸ ਹੁੰਦੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਕ ਤਾਪਮਾਨ ਵਧਣ ਦੇ ਨਾਲ-ਨਾਲ 14 ਤੋਂ 17 ਫਰਵਰੀ ਤੱਕ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦੋਵਾਂ ਸੂਬਿਆਂ 'ਚ ਮੌਸਮ ਆਮ ਤੌਰ 'ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਨਵੀਂ ਡਿਸਟਰਬੈਂਸ ਦੇ ਆਉਣ ਤੋਂ ਬਾਅਦ ਇਕ ਵਾਰ ਫਿਰ ਤਾਪਮਾਨ 'ਚ ਵਾਧਾ ਹੋਵੇਗਾ।ਮੌਸਮ ਵਿਭਾਗ ਨੇ ਦੱਸਿਆ ਕਿ ਸੋਮਵਾਰ ਨੂੰ ਪੰਜਾਬ ਦੇ ਜਲੰਧਰ, ਬਠਿੰਡਾ, ਪਠਾਨਕੋਟ, ਫਿਰੋਜ਼ਪੁਰ ਅਤੇ ਰਾਜਸਥਾਨ ਦੇ ਚੁਰੂ ਅਤੇ ਬੀਕਾਨੇਰ ਤੋਂ ਇਲਾਵਾ ਹਰਿਆਣਾ ਦੇ ਕਰਨਾਲ ’ਚ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਹੇਠਾਂ ਚਲਾ ਗਿਆ ਸੀ। ਇਹ ਵੀ ਪੜ੍ਹੋ: ਪੁਲਵਾਮਾ ਹਮਲੇ ਦੀ ਚੌਥੀ ਬਰਸੀ ਅੱਜ, ਸ਼ਹੀਦ ਹੋਏ 40 ਜਵਾਨਾਂ ਨੂੰ ਲੈਥਪੋਰਾ 'ਚ ਦਿੱਤੀ ਜਾਵੇਗੀ ਸ਼ਰਧਾਂਜਲੀ