Weather Update: ਪੰਜਾਬ ਦੇ 15 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ,ਚੰਡੀਗੜ੍ਹ 'ਚ ਪ੍ਰਦੂਸ਼ਣ ਘਟਿਆ,30 ਨਵੰਬਰ ਤੋਂ ਪਹਾੜਾਂ 'ਚ ਬਰਫਬਾਰੀ ਤੇ ਮੀਂਹ ਪੈਣ ਦੀ ਸੰਭਾਵਨਾ
Punjab Weather: ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਤਾਪਮਾਨ ਵਿੱਚ 1 ਡਿਗਰੀ ਅਤੇ ਚੰਡੀਗੜ੍ਹ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਾਕਿਸਤਾਨ-ਇਰਾਨ ਸਰਹੱਦ 'ਤੇ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਤੋਂ ਬਾਅਦ 30 ਨਵੰਬਰ ਤੋਂ ਪਹਾੜੀ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਸ ਤੋਂ ਬਾਅਦ ਮੈਦਾਨੀ ਇਲਾਕਿਆਂ ਵਿੱਚ 1 ਤੋਂ 2 ਡਿਗਰੀ ਤੱਕ ਹੋਰ ਗਿਰਾਵਟ ਆਵੇਗੀ। ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਆਉਣ ਵਾਲੇ ਹਫ਼ਤੇ ਦੌਰਾਨ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਚਿਤਾਵਨੀ ਜਾਂ ਭਵਿੱਖਬਾਣੀ ਜਾਰੀ ਨਹੀਂ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਵੀ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪਰ ਤਾਪਮਾਨ 2 ਤੋਂ 3 ਡਿਗਰੀ ਤੱਕ ਘੱਟ ਸਕਦਾ ਹੈ।
- PTC NEWS