Orange Alert In Punjab : ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਧੁੰਦ ਦਾ ਆਰੈਂਜ ਅਲਰਟ; ਇਸ ਦਿਨ ਤੋਂ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ
Orange Alert In Punjab : ਉੱਤਰੀ ਭਾਰਤ ਵਿੱਚ ਠੰਢ ਅਤੇ ਧੁੰਦ ਕਾਰਨ ਰੇਲ ਗੱਡੀਆਂ ਅਤੇ ਉਡਾਣਾਂ ਪ੍ਰਭਾਵਿਤ ਹੋ ਰਹੀਆਂ ਹਨ। ਬੁੱਧਵਾਰ ਨੂੰ ਕਈ ਰਾਜਾਂ ਵਿੱਚ ਮੀਂਹ ਪਿਆ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੱਪ ਨਿਕਲੀ। ਪਟਿਆਲਾ ਵਿੱਚ ਸੰਘਣੀ ਧੁੰਦ ਛਾਈ ਹੋਈ ਸੀ। ਮੌਸਮ ਵਿਭਾਗ ਨੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਸੰਘਣੀ ਧੁੰਦ ਦਾ ਆਰੈਂਜ ਅਲਰਟ ਜਾਰੀ ਕੀਤਾ ਹੈ।
ਮੌਸਮ ਕੇਂਦਰ ਮੁਤਾਬਕ ਚੰਡੀਗੜ੍ਹ 'ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਧੁੰਦ ਨੂੰ ਲੈ ਕੇ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਯੈਲੋ ਅਲਰਟ ਜਾਰੀ ਹੈ।
ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੰਗੀ ਧੁੱਪ ਨਿਕਲ ਰਹੀ ਹੈ। ਇਸ ਦੇ ਨਾਲ ਹੀ ਅੱਜ ਤੋਂ ਪੱਛਮੀ ਗੜਬੜੀ ਵੀ ਹੌਲੀ ਹੋ ਜਾਵੇਗੀ। ਜਿਸ ਤੋਂ ਬਾਅਦ ਆਉਣ ਵਾਲੇ ਦਿਨਾਂ 'ਚ ਤਾਪਮਾਨ 2 ਤੋਂ 4 ਡਿਗਰੀ ਤੱਕ ਵਧ ਸਕਦਾ ਹੈ। ਜਿਸ ਕਾਰਨ ਪੰਜਾਬ-ਚੰਡੀਗੜ੍ਹ ਦੇ ਲੋਕਾਂ ਨੂੰ ਮਾਮੂਲੀ ਰਾਹਤ ਮਿਲੇਗੀ।
ਕਾਬਿਲੇਗੌਰ ਹੈ ਕਿ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ -0.5 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਸੂਬੇ 'ਚ ਤਾਪਮਾਨ ਆਮ ਦੇ ਨੇੜੇ ਹੈ। ਪੰਜਾਬ ਵਿੱਚ ਦੋ ਸਰਗਰਮ ਵੈਸਟਰਨ ਡਿਸਟਰਬੈਂਸ ਹਨ। ਜਿਸ ਕਾਰਨ ਮੌਸਮ ਵਿਭਾਗ ਨੇ ਅੱਜ ਵੀ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ : 111 farmers Hunger Strike Begins: ਖਨੌਰੀ ਬਾਰਡਰ ’ਤੇ ਕਾਲੇ ਚੋਲੇ ਪਾ ਕੇ ਮਰਨ ਵਰਤ ’ਤੇ ਬੈਠੇ ਕਿਸਾਨ
- PTC NEWS