Rain Alert In Punjab : ਪੰਜਾਬ ਦੇ ਇਨ੍ਹਾਂ 10 ਸ਼ਹਿਰਾਂ 'ਚ ਮੀਂਹ ਦੀ ਸੰਭਾਵਨਾ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
Rain Alert In Punjab : ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਲਗਾਤਾਰ ਵਾਧਾ ਹੋ ਰਿਹਾ ਹੈ। ਚੰਡੀਗੜ੍ਹ ਵਿਚ ਤਾਪਮਾਨ ਆਮ ਨਾਲੋਂ 5.4 ਡਿਗਰੀ ਵੱਧ ਹੈ, ਜਦਕਿ ਪੰਜਾਬ ਵਿਚ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਹੈ। ਬੀਤੇ ਮੰਗਲਵਾਰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 37.3 ਡਿਗਰੀ ਦਰਜ ਕੀਤਾ ਗਿਆ ਸੀ। ਜਦਕਿ ਪੰਜਾਬ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.5 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਹੁਣ ਲੋਕਾਂ ਨੂੰ ਪਿਛਲੇ ਕੁਝ ਸਮੇਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਪੰਜਾਬ ਦੇ ਨਾਲ ਲੱਗਦੇ ਜ਼ਿਲ੍ਹਿਆਂ ਅੰਮ੍ਰਿਤਸਰ, ਕਪੂਰਥਲਾ, ਜਲੰਧਰ ਅਤੇ ਐਸਬੀਐਸ ਨਗਰ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ : MP Kangana Ranaut On Three Farm Laws : ਹੁਣ BJP ਸਾਂਸਦ ਕੰਗਣਾ ਰਣੌਤ ਨੇ ਖੇਤੀ ਕਾਨੂੰਨਾਂ ਦੀ ਕੀਤੀ ਵਕਾਲਤ, ਕਿਹਾ- ਮੁੜ ਲਾਗੂ ਕਰੇ ਕੇਂਦਰ ਸਰਕਾਰ
- PTC NEWS