Weather Updates: ਪਹਾੜਾਂ ਤੇ ਮੈਦਾਨੀ ਇਲਾਕਿਆਂ ’ਚ ਮੀਂਹ ਕਾਰਨ ਭਾਰੀ ਤਬਾਹੀ, ਜਾਣੋ ਪੰਜਾਬ ’ਚ ਕਿਵੇਂ ਦਾ ਰਹੇਗਾ ਮੌਸਮ
Weather Updates: ਮਾਨਸੂਨ ਦੀ ਬਾਰਿਸ਼ ਪਹਾੜਾਂ ਤੋਂ ਲੈ ਕੇ ਮੈਦਾਨਾਂ ਤੱਕ ਤਬਾਹੀ ਮਚਾ ਰਹੀ ਹੈ। ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਭਾਰੀ ਮੀਂਹ ਦੌਰਾਨ ਬੱਦਲ ਫਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਕਈ ਸੜਕਾਂ ਅਤੇ ਮਕਾਨ ਵੀ ਨੁਕਸਾਨੇ ਗਏ ਹਨ। ਦੂਜੇ ਪਾਸੇ ਗੁਜਰਾਤ, ਮੁੰਬਈ ਅਤੇ ਉੜੀਸਾ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੈ। ਕਈ ਇਲਾਕੇ ਪਾਣੀ ਵਿਚ ਡੁੱਬ ਗਏ ਹਨ ਅਤੇ ਪਾਣੀ ਘਰਾਂ ਵਿਚ ਵੀ ਵੜ ਗਿਆ ਹੈ। ਸੜਕਾਂ ਦਰਿਆਵਾਂ ਬਣ ਗਈਆਂ ਹਨ ਅਤੇ ਆਵਾਜਾਈ ਠੱਪ ਹੋ ਗਈ ਹੈ।
ਦੇਸ਼ ਦੇ ਹੋਰਨਾਂ ਸੂਬਿਆਂ 'ਚ ਵੀ ਹਲਕੀ ਬਾਰਿਸ਼ ਹੋ ਰਹੀ ਹੈ ਅਤੇ ਅਗਲੇ ਤਿੰਨ-ਚਾਰ ਦਿਨਾਂ ਤੱਕ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਗੱਲ ਕੀਤੀ ਜਾਵੇ ਪੰਜਾਬ ਦੇ ਮੌਸਮ ਦੀ ਤਾਂ ਮੌਸਮ ਵਿਭਾਗ ਨੇ ਸੋਮਵਾਰ ਤੋਂ ਦੋ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਐਤਵਾਰ ਰਾਤ ਤੋਂ ਮਾਨਸੂਨ ਸਰਗਰਮ ਹੋ ਜਾਵੇਗਾ। ਜਿਸ ਕਾਰਨ ਪੰਜਾਬ ਵਿੱਚ ਦੋ ਦਿਨਾਂ ਤੱਕ ਤੇਜ਼ ਹਵਾਵਾਂ ਦੇ ਵਿਚਕਾਰ ਬਾਰਿਸ਼ ਹੋਵੇਗੀ।
ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਵੀ ਆਸਮਾਨ 'ਚ ਬੱਦਲ ਛਾਏ ਰਹਿਣਗੇ। ਨਾਲ ਹੀ ਨਮੀ ਵਾਲੀ ਗਰਮੀ ਜਾਰੀ ਰਹੇਗੀ। ਇਸ ਤੋਂ ਪਹਿਲਾਂ ਵੀ ਮੌਸਮ ਵਿਭਾਗ ਨੇ ਪਿਛਲੇ ਹਫ਼ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ, ਜੋ ਸਹੀ ਸਾਬਤ ਨਹੀਂ ਹੋਈ ਸੀ।
ਮੀਂਹ ਦੇ ਮੌਸਮ ’ਚ ਕਈ ਥਾਵਾਂ ’ਤੇ ਗੰਦਾ ਪਾਣੀ ਇਕੱਠਾ ਹੋ ਜਾਂਦਾ ਹੈ। ਬੱਚੇ ਪਾਣੀ ਦੇ ਜ਼ਿਆਦਾ ਸ਼ੌਕੀਨ ਹੁੰਦੇ ਹਨ, ਇਸ ਲਈ ਮਨ੍ਹਾ ਹੋਣ ਦੇ ਬਾਵਜੂਦ ਉਹ ਪਾਣੀ ਵਿਚ ਜ਼ਿਆਦਾ ਖੇਡਦੇ ਹਨ। ਇਸ ਕਾਰਨ ਉਹ ਆਸਾਨੀ ਨਾਲ ਇਨਫੈਕਸ਼ਨ ਅਤੇ ਬੀਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ।
ਇਹ ਵੀ ਪੜ੍ਹੋ: Budget 2024 : ਬਜਟ 'ਚ ਕਿਸਾਨਾਂ ਲਈ ਕੀ ਸੌਗਾਤ, ਕੀ PM ਕਿਸਾਨ ’ਚ ਮਿਲਣਗੇ 8000 ਰੁਪਏ ?
- PTC NEWS