Health News : ਭਾਰ ਘਟਾਉਣ 'ਚ ਬਹੁਤ ਮਦਦਗਾਰ ਹੈ ਭੁੰਨੇ ਹੋਏ ਛੋਲੇ ਅਤੇ ਸ਼ਹਿਦ ਦਾ ਸੇਵਨ
Health News : ਭੁੰਨੇ ਹੋਏ ਛੋਲਿਆਂ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਕਿਉਂਕਿ ਭੁੰਨੇ ਹੋਏ ਛੋਲੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਭਾਵੇਂ ਤੁਸੀਂ ਇਸਦਾ ਸੇਵਨ ਕਈ ਤਰੀਕਿਆਂ ਨਾਲ ਕਰ ਸਕਦੇ ਹੋ, ਪਰ ਕੀ ਤੁਸੀਂ ਕਦੇ ਭੁੰਨੇ ਹੋਏ ਛੋਲਿਆਂ ਦਾ ਸੇਵਨ ਸ਼ਹਿਦ ਦੇ ਨਾਲ ਕੀਤਾ ਹੈ?
ਭੁੰਨੇ ਹੋਏ ਛੋਲੇ ਅਤੇ ਸ਼ਹਿਦ ਦਾ ਇਕੱਠੇ ਸੇਵਨ ਕਰਨਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਕਿਉਂਕਿ ਇਸਦਾ ਸੇਵਨ ਭਾਰ ਘਟਾਉਣ ਦੇ ਨਾਲ ਨਾਲ ਕਈ ਸਿਹਤ ਸਮੱਸਿਆਵਾ ਨੂੰ ਵੀ ਦੂਰ ਕਰਨ 'ਚ ਮਦਦ ਕਰਦਾ ਹੈ। ਤਾਂ ਆਓ ਜਾਣਦੇ ਹਾਂ ਭੁੰਨੇ ਹੋਏ ਛੋਲੇ ਅਤੇ ਸ਼ਹਿਦ ਦਾ ਇਕੱਠਾ ਸੇਵਨ ਕਰਨ ਦੇ ਕੀ ਫਾਇਦੇ ਹਨ।
ਭੁੰਨੇ ਹੋਏ ਛੋਲਿਆਂ ਵਿੱਚ ਪੋਸ਼ਕ ਤੱਤ : ਭੁੰਨੇ ਹੋਏ ਛੋਲੇ ਵਿੱਚ ਪ੍ਰੋਟੀਨ ਦੇ ਨਾਲ ਨਾਲ ਆਇਰਨ, ਕੈਲਸ਼ੀਅਮ, ਫਾਈਬਰ ਅਤੇ ਹੋਰ ਕਈ ਵਿਟਾਮਿਨ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ।
ਸ਼ਹਿਦ ਵਿੱਚ ਪੋਸ਼ਕ ਤੱਤ : ਸ਼ਹਿਦ 'ਚ ਪ੍ਰੋਟੀਨ, ਵਿਟਾਮਿਨ ਏ, ਵਿਟਾਮਿਨ ਸੀ, ਆਇਰਨ, ਮੈਗਨੀਸ਼ੀਅਮ, ਕੈਲਸ਼ੀਅਮ, ਫਾਸਫੋਰਸ ਦੇ ਨਾਲ-ਨਾਲ ਐਂਟੀ-ਵਾਇਰਲ ਅਤੇ ਐਂਟੀ-ਇੰਫਲੇਮੇਟਰੀ ਗੁਣ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ।
ਭੁੰਨੇ ਹੋਏ ਛੋਲੇ ਅਤੇ ਸ਼ਹਿਦ ਦਾ ਇਕੱਠੇ ਖਾਣ ਦੇ ਫ਼ਾਇਦੇ
ਹੱਡੀਆਂ ਨੂੰ ਮਜ਼ਬੂਤ ਬਣਾਉਣ 'ਚ ਮਦਦਗਾਰ : ਆਪਣੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਕਰੋ ਭੁੰਨੇ ਹੋਏ ਛੋਲੇ ਅਤੇ ਸ਼ਹਿਦ ਦਾ ਇਕੱਠਾ ਸੇਵਨ। ਕਿਉਂਕਿ ਇਸ ਵਿੱਚ ਪਾਇਆ ਜਾਣ ਵਾਲਾ ਕੈਲਸ਼ੀਅਮ ਹੱਡੀਆਂ ਨੂੰ ਸਿਹਤਮੰਦ ਅਤੇ ਮਜ਼ਬੂਤ ਰੱਖਣ ਵਿੱਚ ਮਦਦ ਕਰਦਾ ਹੈ।
ਚਮੜੀ ਨੂੰ ਸਿਹਤਮੰਦ ਰੱਖਣ ਲਈ ਫਾਇਦੇਮੰਦ : ਆਪਣੀ ਚਮੜੀ ਦੀ ਚਮਕ ਬਣਾਈ ਰੱਖਣ ਲਈ ਕਰੋ ਭੁੰਨੇ ਹੋਏ ਛੋਲੇ ਅਤੇ ਸ਼ਹਿਦ ਦਾ ਇਕੱਠਾ ਸੇਵਨ। ਕਿਉਂਕਿ ਇਸ ਵਿੱਚ ਪਾਏ ਜਾਣ ਵਾਲੇ ਐਂਟੀ-ਆਕਸੀਡੈਂਟ ਗੁਣ ਚਮੜੀ ਨੂੰ ਸਿਹਤਮੰਦ ਅਤੇ ਚਮਕਦਾਰ ਬਣਾਉਣ ਵਿੱਚ ਮਦਦ ਕਰਦੇ ਹਨ।
ਭਾਰ ਘਟਾਉਣ 'ਚ ਮਦਦਗਾਰ : ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਤਾਂ ਤੁਹਾਨੂੰ ਭੁੰਨੇ ਹੋਏ ਛੋਲੇ ਅਤੇ ਸ਼ਹਿਦ ਦਾ ਇਕੱਠਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ਮਿਸ਼ਰਣ 'ਚ ਪਾਇਆ ਜਾਣ ਵਾਲਾ ਫਾਈਬਰ ਅਤੇ ਪ੍ਰੋਟੀਨ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ, ਜੋ ਭਾਰ ਘਟਾਉਣ 'ਚ ਫਾਇਦੇਮੰਦ ਹੁੰਦਾ ਹੈ।
ਸਰੀਰ ਨੂੰ ਊਰਜਾਵਾਨ ਰੱਖਣ ਲਈ ਫਾਇਦੇਮੰਦ : ਆਪਣੀ ਕਮਜ਼ੋਰੀ ਦੂਰ ਕਰਨ ਲਈ ਭੁੰਨੇ ਹੋਏ ਛੋਲੇ ਅਤੇ ਸ਼ਹਿਦ ਨੂੰ ਇਕੱਠੇ ਖਾਉ। ਕਿਉਂਕਿ ਇਸ ਵਿੱਚ ਪਾਏ ਜਾਣ ਵਾਲੇ ਕਾਰਬੋਹਾਈਡਰੇਟ, ਆਇਰਨ ਅਤੇ ਪ੍ਰੋਟੀਨ ਸਰੀਰ ਨੂੰ ਊਰਜਾਵਾਨ ਰੱਖਣ ਵਿੱਚ ਮਦਦ ਕਰਦੇ ਹਨ।
ਇਮਿਊਨਿਟੀ ਬਣਾਈ ਰੱਖਣ 'ਚ ਮਦਦਗਾਰ : ਜੇਕਰ ਤੁਸੀਂ ਇਮਿਊਨਿਟੀ ਵਧਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਭੁੰਨੇ ਹੋਏ ਛੋਲੇ ਅਤੇ ਸ਼ਹਿਦ ਦਾ ਇਕੱਠਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ਵਿੱਚ ਪਾਏ ਜਾਣ ਵਾਲੇ ਵਿਟਾਮਿਨ ਇਮਿਊਨਿਟੀ ਵਧਾਉਣ ਵਿੱਚ ਮਦਦ ਕਰਦੇ ਹਨ, ਜਿਸ ਨਾਲ ਤੁਹਾਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਂਦੇ ਹਨ।
ਖੂਨ ਦੀ ਕਮੀ ਨੂੰ ਦੂਰ ਕਰਨ 'ਚ ਮਦਦਗਾਰ : ਜੇਕਰ ਤੁਹਾਨੂੰ ਵੀ ਖੂਨ ਦੀ ਕਮੀ ਦੀ ਸਮੱਸਿਆ ਹੈ ਤਾਂ ਤੁਹਾਨੂੰ ਭੁੰਨੇ ਹੋਏ ਛੋਲੇ ਅਤੇ ਸ਼ਹਿਦ ਦਾ ਇਕੱਠਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ਵਿਚ ਪਾਇਆ ਜਾਣ ਵਾਲਾ ਆਇਰਨ ਹੀਮੋਗਲੋਬਿਨ ਦਾ ਪੱਧਰ ਵਧਾਉਣ ਵਿਚ ਮਦਦ ਕਰਦਾ ਹੈ, ਜੋ ਅਨੀਮੀਆ ਨੂੰ ਦੂਰ ਕਰਦਾ ਹੈ।
ਪਾਚਨ ਨੂੰ ਸੁਧਾਰਨ ਲਈ ਫਾਇਦੇਮੰਦ : ਜੇਕਰ ਤੁਸੀਂ ਭੁੰਨੇ ਹੋਏ ਛੋਲੇ ਅਤੇ ਸ਼ਹਿਦ ਦਾ ਇਕੱਠਾ ਸੇਵਨ ਕਰਦੇ ਹੋ ਤਾਂ ਇਸ ਨਾਲ ਪਾਚਨ ਕਿਰਿਆ ਨੂੰ ਫਾਇਦਾ ਹੁੰਦਾ ਹੈ। ਕਿਉਂਕਿ ਇਸ 'ਚ ਪਾਇਆ ਜਾਣ ਵਾਲਾ ਫਾਈਬਰ ਪਾਚਨ ਕਿਰਿਆ ਨੂੰ ਬਿਹਤਰ ਬਣਾਉਂਦਾ ਹੈ ਅਤੇ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।
(ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ। ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)
- PTC NEWS