Sun, Dec 22, 2024
Whatsapp

ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਸੁਰੱਖਿਅਤ ਰੱਖਣ ਪਿੱਛੇ ਕੀ ਹਨ ਮਾਇਨੇ? ਪੜ੍ਹੋ ਵਰਕਿੰਗ ਕਮੇਟੀ ਦਾ ਇਸ ਮਾਮਲੇ 'ਤੇ ਕੀ ਹੈ ਕਹਿਣਾ...

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਸਤੀਫੇ ’ਤੇ ਮੁੜ ਵਿਚਾਰ ਕਰਨ

Reported by:  PTC News Desk  Edited by:  Amritpal Singh -- November 18th 2024 07:02 PM
ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਸੁਰੱਖਿਅਤ ਰੱਖਣ ਪਿੱਛੇ ਕੀ ਹਨ ਮਾਇਨੇ? ਪੜ੍ਹੋ ਵਰਕਿੰਗ ਕਮੇਟੀ ਦਾ ਇਸ ਮਾਮਲੇ 'ਤੇ ਕੀ ਹੈ ਕਹਿਣਾ...

ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਸੁਰੱਖਿਅਤ ਰੱਖਣ ਪਿੱਛੇ ਕੀ ਹਨ ਮਾਇਨੇ? ਪੜ੍ਹੋ ਵਰਕਿੰਗ ਕਮੇਟੀ ਦਾ ਇਸ ਮਾਮਲੇ 'ਤੇ ਕੀ ਹੈ ਕਹਿਣਾ...

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਸਤੀਫੇ ’ਤੇ ਮੁੜ ਵਿਚਾਰ ਕਰਨ ਅਤੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਹਨਾਂ ਨੇ ਆਪਣਾ ਅਸਤੀਫਾ ਵਾਪਸ ਨਾ ਲਿਆ ਤਾਂ ਫਿਰ ਕਮੇਟੀ ਦੇ ਸਾਰੇ ਮੈਂਬਰ ਵੀ ਸਮੂਹਿਕ ਤੌਰ ’ਤੇ ਅਸਤੀਫਾ ਦੇਣਗੇ।

ਕਮੇਟੀ, ਜਿਸਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟ ਕੀਤਾ, ਨੇ ਕਿਹਾ ਕਿ ਉਹ ਪ੍ਰਧਾਨ ਵਜੋਂ ਪਾਰਟੀ ਦੀ ਅਗਵਾਈ ਕਰਦੇ ਰਹਿਣ। ਇਹੀ ਸਮੇਂ ਦੀ ਜ਼ਰੂਰਤ ਹੈ।


ਕਮੇਟੀ ਮੈਂਬਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਜਾਣਦੇ ਹਨ ਕਿ ਅਕਾਲੀ ਦਲ ਦੇ ਖਿਲਾਫ ਸਾਜ਼ਿਸ਼ ਰਚੀ ਗਈ ਹੈ ਅਤੇ ਇਸਦਾ ਮਕਸਦ ਪਾਰਟੀ ਨੂੰ ਆਗੂ ਵਿਹੂਣਾ ਬਣਾਉਣਾ ਹੈ। ਉਹਨਾਂ ਕਿਹਾ ਕਿ ਅਸੀਂ ਕਿਸੇ ਵੀ ਕੀਮਤ ’ਤੇ ਇਸ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦਿਆਂਗੇ। ਸਰਦਾਰ ਸੁਖਬੀਰ ਸਿੰਘ ਬਾਦਲ ਸਾਡੇ ਆਗੂ ਹਨ ਤੇ ਸਾਡੇ ਆਗੂ ਬਣੇ ਰਹਿਣਗੇ।

ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਮੈਂਬਰਾਂ ਨੇ ਜ਼ੋਰਦਾਰ ਢੰਗ ਨਾਲ ਆਪਣੀ ਰਾਇ ਰੱਖੀ ਹੈ ਅਤੇ ਉਹਨਾਂ ਨੇ ਸੁਖਬੀਰ ਸਿੰਘ ਬਾਦਲ ਦੀਆਂ ਸੇਵਾਵਾਂ ਦੀ ਸ਼ਲਾਘਾ ਡੱਟ ਕੇ ਕੀਤੀ ਹੈ ਤੇ ਸਪਸ਼ਟ ਕੀਤਾ ਹੈ ਕਿ ਪਾਰਟੀ ਨੂੰ ਇਸ ਅਹਿਮ ਮੌਕੇ ਉਹਨਾਂ ਦੀਆਂ ਸੇਵਾਵਾਂ ਦੀ ਵੱਡੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਇਸੇ ਕਾਰਣ ਵਰਕਿੰਗ ਕਮੇਟੀ ਦੇ ਮੈਂਬਰ ਸਮੂਹਿਕ ਤੌਰ ’ਤੇ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰ ਰਹੇ ਹਨ ਤੇ ਸਪਸ਼ਟ ਕਰ ਰਹੇ ਹਨ ਕਿ ਜੇਕਰ ਬਾਦਲ ਨੇ ਆਪਣਾ ਅਸਤੀਫਾ ਵਾਪਸ ਨਾ ਲਿਆ ਤਾਂ ਉਹ ਸਾਰੇ ਵੀ ਆਪੋ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਗੇ।

ਇਸ ਦੌਰਾਨ ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ ਜ਼ਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ, ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਯੂਥ ਅਕਾਲੀ ਦਲ ਤੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਤੋਂ ਦੋ ਦਿਨਾਂ ਵਿਚ ਅਣਗਿਣਤ ਫੋਨ ਆਏ ਹਨ। ਕੁਝ ਮੈਂਬਰਾਂ ਨੇ ਤਾਂ ਪਾਰਟੀ ਪ੍ਰਧਾਨ ਨਾਲ ਇਕਜੁੱਟਤਾ ਪ੍ਰਗਟ ਕਰਨ ਵਾਸਤੇ ਆਪੋ ਆਪਣੇ ਅਸਤੀਫੇ ਵੀ ਭੇਜ ਦਿੱਤੇ ਹਨ। ਉਹਨਾਂ ਕਿਹਾ ਕਿ ਇਹ ਸਾਰੇ ਵਾਪਰ ਰਹੇ ਘਟਨਾਕ੍ਰਮ ਤੋਂ ਚਿੰਤਤ ਹਨ ਅਤੇ ਨਿੱਜੀ ਤੌਰ ’ਤੇ ਆਪਣਾ ਰੋਸ ਵੀ ਜ਼ਾਹਰ ਕਰ ਰਹੇ ਹਨ। ਇਹਨਾਂ ਆਗੂਆਂ ਨੇ ਉਹਨਾਂ ਨੂੰ ਆਖਿਆ ਹੈ ਕਿ ਉਹ ਪਾਰਟੀ ਨੂੰ ਉਹਨਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਉਣ। ਉਹਨਾਂ ਕਿਹਾ ਕਿ ਇਸੇ ਕਾਰਣ ਉਹਨਾਂ ਨੇ ਜ਼ਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀਆਂ ਮੀਟਿੰਗਾਂ ਸੱਦ ਲਈਆਂ ਹਨ ਤਾਂ ਜੋ ਉਹਨਾਂ ਦੇ ਵਿਚਾਰ ਸੁਣੇ ਜਾ ਸਕਣ ਅਤੇ ਇਸ ਔਖੀ ਘੜੀ ਵਿਚ ਵਿਆਪਕ ਆਮ ਰਾਇ ਬਣਾਈ ਜਾ ਸਕੇ।

ਇਸ ਦੌਰਾਨ ਵਰਕਿੰਗ ਕਮੇਟੀ ਨੇ ਇਸ ਗੱਲ ’ਤੇ ਹੈਰਾਨੀ ਪ੍ਰਗਟ ਕੀਤੀ ਕਿ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਕੇਂਦਰ ਸਰਕਾਰ ਰਲ ਕੇ ਚੰਡੀਗੜ੍ਹ ’ਤੇ ਪੰਜਾਬ ਦਾ ਅਧਿਕਾਰ ਖੋਹਣਾ ਚਾਹੁੰਦੀਆਂ ਹਨ। ਕਮੇਟੀ ਨੇ ਪੰਜਾਬ ਦੇ ਰਾਜਪਾਲ ਤੇ ਯੂ ਟੀ ਪ੍ਰਸ਼ਾਸਕ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦੇ ਫੈਸਲੇ ’ਤੇ ਟਾਲ ਮਟੋਲ ਵਾਲਾ ਜਵਾਬ ਦੇਣ ਦਾ ਵੀ ਨੋਟਿਸ ਲਿਆ ਜਿਸ ਵਿਚ ਉਹਨਾਂ ਕਿਹਾ ਹੈ ਕਿ ਹਾਲੇ ਤੱਕ ਜ਼ਮੀਨ ਦੀ ਅਲਾਟਮੈਂ ਦਾ ਫੈਸਲਾ ਨਹੀਂ ਲਿਆ ਗਿਆ। ਪਾਰਟੀ ਨੇ ਕਿਹਾ ਕਿ ਪ੍ਰਸ਼ਾਸਕ ਨੂੰ ਸਪਸ਼ਟ ਕਹਿਣਾ ਚਾਹੀਦਾ ਹੈ ਕਿ ਉਹ ਜ਼ਮੀਨ ਅਲਾਟ ਨਹੀਂ ਕਰਨਗੇ ਤੇ ਪੰਜਾਬ ਵਿਚ ਚਲ ਰਹੀਆਂ ਜ਼ਿਮਨੀਆਂ ਚੋਣਾਂ ਕਾਰਣ ਟਾਲ ਮਟੋਲ ਵਾਲੇ ਜਵਾਬ ਨਹੀਂ ਦੇਣੇ ਚਾਹੀਦੇ। ਕਮੇਟੀ ਨੇ ਆਪ ਸਰਕਾਰ ਵੱਲੋਂ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਵਾਸਤੇ ਇਤਰਾਜ਼ ਨਹੀਂ ਸਰਟੀਫਿਕੇਟ ਜਾਰੀ ਨਾ ਕਰਨ ਦੀ ਵੀ ਨਿਖੇਧੀ ਕੀਤੀ। ਇਸ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਵਿਚ ਹੋ ਰਹੀ ਹੈ। ਕਮੇਟੀ ਨੇ ਕਿਹਾ ਕਿ ਦਿੱਲੀ ਵਿਚ ਆਪ ਸਰਕਾਰ ਨੇ ਪਹਿਲਾਂ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਵਾਅਦਾ ਕੀਤਾ ਪਰ ਬਾਅਦ ਵਿਚ ਮੁਕਰ ਗਈ ਜਿਸ ਕਾਰਣ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਕਿਉਂਕਿ ਆਪ ਸਰਕਾਰ ਨੇ ਸੱਤ ਵਾਰ ਉਹਨਾਂ ਦੀ ਰਿਹਾਈ ਤੋਂ ਨਾਂਹ ਕੀਤੀ। ਕਮੇਟੀ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦੀ ਤਜਵੀਜ਼ ਦਾ ਵੀ ਜ਼ੋਰਦਾਰ ਵਿਰੋਧ ਕੀਤਾ ਤੇ ਕਿਹਾ ਕਿ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ।

- PTC NEWS

Top News view more...

Latest News view more...

PTC NETWORK