Wheat Procurement 2025 : ਪੰਜਾਬ ਦੀਆਂ ਮੰਡੀਆਂ ’ਚ ਨਹੀਂ ਦੇਖਣ ਨੂੰ ਮਿਲ ਰਹੀਆਂ ਰੋਣਕਾਂ, ਆੜਤੀਆਂ ਨੂੰ ਕਰਨਾ ਪੈ ਸਕਦੈ ਹੈ ਲੇਬਰ ਦਾ ਇੰਤਜ਼ਾਰ
Wheat Procurement 2025 : ਪੰਜਾਬ ਸਰਕਾਰ ਨੇ ਕਣਕ ਖਰੀਦ ਸੀਜ਼ਨ 2025 ਲਈ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪਰ ਇਨ੍ਹਾਂ ਦੇ ਦਾਅਵੇ ਕਿੰਨੇ ਸਹੀ ਹਨ ਇਹ ਆਉਣ ਵਾਲੇ ਸਮੇਂ ’ਚ ਪਤਾ ਚੱਲ ਪਾਵੇਗਾ।
ਦੱਸ ਦਈਏ ਕਿ 1 ਅਪ੍ਰੈਲ ਤੋਂ ਕਣਕ ਦੀ ਖਰੀਦ ਦੀ ਗੱਲ ਆਖੀ ਜਾ ਰਹੀ ਹੈ ਪਰ ਅਜੇ ਤੱਕ ਪੰਜਾਬ ਦੀਆਂ ਮੰਡੀਆਂ ਸੁੰਨੀਆਂ ਦਿਖਾਈ ਦੇ ਰਹੀਆਂ ਹਨ। ਦੱਸ ਦਈਏ ਕਿ ਮੰਡੀਆਂ ’ਚ 10 ਅਪ੍ਰੈਲ ਤੋਂ 15 ਅਪ੍ਰੈਲ ਤੱਕ ਮੰਡੀਆਂ ’ਚ ਮਜ਼ਦੂਰਾਂ ਦੇ ਪਹੁੰਚਣ ਦੇ ਆਸਾਰ ਹਨ। ਜਿਸ ਕਾਰਨ ਆੜਤੀਆਂ ਨੂੰ ਲੇਬਰਾਂ ਦੀ ਉਡੀਕ ਕਰਨੀ ਹੋਵੇਗੀ।
ਦੱਸ ਦਈਏ ਕਿ ਪੰਜਾਬ ਦੇ ਵਿੱਚ ਵਾਢੀ ਰਸਮੀ ਤੌਰ ’ਤੇ ਵਿਸਾਖੀ ਤੇ ਹੀ ਸ਼ੁਰੂ ਹੋਵੇਗੀ। ਇਸ ਵਾਰ ਕਣਕ ਦਾ ਸਰਕਾਰੀ ਰੇਟ 2475 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਮੰਡੀਆਂ ’ਚ ਕਣਕਾਂ ਇਸ 15 ਅਪ੍ਰੈਲ ਤੋਂ 20 ਅਪ੍ਰੈਲ ਤੱਕ ਪਹੁੰਚਣ ਦੇ ਆਸਾਰ ਹਨ। ਜਿਸ ਕਰਕੇ ਕਿਹਾ ਜਾ ਰਿਹਾ ਹੈ ਕਿ 15 ਅਪ੍ਰੈਲ ਤੋਂ ਬਾਅਦ ਹੀ ਮੰਡੀਆਂ ਚ ਰੌਣਕਾਂ ਦੇਖਣ ਨੂੰ ਮਿਲ ਸਕਦੀ ਹੈ। ਕਿਉਂਕਿ 14 ਅਪ੍ਰੈਲ ਤੋਂ ਪੰਜਾਬ ’ਚ ਵਾਢੀ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ : Punjab AG Gurminder Gary Resigns : ਪੰਜਾਬ ਦੇ ਏਜੀ ਗੁਰਮਿੰਦਰ ਗੈਰੀ ਨੇ ਦਿੱਤਾ ਅਸਤੀਫ਼ਾ; 2 ਸਾਲਾਂ ’ਚ 3 ਅਧਿਕਾਰੀ ਛੱਡ ਚੁੱਕੇ ਇਹ ਅਹੁਦਾ
- PTC NEWS