Fazilka News : ਪਤਨੀ ਨੇ ਆਸ਼ਿਕ ਨਾਲ ਮਿਲ ਕੇ ਘਰਵਾਲੇ ਨੂੰ ਪਿਆਇਆ ਮੌਤ ਦਾ ਘੁੱਟ, ਦੋਵੇਂ ਗ੍ਰਿਫ਼ਤਾਰ
Fazilka News : ਫਾਜ਼ਿਲਕਾ ਦੇ ਸਰਹੱਦੀ ਪਿੰਡ ਮੁਹਾਰ ਸੋਨਾ ਵਿੱਚ ਕਤਲ ਦਾ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਕੋਲ ਮਾਮਲੇ ਨੂੰ ਲੈ ਦੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਕਾਰਵਾਈ ਲਈ ਦਰਖਾਸਤ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਵਿਅਕਤੀ ਦੇ ਕਤਲ ਦੇ ਮਾਮਲੇ ਵਿੱਚ ਉਸ ਦੀ ਪਤਨੀ ਅਤੇ ਉਸ ਦੇ ਆਸ਼ਿਕ ਨੂੰ ਗ੍ਰਿਫ਼ਤਾਰ ਕਰ ਲਿਆ।
ਜਾਣਕਾਰੀ ਅਨੁਸਾਰ ਤਿੰਨ ਦਿਨ ਪਹਿਲਾਂ ਇੱਕ ਖੇਤ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਸੀ। ਉਕਤ ਵਿਅਕਤੀ ਦੀ ਮੌਤ ਨਸ਼ੇ ਕਾਰਨ ਹੋਈ ਮੰਨ ਕੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ ਪਰ ਹੁਣ ਪਰਿਵਾਰ ਵੱਲੋਂ ਥਾਣਾ ਸਦਰ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਕਤ ਵਿਅਕਤੀ ਦੀ ਪਤਨੀ ਨੇ ਉਸ ਦੇ ਪ੍ਰੇਮੀ ਨਾਲ ਮਿਲ ਕੇ ਉਸ ਦਾ ਕਤਲ ਕਰਵਾ ਦਿੱਤਾ ਹੈ। ਮਾਮਲੇ ਨੂੰ ਲੈ ਕੇ ਸਾਰਾ ਪਿੰਡ ਇਕੱਠਾ ਹੋ ਕੇ ਫਾਜ਼ਿਲਕਾ ਦੇ ਸਦਰ ਥਾਣੇ ਪਹੁੰਚ ਗਿਆ, ਜਿੱਥੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਥਾਣਾ ਸਦਰ ਫਾਜ਼ਿਲਕਾ ਦੇ ਇੰਚਾਰਜ ਨਵਦੀਪ ਭੱਟੀ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਮਲਕੀਤ ਸਿੰਘ ਨੇ ਆਰੋਪ ਲਾਇਆ ਕਿ ਉਸ ਦੇ ਭਰਾ ਗੁਰਦੀਪ ਸਿੰਘ ਦੀ ਪਤਨੀ ਦੇ ਪਿੰਡ ਦੇ ਹੀ ਸੁਖਵਿੰਦਰ ਸਿੰਘ ਨਾਲ ਨਾਜਾਇਜ਼ ਸਬੰਧ ਹਨ। ਇਸੇ ਕਾਰਨ ਗੁਰਦੀਪ ਸਿੰਘ ਨੂੰ ਮ੍ਰਿਤਕ ਦੀ ਪਤਨੀ ਨੇ ਆਪਣੇ ਪ੍ਰੇਮੀ ਸੁਖਵਿੰਦਰ ਸਿੰਘ ਨਾਲ ਮਿਲ ਕੇ ਕੋਈ ਜ਼ਹਿਰੀਲੀ ਚੀਜ਼ ਉਸ ਨੂੰ ਘੋਲ ਕੇ ਡਰਿੰਕ 'ਚ ਪਿਆ ਦਿੱਤੀ, ਜਿਸ ਕਾਰਨ ਉਸ ਦੇ ਭਰਾ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਮ੍ਰਿਤਕ ਦੀ ਪਤਨੀ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
- PTC NEWS